Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਦਾ ਸਾਥੀ ਬਲਵੀਰ ਸਿੰਘ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, Patiala  Police, Patiala

Web Admin

Web Admin

5 Dariya News

ਪਟਿਆਲਾ , 24 Jan 2024

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਗ੍ਰਿਫਤਾਰੀ ਤੋਂ ਬਚਦੇ ਆ ਰਹੇ ਮੁਲਜ਼ਮ ਬਲਵੀਰ ਸਿੰਘ, ਵਾਸੀ ਪਿੰਡ ਆਲਮਪੁਰ, ਜ਼ਿਲ੍ਹਾ ਪਟਿਆਲਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਮੁਲਜ਼ਮ ਮਲਵਿੰਦਰ ਸਿੰਘ ਸਿੱਧੂ, ਏ.ਆਈ.ਜੀ., ਮਨੁੱਖੀ ਅਧਿਕਾਰ, ਪੰਜਾਬ ਪੰਜਾਬ ਦਾ ਕਰਿੰਦਾ ਸੀ। ਉਹ ਵਿਜੀਲੈਂਸ ਬਿਊਰੋ ਵੱਲੋਂ ਦਰਜ ਭ੍ਰਿਸ਼ਟਾਚਾਰ ਤੇ ਅਪਰਾਧਿਕ ਮੁਕੱਦਮੇ ਵਿੱਚ ਲੋੜੀਂਦਾ ਸੀ ਕਿਉਂਕਿ ਉਹ ਉਕਤ ਪੁਲਿਸ ਅਧਿਕਾਰੀ ਦੇ ਇਸ਼ਾਰੇ 'ਤੇ ਵੱਖ ਵੱਖ ਵਿਭਾਗਾਂ ਵਿੱਚ ਕਰਮਚਾਰੀਆਂ ਵਿਰੁੱਧ ਸ਼ਿਕਾਇਤਾਂ ਦਰਜ ਕਰਾਉਂਦਾ ਸੀ ਅਤੇ ਉਹਨਾਂ ਨੂੰ ਬਲੈਕਮੇਲ ਕਰਕੇ ਪੈਸੇ ਦੀ ਮੰਗ ਕਰਦਾ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਅਦਾਲਤ ਤੋਂ ਬਲਵੀਰ ਸਿੰਘ ਦਾ 5 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ ਤਾਂ ਜੋ ਉਸ ਵੱਲੋਂ ਆਪਣੇ ਕੋਲ ਰੱਖਿਆ ਹਥਿਆਰ ਬਰਾਮਦ ਕੀਤਾ ਜਾ ਸਕੇ ਅਤੇ ਨਾਲ ਹੀ ਇਸ ਮਾਮਲੇ ਵਿੱਚ ਹੋਰਨਾਂ ਵਿਅਕਤੀਆਂ ਦੀ ਸ਼ਮੂਲੀਅਤ ਦਾ ਪਤਾ ਲਗਾਇਆ ਜਾ ਸਕੇ। ਵਧੇਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਬਿਊਰੋ ਨੇ ਵਿਜੀਲੈਂਸ ਜਾਂਚ ਦੇ ਆਧਾਰ 'ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀਆਂ ਧਾਰਾਵਾਂ 384, 419, 420, 120-ਬੀ, 201 ਤਹਿਤ ਐਫ.ਆਈ.ਆਰ. ਨੰਬਰ 28, ਮਿਤੀ 30. 10. 2023 ਨੂੰ ਥਾਣਾ ਵਿਜੀਲੈਂਸ ਬਿਊਰੋ, ਉਡਣ ਦਸਤਾ-1, ਪੰਜਾਬ, ਐਸ.ਏ.ਐਸ.ਨਗਰ ਵਿਖੇ ਦਰਜ ਕੀਤੀ ਹੋਈ ਹੈ। 

ਉਕਤ ਏ.ਆਈ.ਜੀ.ਸਿੱਧੂ, ਉਸ ਦਾ ਸਹਿਯੋਗੀ ਬਲਵੀਰ ਸਿੰਘ ਅਤੇ ਹੋਰ ਮੁਲਜ਼ਮ ਇਸ ਮੁਕੱਦਮੇ ਵਿੱਚ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਉਕਤ ਕੇਸ ਵਿੱਚ ਏ.ਆਈ.ਜੀ. ਸਿੱਧੂ ਪਹਿਲਾਂ ਹੀ ਨਿਆਂਇਕ ਹਿਰਾਸਤ ਵਿੱਚ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਏ.ਆਈ.ਜੀ. ਸਿੱਧੂ ਨੇ ਆਪਣੇ ਆਪ ਨੂੰ ਆਈ.ਜੀ.ਪੀ., ਵਿਜੀਲੈਂਸ ਬਿਊਰੋ, ਪੰਜਾਬ ਵਜੋਂ ਗਲਤ ਪੇਸ਼ ਕਰਦਾ ਸੀ। ਜਦਕਿ ਇਹ ਪੁਲਿਸ ਅਧਿਕਾਰੀ 2017 ਤੋਂ ਬਾਅਦ ਕਦੇ ਵੀ ਵਿਜੀਲੈਂਸ ਬਿਊਰੋ, ਪੰਜਾਬ ਵਿੱਚ ਏ.ਆਈ.ਜੀ ਜਾਂ ਆਈ.ਜੀ. ਦੇ ਅਹੁਦਿਆਂ 'ਤੇ ਤਾਇਨਾਤ ਨਹੀਂ ਰਿਹਾ। 

ਉਕਤ ਮੁਲਜ਼ਮ ਬਲਵੀਰ ਸਿੰਘ ਅਤੇ ਹੋਰਨਾਂ ਨੇ ਮਿਲ ਕੇ ਸਰਕਾਰੀ ਮੁਲਾਜ਼ਮਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨੀਆਂ ਸ਼ੁਰੂ ਕਰ ਦਿੱਤੀਆਂ, ਤਾਂ ਜੋ ਇਹ ਸ਼ਿਕਾਇਤਾਂ ਵਾਪਸ ਲੈਣ ਬਦਲੇ ਉਹਨਾਂ ਨੂੰ ਬਲੈਕਮੇਲ ਕੀਤਾ ਜਾ ਸਕੇ ਅਤੇ ਉਹਨਾਂ ਤੋਂ ਪੈਸੇ ਵਸੂਲੇ ਜਾ ਸਕਣ। ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਏ.ਆਈ.ਜੀ. ਸਿੱਧੂ ਨੇ ਸਰਕਾਰੀ ਵਾਹਨ 'ਆਰਟੀਗਾ' (ਪੀ ਬੀ-65-ਏ ਡੀ-1905) ਦੀ ਦੁਰਵਰਤੋਂ ਕੀਤੀ ਸੀ ਅਤੇ ਵਾਹਨ ਦੇ ਤੇਲ ਤੇ ਹੋਰ ਖਰਚੇ ਸਰਕਾਰੀ ਖਾਤੇ ਵਿੱਚੋਂ ਖਰਚੇ ਗਏ ਸਨ। ਉਸਨੇ ਕਦੇ ਵੀ ਉਕਤ ਗੱਡੀ ਦੀ ਵਰਤੋਂ ਦਾ ਰਿਕਾਰਡ (ਲੌਗ-ਬੁੱਕ) ਨਹੀਂ ਰੱਖਿਆ ਜੋ ਸਰਕਾਰੀ ਸੰਪਤੀ ਦੀ ਦੁਰਵਰਤੋਂ ਦੇ ਬਰਾਬਰ ਮੰਨਿਆ ਜਾਂਦਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਬਲਵੀਰ ਸਿੰਘ ਨੇ ਏ.ਆਈ.ਜੀ. ਸਿੱਧੂ ਦੇ ਕਹਿਣ 'ਤੇ ਵੱਖ-ਵੱਖ ਵਿਭਾਗਾਂ ਵਿੱਚ ਅਨੁਸੂਚਿਤ ਜਾਤੀ ਅਤੇ ਸੁਤੰਤਰਤਾ ਸੈਨਾਨੀਆਂ ਦੇ ਕੋਟੇ ਤਹਿਤ ਭਰਤੀ ਕੀਤੇ ਹੋਏ ਮੁਲਾਜ਼ਮਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਵਾਈਆਂ ਸਨ ਤਾਂ ਜੋ ਉਨ੍ਹਾਂ ‘ਤੇ ਦਬਾਅ ਬਣਾ ਕੇ ਬਲੈਕਮੇਲ ਕੀਤਾ ਜਾ ਸਕੇ ਅਤੇ ਬਦਲੇ ਵਿੱਚ ਰਿਸ਼ਵਤ ਲਈ ਜਾ ਸਕੇ, ਜਿਸ ਨੂੰ ਬਾਅਦ ਵਿੱਚ ਉਹ, ਮਾਲਵਿੰਦਰ ਸਿੰਘ ਅਤੇ ਹੋਰ ਮੁਲਜ਼ਮ ਆਪਸ ਵਿੱਚ ਵੰਡ ਲੈਂਦੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਰਹਿੰਦੇ ਮੁਲਜ਼ਮਾਂ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

 

Tags: Vigilance Bureau , Crime News Punjab , Punjab Police , Police , Crime News , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD