Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

75ਵਾਂ ਗਣਤੰਤਰ ਦਿਹਾੜਾ- ਆਈ ਟੀ ਆਈ ਗਰਾਊਂਡ ਵਿਖੇ ਫੁੱਲ ਡਰੈੱਸ ਰੀਹਰਸਲ ਕਰਵਾਈ ਗਈ

ਡੀ ਸੀ ਰੰਧਾਵਾ ਤੇ ਐਸ ਐਸ ਪੀ ਡਾ. ਅਖਿਲ ਚੌਧਰੀ ਨੇ ਲਿਆ ਜਾਇਜ਼ਾ

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 24 Jan 2024

ਆਈ ਟੀ ਆਈ ਗਰਾਊਂਡ ਨਵਾਂਸ਼ਹਿਰ ਵਿਖੇ 26 ਜਨਵਰੀ ਨੂੰ ਮਨਾਏ ਜਾ ਰਹੇ ਦੇਸ਼ ਦੇ 75ਵੇਂ ਗਣਤੰਤਰ ਦਿਹਾੜੇ ਨੂੰ ਲੈ ਕੇ ਅੱਜ ਜ਼ਿਲ੍ਹਾ ਪੁਲਿਸ ਅਤੇ ਸਕੂਲੀ ਬੱਚਿਆਂ ਵੱਲੋਂ ਫੁੱਲ ਡਰੈੱਸ ਰੀਹਰਸਲ ਕੀਤੀ ਗਈ, ਜਿਸ ਦਾ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸ ਐਸ ਪੀ ਡਾ. ਅਖਿਲ ਚੌਧਰੀ ਨੇ ਜਾਇਜ਼ਾ ਲਿਆ। ਜ਼ਿਲ੍ਹਾ ਪੱਧਰੀ ਗਣਤੰਤਰ ਦਿਹਾੜਾ ਮੌਕੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਰੀਹਰਸਲ ਤੋਂ ਤੁਰੰਤ ਬਾਅਦ ਡੀ.ਆਈ.ਜੀ. ਸਟੇਟ ਸਾਈਬਰ ਕਰਾਈਮ ਨੀਲਾਂਬਰੀ ਜਗਦਲੇ ਵੱਲੋਂ ਵੀ ਆਈ ਟੀ ਆਈ ਗਰਾਊਂਡ ਦਾ ਦੌਰਾ ਕੀਤਾ ਗਿਆ ਅਤੇ ਡੀ ਸੀ ਰੰਧਾਵਾ ਤੇ ਐਸ ਐਸ ਪੀ ਡਾ. ਅਖਿਲ ਚੌਧਰੀ ਨਾਲ ਦੌਰਾ ਵੀ ਕੀਤੀ ਗਈ।

ਫੁੱਲ ਡਰੈੱਸ ਰੀਹਰਸਲ ਦੌਰਾਨ ਕੀਤੀ ਗਈ ਪਰੇਡ, ਪੀ ਟੀ ਸ਼ੋਅ ਅਤੇ ਸਭਿਆਚਾਰਕ ਪ੍ਰੋਗਰਾਮ ਵਿੱਚ ਜ਼ਿਲ੍ਹਾ ਪੁਲਿਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਵੱਲੋਂ ਇਸ ਕੌਮੀ ਦਿਹਾੜੇ ਲਈ ਪਿਛਲੇ ਕਈ ਦਿਨਾਂ ਤੋਂ ਸਕੂਲ ਪੱਧਰ ’ਤੇ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਫੁੱਲਣ ਡਰੈੱਸ ਰੀਹਸਰਲ ਦੌਰਾਨ ਦਿਖਾਇਆ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੂੰ ਸਲਾਹੁੰਦਿਆਂ ਨਜ਼ਰ ਆਈਆਂ ਕੁੱਝ ਕਮੀਆਂ-ਪੇਸ਼ੀਆਂ ਨੂੰ ਕਲ੍ਹ ਆਪੋ-ਆਪਣੇ ਸਕੂਲਾਂ ’ਚ ਇੱਕ ਹੋਰ ਰੀਹਰਸਲ ਕਰਕੇ ਦੂਰ ਕਰਨ ਲਈ ਆਖਿਆ।

ਡਿਪਟੀ ਕਮਿਸ਼ਨਰ ਰੰਧਾਵਾ ਨੇ ਐਸ ਐਸ ਪੀ ਡਾ. ਅਖਿਲ ਚੌਧਰੀ ਦੇ ਨਾਲ ਪਰੇਡ ਦਾ ਮੁਆਇਨਾ ਵੀ ਕੀਤਾ ਅਤੇ ਡੀ ਐਸ ਪੀ ਸ਼ਹਿਵਾਜ ਦੀ ਅਗਵਾਈ ’ਚ ਕੀਤੇ ਗਏ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਜਨਵਰੀ ਨੂੰ ਮੁੱਖ ਮਹਿਮਾਨ ਖਟਕੜ ਕਲਾ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸ਼ਰਧਾ ਸੁਮਨ ਅਰਪਿਤ ਕਰਨ ਬਾਅਦ ਆਈ ਟੀ ਆਈ ਗਰਾਊਂਡ ’ਚ ਸਵੇਰੇ ਸਹੀ 10 ਵਜੇ ਕੌਮੀ ਝੰਡਾ ਲਹਿਰਾਉਣਗੇ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਹੁੰਮ-ਹੁੰਮਾ ਕੇ ਸਮਾਗਮ ’ਚ ਪੁੱਜਣ ਦੀ ਅਪੀਲ ਕੀਤੀ।

ਐਸ ਐਸ ਪੀ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਆਈ ਟੀ ਆਈ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਸੰਪੂਰਣ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਗੇਟ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਨੇਪਰੇ ਚਾੜ੍ਹਨ ਲਈ ਸੁਰੱਖਿਆ ਸਬੰਧੀ ਸਾਰੇ ਪ੍ਰਬੰਧ ਪੂਰੇ ਕਰ ਲਏ ਗਏ ਹਨ। ਇਸ ਮੌਕੇ ਏ ਡੀ ਸੀ (ਜ) ਰਾਜੀਵ ਵਰਮਾ, ਐਸ ਡੀ ਐਮ ਡਾ. ਅਕਸ਼ਿਤਾ ਗੁਪਤਾ,  ਸਹਾਇਕ ਕਮਿਸ਼ਨਰ ਜਨਰਲ ਡਾ. ਗੁਰਨੀਲ ਕੌਰ, ਏ ਡੀ ਸੀ (ਵਿਕਾਸ) ਸਾਗਰ ਸੇਤੀਆ ਅਤੇ ਜ਼ਿਲ੍ਹੇ ਦੇ ਹੋਰ ਅਧਿਕਾਰੀ ਮੌਜੂਦ ਸਨ।

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD