Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਨੇ ਸਿਵਲ ਹਸਪਤਾਲ ਦੀ ਕੀਤੀ ਚੈਕਿੰਗ

ਕੇਂਦਰ ਤੇ ਰਾਜ ਸਰਕਾਰ ਵੱਲੋਂ ਸਿਹਤ ਵਿਭਾਗ ਰਾਹੀਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਿਆ ਜਾਇਜ਼ਾ

Health, Fatehgarh Sahib, Civil Surgeon Fatehgarh Sahib, Dr. Davinderjeet Kaur

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 24 Jan 2024

Last updated on: Jan 24, 2024, 00:00 IST

ਭਾਰਤ ਸਰਕਾਰ ਦੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਸ਼੍ਰੀ ਬਾਲ ਕ੍ਰਿਸ਼ਨ ਗੋਇਲ ਨੇ ਅੱਜ ਸਿਵਲ ਹਸਪਤਾਲ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਹਸਪਤਾਲ ਅੰਦਰ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵਿਸਥਾਰ ਸਹਿਤ ਜਾਇਜ਼ਾ ਲਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੀ ਗੋਇਲ ਨੇ ਕਿਹਾ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਦੇਸ਼ ਅੰਦਰ ਮਾਨਵੀ ਹੱਕਾਂ ਦੀ ਉਲੰਘਣਾ ਰੋਕਣ ਲਈ ਵੱਡੀ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾ ਹੋ ਸਕੇ।

ਉਨ੍ਹਾਂ ਕਿਹਾ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੁਨੀਆਂ ਦਾ ਸਭ ਤੋਂ ਵੱਡਾ ਕਮਿਸ਼ਨ ਹੈ ਜਿਸ ਨੂੰ ਕਿ ਯੁਨਾਈਟਿਡ ਨੇਸ਼ਨ ਵੱਲੋਂ " ਏ " ਦਰਜ਼ਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਜਾਣੇ-ਅਣਜਾਣੇ ਵਿੱਚ ਹੀ ਸਰਕਾਰੀ ਸੰਸਥਾਵਾਂ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰ ਦਿੱਤੀ ਜਾਂਦੀ ਹੈ ਜਿਸ ਨਾਲ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਨੁੱਖੀ ਅਧਿਕਾਰਾਂ ਬਾਰੇ ਜਾਗਰੂਕ ਹੋਣਾ ਚਾਹੀਦਾ ਹੈ, ਕਿਉਂਕਿ ਸਾਡੇ ਸੰਵਿਧਾਨ ਨੇ ਦੇਸ਼ ਦੇ ਹਰੇਕ ਨਾਗਰਿਕ ਨੂੰ ਜੋ ਹੱਕ ਦਿੱਤੇ ਹਨ ਉਨ੍ਹਾਂ ਦੀ ਪਾਲਣਾ ਬਹੁਤ ਜਰੂਰੀ ਹੈ।

ਸ਼੍ਰੀ ਗੋਇਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਮੇਂ-ਸਮੇਂ ਵੱਖ-ਵੱਖ ਰਾਜਾਂ ਅੰਦਰ ਚੈਕਿੰਗ ਕੀਤੀ ਜਾਂਦੀ ਹੈ ਤਾਂ ਜੋ ਕੇਂਦਰ ਤੇ ਰਾਜ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਹੇਠਲੇ ਪੱਧਰ ਤੱਕ ਯਕੀਨੀ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਹੋਰ ਦੱਸਿਆ ਕਿ ਉਨ੍ਹਾਂ ਵੱਲੋਂ ਮਾਨਸਾ, ਲੁਧਿਆਣਾ ਤੇ ਜਲੰਧਰ ਜ਼ਿਲ੍ਹਿਆਂ ਦਾ ਵੀ ਦੌਰਾ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਹਸਪਤਾਲ ਅੰਦਰ ਦਾਖਲ ਮਰੀਜਾਂ ਨਾਲ ਗੱਲਬਾਤ ਕਰਕੇ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਵੀ ਲਿਆ ਅਤੇ ਹਸਪਤਾਲ ਅੰਦਰ ਮਰੀਜਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਹਸਪਤਾਲ ਅੰਦਰ ਇਲਾਜ ਲਈ ਆਉਣ ਵਾਲੇ ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਪਾਲਣਾ ਕਰਨ ਲਈ ਦਿਸ਼ਾ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਓਪੀਡੀ, ਇਨਡੋਰ, ਐਮਰਜਂਸੀ ,ਬਲੱਡ ਬੈਂਕ ਆਪਰੇਸ਼ਨ ਥੀਏਟਰ, ਗਾਇਨੀ ਵਾਰਡ, ਜਚਾ ਬੱਚਾ ਸਿਹਤ ਸੇਵਾਵਾਂ, ਆਦਿ ਦਾ ਨਿਰੀਖਣ ਕੀਤਾ।

ਉਹਨਾਂ ਮੇਲ ਵਾਰਡ ਫੀਮੇਲ ਵਾਰਡ ਐਮਰਜਂਸੀ ਵਾਰਡ ਵਿੱਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਉਨਾਂ ਹਸਪਤਾਲ ਵਿੱਚ ਪਏ ਕੰਡਮ ਸਮਾਨ ਨੂੰ ਰਾਈਟ ਆਫ ਕਰਾਉਣ ਲਈ ਕਿਹਾ, ਹਸਪਤਾਲ ਦੀ ਸਫਾਈ ਨੂੰ ਬਰਕਰਾਰ ਰੱਖਣ ਸਬੰਧੀ ਕਿਹਾ, ਹਸਪਤਾਲ ਵਿੱਚ ਖਾਲੀ ਪੋਸਟਾਂ ਦੀ ਪੁਜੀਸ਼ਨ ਬਾਰੇ ਸਰਕਾਰ ਨੂੰ ਵਾਰ-ਵਾਰ ਲਿਖਣ ਵਾਸਤੇ, ਅਤੇ ਹਸਪਤਾਲ ਵਿੱਚ ਖੜੀਆਂ ਕੰਡਮ ਐਂਬੂਲੈਂਸਾਂ ਦਾ ਨਿਪਟਾਰਾ ਕਰਨ ਲਈ ਵੀ ਕਿਹਾ।

ਮੀਟਿੰਗ ਵਿੱਚ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ, ਸਹਾਇਕ ਸਿਵਲ ਸਰਜਨ ਸਵਪਨਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ, ਜਿਲਾ ਪਰਿਵਾਰ ਭਲਾਈ ਅਫਸਰ ਡਾ ਦਲਜੀਤ ਕੌਰ, ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ ਡਾ ਸੀਖਾ, ਨਰਸਿੰਗ ਸਿਸਟਰ ਪਰਮਿੰਦਰ ਕੌਰ ਵੀ ਹਾਜਰ ਸਨ।

 

 

 

Tags: Health , Fatehgarh Sahib , Civil Surgeon Fatehgarh Sahib , Dr. Davinderjeet Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD