Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਰਾਲੀ ਗਤਕਾ ਅਕੈਡਮੀ ਦੇ ਖਿਡਾਰੀਆ ਨੇ ਖੈਲੋ ਇੰਡੀਆ ਵਿੱਚ ਜਿੱਤੇ ਮੈਡਲ

ਤਾਮਿਲਨਾਡੂ ਵਿਖੇ ਕੀਤਾ ਨਾਮ ਰੌਸ਼ਨ

Gatka, Kurali

Web Admin

Web Admin

5 Dariya News

ਕੁਰਾਲੀ , 24 Jan 2024

Last updated on: Jan 24, 2024, 00:00 IST

ਭਾਰਤ ਸਰਕਾਰ ਦਵਾਰਾ ਬੱਚਿਆ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਹਰ ਸਾਲ ਖ਼ੇਲੋ ਇੰਡੀਆ ਪ੍ਰੋਗਰਾਮ ਤਹਿਤ ਨੈਸ਼ਨਲ ਪੱਧਰੀ ਮੁਕਾਬਲੇ ਕਰਵਾਏ ਜਾਂਦੇ ਹਨ।ਜਿਸ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਪੰਜਾਬ ਦੀ ਮਾਰਸ਼ਲ ਖੇਡ ਗਤਕਾ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ ਇਸ ਵਾਰ ਗਤਕਾ ਖੇਡ ਦੇ ਮੁਕਾਬਲੇ ਤਾਮਿਲਨਾਡੂ ਦੇ ਮਦੁਰਾਈ ਸ਼ਹਿਰ ਕਰਵਾਏ ਗਏ ਜਿਸ ਵਿੱਚ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਕੁਰਾਲੀ ਦੀ ਖਾਲਸਾ ਅਕਾਲ ਪੁਰਖ ਕੀ ਫ਼ੌਜ ਗਤਕਾ ਅਕੈਡਮੀ ਦੇ ਤਿੰਨ ਖਿਡਾਰੀਆ ਨੇ ਵੱਖ ਵੱਖ ਈਵੈਂਟ ਵਿੱਚ ਖੇਡਦੇ ਹੋਏ ਮੈਡਲ ਜਿੱਤੇ ਹਨ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਜਗਦੀਸ਼ ਸਿੰਘ ਅਤੇ ਬੀਬਾ ਪਰਵਿੰਦਰ ਕੌਰ ਨੇ ਦੱਸਿਆ ਕਿ ਗਤਕਾ ਖੇਡ ਹੁਣ ਰਾਸ਼ਟਰੀ ਪੱਧਰ ਉੱਤੇ ਵੀ ਆਪਣੀ ਪਹਿਚਾਣ ਬਣਾ ਚੁੱਕਿਆ ਹੈ ਓਹਨਾ ਦੱਸਿਆ ਕਿ ਅਕੈਡਮੀ ਦੇ ਖਿਡਾਰੀਆ ਨੇ ਆਪਣੀ ਵਧੀਆ ਖੇਡ ਦਾ ਪਰਦਰਸ਼ਨ ਕਰਦੇ ਹੋਏ ਕੁਲਵੀਰ ਸਿੰਘ ਨੇ ਫ੍ਰੀ ਸੋਟੀ ਵਿਅਕਤੀਗਤ ਮੁਕਾਬਲੇ ਵਿੱਚ ਸੋਨ ਤਗਮਾ,ਰਮਨਦੀਪ ਕੌਰ ਨੇ ਸਿੰਗਲ ਸੋਟੀ ਵਿੱਚ ਸਿਲਵਰ ਮੈਡਲ ਅਤੇ ਇਸ਼ਵਿੰਦਰ ਸਿੰਘ ਨੇ ਫਰੀ ਸੋਟੀ ਈਵੈਂਟ ਵਿੱਚ ਕਾਸੀ ਤਗਮਾ ਜਿੱਤ ਦੇਸ਼ ਭਰ ਵਿੱਚ ਕੁਰਾਲੀ ਦਾ ਨਾਮ ਰੌਸ਼ਨ ਕੀਤਾ ਹੈ।

ਜਿਕਰਯੋਗ ਹੈ ਕਿ ਕੁਰਾਲੀ ਦੇ ਗਤਕਾ ਖਿਡਾਰੀਆ ਨੇ ਪਹਿਲਾ ਵੀ ਵੱਖ ਵੱਖ ਰਾਜਾਂ ਅੰਦਰ ਜਿੱਤ ਦਰਜ ਕਰ ਚੁੱਕੇ ਹਨ । ਅਕੈਡਮੀ ਦੇ ਕੋਚ ਰਘੁਵੀਰ ਸਿੰਘ,ਹਰਮਨਜੋਤ ਸਿੰਘ ਅਤੇ ਰਾਜਵੀਰ ਸਿੰਘ ਨੇ ਕਿਹਾ ਕਿ ਕੁਰਾਲੀ ਵਾਪਿਸ ਪਹੁੰਚਣ ਉਤੇ ਖਿਡਾਰੀਆ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਜਾਏਗਾ।

 

Tags: Gatka , Kurali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD