Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ: ਜ਼ਿਲ੍ਹੇ ਤੋਂ 11ਵਾਂ ਜੱਥਾ ਸ੍ਰੀ ਅਨੰਦਪੁਰ ਸਾਹਿਬ ਤੇ ਮਾਤਾ ਨੈਣਾ ਦੇਵੀ ਮੰਦਰ ਦੇ ਦਰਸ਼ਨਾਂ ਲਈ ਰਵਾਨਾ

ਸ਼ਰਧਾਲੂਆਂ ਵੱਲੋਂ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ

AAP, Aam Aadmi Party, Aam Aadmi Party Punjab, AAP Punjab, Kurali, Mukh Mantri Teerth Yatra Scheme

Web Admin

Web Admin

5 Dariya News

ਕੁਰਾਲੀ , 24 Jan 2024

Last updated on: Jan 24, 2024, 00:00 IST

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਜ਼ਿਲ੍ਹਾ ਵਾਸੀਆਂ ਦੀ ਸਹੂਲਤ ਲਈ ਬੁੱਧਵਾਰ ਨੂੰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸ਼ਹਿਰ ਕੁਰਾਲੀ ਦੇ ਮਹਾਰਾਣਾ ਪ੍ਰਤਾਪ ਕਮਿਊਨਿਟੀ ਸੈਂਟਰ ਤੋਂ ਜ਼ਿਲ੍ਹੇ ਦਾ 11ਵਾਂ ਜੱਥਾ ਸ੍ਰੀ ਅਨੰਦਪੁਰ ਸਾਹਿਬ ਤੇ ਮਾਤਾ ਨੈਣਾ ਦੇਵੀ ਮੰਦਰ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਸ਼ਰਧਾਲੂਆਂ ਦੀ ਬੱਸ ਨੂੰ ਕਾਰਜ ਸਾਧਕ ਅਫਸਰ, ਨਗਰ ਕੌਂਸਲ ਸ. ਪਰਵਿੰਦਰ ਭੱਟੀ ਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਪਿਤਾ ਸ਼੍ਰੀ ਜੋਧਾ ਸਿੰਘ ਮਾਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।  

ਉਹਨਾਂ ਨੇ ਪਵਿੱਤਰ ਅਸਥਾਨ ਦੀ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਯਾਤਰਾ ਸਿਰਫ਼ ਮੁਫ਼ਤ ਬੱਸਾਂ ਦੇਣ ਤੱਕ ਹੀ ਸੀਮਤ ਨਹੀਂ ਹੈ, ਅਸਲ ਵਿੱਚ ਯਾਤਰਾ ਲਈ ਲੋੜੀਂਦਾ ਸਮਾਨ ਵੀ ਪੰਜਾਬ ਸਰਕਾਰ ਵੱਲੋਂ ਸਦਭਾਵਨਾ ਦੇ ਪ੍ਰਤੀਕ ਵਜੋਂ ਯਾਤਰੀਆਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਹੈ। 

ਇਸ ਕਿੱਟ ਵਿੱਚ ਇੱਕ ਕੰਬਲ, ਇੱਕ ਬੈੱਡਸ਼ੀਟ, ਇੱਕ ਸਿਰਹਾਣਾ ਅਤੇ ਟਾਇਲਟਰੀ ਦਾ ਸਮਾਨ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਇਸ ਤੀਰਥ ਯਾਤਰਾ ਦੇ ਰਸਤੇ ਵਿਚ ਖਾਣ-ਪੀਣ ਦੀਆਂ ਸਹੂਲਤਾਂ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਰਾਤ ਦੇ ਠਹਿਰਨ ਦੀ ਸਹੂਲਤ ਵੀ ਦਿੱਤੀ ਜਾਵੇਗੀ। 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਔਰਤਾਂ, ਬਜ਼ੁਰਗਾਂ ਅਤੇ ਹੋਰਾਂ ਨੂੰ ਉਨ੍ਹਾਂ ਦੇ ਧਾਰਮਿਕ ਸਥਾਨਾਂ 'ਤੇ ਜਾਣ ਲਈ ਆਉਂਦੀਆਂ ਵੱਖ-ਵੱਖ ਮੁਸ਼ਕਲਾਂ ਅਤੇ ਰੁਕਾਵਟਾਂ ਨੂੰ ਦੂਰ ਕਰਨਾ ਹੈ। ਅੱਜ ਬੱਸ ਵਿੱਚ ਸਵਾਰ ਸ਼ਰਧਾਲੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੁਫਤ ਤੀਰਥ ਯਾਤਰਾ ਦੀ ਸਹੂਲਤ ਦਾ ਪ੍ਰਬੰਧ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ।

 

Tags: AAP , Aam Aadmi Party , Aam Aadmi Party Punjab , AAP Punjab , Kurali , Mukh Mantri Teerth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD