Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

‘ਸੋਨ ਸੁਨਹਿਰੀ ਕਲਮਾਂ’ ਕਾਵਿ-ਸੰਗ੍ਰਹਿ ਲੋਕ ਅਰਪਣ ਅਤੇ ਕਵੀ ਦਰਬਾਰ ਆਯੋਜਿਤ

Language Department Punjab, Punjabi Bhasha Vibhag, Bhasha Vibhag, Punjabi Bhasha Vibhag Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 24 Jan 2024

Last updated on: Jan 24, 2024, 00:00 IST

ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇਮਾਣ ਪੰਜਾਬੀਆਂ ਤੇ ਅੰਤਰ-ਰਾਸ਼ਟਰੀ ਸਾਹਿਤਕ ਮੰਚ, ਇੰਗਲੈਂਡ ਦੇ ਸਹਿਯੋਗ ਨਾਲ ਸਾਂਝੇ ਕਾਵਿ-ਸੰਗ੍ਰਹਿ‘ਸੋਨ ਸੁਨਹਿਰੀ ਕਲਮਾਂ’ਨੂੰ ਲੋਕ ਅਰਪਣ ਕੀਤਾ ਗਿਆ ਅਤੇ ਵਿਚਾਰ ਚਰਚਾ ਆਯੋਜਿਤ ਕੀਤੀ ਗਈ। ਇਸ ਸਮਾਗਮ ਦੇ ਮੁੱਖ ਮਹਿਮਾਨ ਡਾ. ਗੁਰਚਰਨ ਕੌਰ ਕੋਚਰ ਸਨ ਅਤੇ ਪ੍ਰਧਾਨਗੀ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਕੀਤੀ ਗਈ। 

ਸਮਾਗਮ ਦੇ ਆਰੰਭ ਵਿੱਚ ਪੁਸਤਕ ਦੇ ਮੁੱਖ ਸੰਪਾਦਕ ਲਖਵਿੰਦਰ ਸਿੰਘ ਲੱਖਾ ਸਲੇਮਪੁਰੀ ਵੱਲੋਂ ਸਮੂਹ ਪ੍ਰਧਾਨਗੀ ਮੰਡਲ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾਂ ਨੂੰ ‘ਜੀ ਆਇਆਂ ਨੂੰ’ ਕਹਿੰਦਿਆਂ ਪੁਸਤਕ ਦੀ ਰਚਨਾ ਪ੍ਰਕਿਰਿਆ ਬਾਰੇ ਗੱਲ ਕੀਤੀ ਗਈ। ਸਮੁੱਚੇ ਪ੍ਰਧਾਨਗੀ ਮੰਡਲ ਵੱਲੋਂ ਕਾਵਿ-ਸੰਗ੍ਰਹਿ ‘ਸੋਨ ਸੁਨਹਿਰੀ ਕਲਮਾਂ’ ਨੂੰ ਲੋਕ ਅਰਪਣ ਕੀਤਾ ਗਿਆ। ਮੁੱਖ ਮਹਿਮਾਨ ਡਾ. ਗੁਰਚਰਨ ਕੌਰ ਕੋਚਰ ਵੱਲੋਂ ਪੁਸਤਕ ਦੀ ਬਣਤਰ ਵਿਚ ਸ਼ਾਮਲ ਹਰ ਸ਼ਖ਼ਸ ਨੂੰ ਮੁਬਾਰਕਬਾਦ ਦਿੰਦਿਆਂ ਆਖਿਆ ਕਿ ਪੁਸਤਕ ਦੀ ਸੰਪਾਦਨਾ ਇਕ ਮੁਸ਼ਕਿਲ ਕਾਰਜ ਹੈ।

ਸੰਪਾਦਿਤ ਪੁਸਤਕ ਦੀ ਇਕ ਮਹੱਤਵਪੂਰਨ ਗੱਲ ਇਹ ਹੈ ਕਿ ਇਸ ਬਹਾਨੇ ਪਾਠਕ ਇੱਕੋ ਸਮੇਂ ਅਨੇਕਾਂ ਕਵੀਆਂ ਨੂੰ ਪੜ੍ਹ ਸਕਦਾ ਹੈ। ਇਸ ਮੌਕੇ ਡਾ. ਕੋਚਰ ਵੱਲੋਂ ਆਪਣੀ ਗ਼ਜ਼ਲ ਵੀ ਸਾਂਝੀ ਕੀਤੀ ਗਈ। ਸਮਾਗਮ ਦੀ ਪ੍ਰਧਾਨਗੀ ਕਰ ਰਹੇਡਾ. ਦਵਿੰਦਰ ਸਿੰਘ ਬੋਹਾ ਵੱਲੋਂ ‘ਸੋਨ ਸੁਨਹਿਰੀ ਕਲਮਾਂ’ ਦੇ ਸੰਪਾਦਕਾਂ ਅਤੇ ਸ਼ਾਮਲ ਕਵੀਆਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਹਥਲੇ ਕਾਵਿ-ਸੰਗ੍ਰਹਿ ਵਿਚ 80 ਕਲਮਕਾਰਾਂ ਦੀਆਂ ਰਚਨਾਵਾਂ ਨੂੰ ਸੰਕਲਿਤ ਕਰਨਾ ਬੜਾ ਵਿਲੱਖਣ ਅਤੇ ਸਾਰਥਕ ਉਪਰਾਲਾ ਹੈ। 

ਉਨ੍ਹਾਂ ਇਹ ਵੀ ਆਖਿਆ ਕਿ ਕਵੀਆਂ ਵੱਲੋਂ ਸਮਾਜਿਕ, ਆਰਥਿਕ, ਸਭਿਆਚਾਰਕ ਆਦਿ ਮਸਲਿਆਂ ਨੂੰ ਮੁਖ਼ਾਤਿਬ ਹੋਣਾ ਅਜੋਕੇ ਸਮੇਂ ਦੀ ਲੋੜ ਹੈ। ਇਸ ਨਾਲ ਸੰਵਾਦ ਅੱਗੇ ਤੁਰਦਾ ਹੈ। ਇਸ ਪੁਸਤਕ ਵਿਚ ਸ਼ਾਮਿਲ ਕਵੀਆਂ ਵੱਲੋਂ ਕਵੀ ਦਰਬਾਰ ਦੌਰਾਨ ਆਪਣੀਆਂ ਰਚਨਾਵਾਂ ਨੂੰ ਬੜੀ ਖ਼ੂਬਸੂਰਤੀ ਨਾਲ ਪੇਸ਼ ਕੀਤਾ ਹੈ। ਇਸ ਮੌਕੇ ਸ਼ਾਇਰ ਭੱਟੀ ਵੱਲੋਂ 'ਸ਼ਾਇਰ ਲੋਕ ਅਵੱਲੇ ਹੁੰਦੇ', ਰਮੇਸ਼ ਕੁਮਾਰ ਜਾਨੂੰ (ਬਟਾਲਾ)ਵੱਲੋਂ 'ਜਾ ਤੂੰ ਉੱਥੇ ਤੁਰ ਜਾ ਰੱਬਾ', ਅੰਜੂ ਅਮਨਦੀਪ ਗਰੋਵਰ ਵੱਲੋਂ 'ਉਹ ਤਾਂ ਹਰ ਹਾਲ ਵਿਚ', ਸ਼ਿੰਦਾ ਬੁਰਜਾਵਾਲਾ ਵੱਲੋਂ 'ਸਾਰੇ ਮੰਗਦੇ ਆਂ ਖ਼ੈਰ', ਸੋਨੀਆ ਬਜਾਜ ਵੱਲੋਂ 'ਜ਼ਿੱਦ', ਪ੍ਰਿ. ਬਲਵੀਰ ਸਿੰਘ ਸਨੇਹੀ ਵੱਲੋਂ 'ਬੀਤੇ ਮੌਸਮ ਦੀ ਗੱਲ', ਮਨਪ੍ਰੀਤ ਕੌਰ ਲੁਧਿਆਣਾ ਵੱਲੋਂ 'ਧੀ ਪੰਜਾਬ ਦੀ', ਹਰਜੀਤ ਸਿੰਘ ਸੱਧਰ ਵੱਲੋਂ 'ਉੱਜੜ ਉੱਜੜ ਕੇ ਵਸਦਾ ਪਿਐਂ', ਹਰਜਿੰਦਰ ਕੌਰ ਸੱਧਰ ਵੱਲੋਂ 'ਮੈਂ ਦੀਵੇ ਬਾਲਦੀ ਹਾਂ', ਰਣਜੀਤ ਸਿੰਘ ਵੱਲੋਂ 'ਸਮੇਂ ਸਮੇਂ ਦੀ ਗੱਲ ਹੈ', ਹਰਦੀਪ ਕੌਰ ਜੱਸੋਵਾਲ ਵੱਲੋਂ 'ਵਕਤ', ਕੇਵਲਜੀਤ ਸਿੰਘ ਕੰਵਲ ਵੱਲੋਂ 'ਬੰਦਾ', ਸਤਨਾਮ ਸ਼ਦੀਦ ਵੱਲੋਂ 'ਤੇਰੇ ਸ਼ਹਿਰ ਵਿਚ', ਹਰਜੀਤ ਕੌਰ ਪਟਿਆਲਾ ਵੱਲੋਂ 'ਮੈਂ ਪੰਜਾਬੀ', ਸਾਹਿਬਾ ਜੀਤਨ ਕੌਰ ਵੱਲੋਂ 'ਨਵੀਂ ਖੇਡ', ਗੁਰਮੀਤ ਕੌਰ ਬੱਬੀ ਵੱਲੋਂ 'ਝਿੜਕਾਂ', ਰਮਨ ਵੱਲੋਂ 'ਰੂਹਾਂ ਵਾਲਾ ਗੀਤ',ਡਾ. ਰਵਿੰਦਰ ਕੌਰ ਭਾਟੀਆ,ਰਵਿੰਦਰ ਸਿੰਘ ਸੈਂਪਲਾ,ਜਗਨਨਾਥ ਨਿਮਾਣਾ ਵੱਲੋਂ ਆਪਣੀਆਂ ਆਪਣੀਆਂ ਰਚਨਾਵਾਂ ਸ੍ਰੋਤਿਆਂ ਨਾਲ ਸਾਂਝੀਆਂ ਕੀਤੀਆਂ ਗਈਆਂ। 

ਸਮੂਹ ਬੁਲਾਰਿਆਂ ਵੱਲੋਂ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਦੀ ਕਾਰਜ ਸ਼ੈਲੀ ਅਤੇ ਸੁਹਜਮਈ ਦਿੱਖ ਦੀ ਸ਼ਲਾਘਾ ਕਰਦਿਆਂ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਗਈ। ਸਮਾਗਮ ਦੇ ਅੰਤ ਵਿੱਚ ਸਮੁੱਚੇ ਪ੍ਰਧਾਨਗੀ ਮੰਡਲ ਵੱਲੋਂ ਪਹੁੰਚੇ ਸਾਰੇ ਕਵੀਆਂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। 

ਸਹਿ-ਸੰਪਾਦਕ ਦਵਿੰਦਰ ਖੁਸ਼ ਧਾਲੀਵਾਲ ਵੱਲੋਂ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਐੱਸ.ਏ.ਐੱਸ.ਨਗਰ ਨੂੰ ਇਹ ਪ੍ਰੋਗਰਾਮ ਉਲੀਕਣ ਲਈ ਅਤੇ ਹੋਰ ਪਤਵੰਤੇ ਸੱਜਣਾਂ ਦਾ ਇਸ ਸਮਾਗਮ ਵਿੱਚ ਪਹੁੰਚਣ ਲਈ ਧੰਨਵਾਦ ਕੀਤਾ ਗਿਆ। ਮੰਚ ਸੰਚਾਲਨ ਸ਼ਾਇਰ ਭੱਟੀ ਵੱਲੋਂ ਕੀਤਾ ਗਿਆ। ਇਸ ਮੌਕੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD