Monday, 20 May 2024

 

 

ਖ਼ਾਸ ਖਬਰਾਂ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ

 

ਸਿੱਖਿਆ ਖੇਤਰ ਵਿੱਚ ਪੰਜਾਬ ਮਾਰ ਰਿਹਾ ਮੱਲਾਂ: ਪ੍ਰਭਜੋਤ ਕੌਰ

ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਨ ਨੇ ਸਰਕਾਰੀ ਹਾਈ ਸਕੂਲ ਫੇਜ਼-5 ਵਿਖੇ ਪੇਵਰ ਬਲਾਕ ਲਾਉਣ ਦੀ ਕਾਰਵਾਈ ਸ਼ੁਰੂਆਤ

Prabhjot Kaur, AAP, Aam Aadmi Party, Aam Aadmi Party Punjab, AAP Punjab, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐੱਸ.ਏ.ਐੱਸ. ਨਗਰ , 24 Jan 2024

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ- ਨਿਰਦੇਸ਼ਾਂ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਰਕਾਰੀ ਹਾਈ ਸਕੂਲ ਫੇਜ਼-5, ਮੋਹਾਲੀ ਵਿਖੇ ਪੇਵਰ ਬਲਾਕ ਲਾਉਣ ਦੀ ਸ਼ੁਰੂਆਤ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਨ ਸ਼੍ਰੀਮਤੀ ਪ੍ਰਭਜੋਤ ਕੌਰ ਨੇ ਕਰਵਾਈ, ਜਿਸ ਲਈ ਉਹਨਾਂ ਨੇ ਡੀ.ਪੀ. ਸੀ. ਫੰਡ ਵਿਚੋਂ 04.5 ਲੱਖ ਰੁਪਏ ਦਿੱਤੇ ਹਨ। ਇਸ ਮੌਕੇ ਸ਼੍ਰੀਮਤੀ ਪ੍ਰਭਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। 

ਉਹਨਾਂ ਕਿਹਾ ਕਿ ਸਕੂਲ ਦੇ ਮੁੱਖ ਗੇਟ ਤੋਂ ਲੈ ਕੇ ਕਲਾਸ ਰੂਮਜ਼ ਤੱਕ ਦੀ ਥਾਂ ਕੱਚੀ ਹੋਣ ਕਾਰਨ ਬਰਸਾਤਾਂ ਵਿੱਚ ਵਿਦਿਆਰਥੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਦੇ ਮੱਦੇਨਜ਼ਰ ਇਹ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਨ ਨੇ ਦੱਸਿਆ ਕਿ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਕਰਨ ਦੇ ਲਈ ਦੇਸ਼ ਵਿੱਚ ਪਹਿਲੀ ਵਾਰ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਵਿਖੇ ਪੜ੍ਹਾਈ ਦਾ ਮਿਆਰ ਅਤੇ ਢੰਗ ਤਰੀਕਿਆਂ ਬਾਰੇ ਜਾਣਕਾਰੀ ਹਾਸਿਲ ਕਰਨ ਦੇ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭੇਜਿਆ ਗਿਆ, ਤਾਂ ਜੋ ਪੰਜਾਬ ਦੇ ਵਿਦਿਆਰਥੀਆਂ ਦੇ ਆਤਮ -ਵਿਸ਼ਵਾਸ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਉਹ ਸਫਲਤਾ ਹਾਸਿਲ ਕਰ ਸਕਣ। 

ਸ਼੍ਰੀਮਤੀ ਪ੍ਰਭਜੋਤ ਕੌਰ ਨੇ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਤਬਦੀਲੀਆਂ ਲਿਆਉਣ ਵਾਸਤੇ ਯਤਨਸ਼ੀਲ ਹੈ, ਜਿਸ ਵਿੱਚ ਸਕੂਲਾਂ ਦੀਆਂ ਇਮਾਰਤਾਂ ਦੇ ਸੁੰਦਰੀਕਰਨ ਦੇ ਨਾਲ-ਨਾਲ ਸਿੱਖਿਆ ਦੀ ਗੁਣਵੱਤਾ ਦੇ ਸੁਧਾਰ ਵਾਸਤੇ ਵੀ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਪ੍ਰਿੰਸੀਪਲ ਭਾਰਤ ਭੂਸ਼ਨ ਬੇਰੀ, ਯੂਥ ਪ੍ਰਧਾਨ ਅਨੂ ਬੱਬਰ, ਪ੍ਰਭਜੋਤ ਕੌਰ ਜੋਤੀ, ਜਸਪਾਲ ਕਾਉਣੀ, ਰਣਜੀਤਪਾਲ ਸਿੰਘ, ਸੁਰਿੰਦਰ ਸਿੰਘ, ਨਿਰਪਜੀਤ ਸਿੰਘ, ਬਲਬੀਰ ਸਿੰਘ ਆਦਿ ਹਾਜ਼ਰ ਸਨ।

 

Tags: Prabhjot Kaur , AAP , Aam Aadmi Party , Aam Aadmi Party Punjab , AAP Punjab , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD