Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਗਣਤੰਤਰ ਦਿਹਾੜੇ ਮੌਕੇ ਮਾਨਸਾ ’ਚ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਲਹਿਰਾਉਣਗੇ ਤਿਰੰਗਾ

ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ, ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗਣਤੰਤਰਤਾ ਦਿਹਾੜਾ-ਡਿਪਟੀ ਕਮਿਸ਼ਨਰ

DC Mansa, Deputy Commissioner Mansa, Paramvir Singh

Web Admin

Web Admin

5 Dariya News

ਮਾਨਸਾ , 24 Jan 2024

ਮਾਨਸਾ ਵਿਖੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਹਾੜੇ ਦੇ ਸਮਾਗਮ ਦੀ ਅੱਜ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮੁਕੰਮਲ ਡਰੈੱਸ ਰਿਹਰਸਲ ਕੀਤੀ ਗਈ, ਮੁਕੰਮਲ ਡਰੈੱਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਵੱਲੋਂ ਜਾਇਜਾ ਲਿਆ ਗਿਆ। ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਮਾਨਸਾ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਅਦਾ ਕਰਨਗੇ।

ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮੁਕੰਮਲ ਡਰੈਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਇਸ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਤੋਂ ਬਾਅਦ ਪੰਜਾਬ ਪੁਲਿਸ ਦੇ ਅਨੁਸ਼ਾਸ਼ਿਤ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਜਨਵਰੀ ਨੂੰ ਹੋਣ ਵਾਲੇ ਗਣਤੰਤਰ ਦਿਹਾੜੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਇਹ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ।

ਰਿਹਰਸਲ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਵਿਭਾਗਾਂ ਦੇ ਮੁਖੀਆਂ ਅਤੇ ਵੱਖ-ਵੱਖ ਸਕੂਲ ਇੰਚਾਰਜਾਂ ਨਾਲ ਮੀਟਿੰਗ ਕੀਤੀ ਗਈ ਅਤੇ ਇਸ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਹੋਰ ਵਧੀਆ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਅਹਿਮ ਨੁਕਤੇ ਸਾਂਝੇ ਕੀਤੇ ਗਏ। ਉਨ੍ਹਾਂ ਅਧਿਕਾਰੀਆਂ ਅਤੇ ਹੋਰਨਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਨਿਰਮਲ ਓਸੇਪਚਨ, ਐਸ.ਡੀ.ਐਮ. ਮਾਨਸਾ ਸ਼੍ਰੀ ਮਨਜੀਤ ਸਿੰਘ ਰਾਜਲਾ ਤੋਂ ਇਲਾਵਾ ਹੋਰ ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

 

Tags: DC Mansa , Deputy Commissioner Mansa , Paramvir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD