Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪਾਰਚ ਪਾਸਟ

DC Amritsar, Amritsar, Ghanshyam Thori, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 24 Jan 2024

Last updated on: Jan 24, 2024, 00:00 IST

26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸ੍ਰੀ ਥੋਰੀ ਵੱਲੋਂ ਪਰੇਡ ਦਾ ਮੁਆਇਨਾ ਕੀਤਾ ਗਿਆ। ਇਸ ਉਪਰੰਤ ਪਰੇਡ ਕਮਾਂਡਰ ਏ.ਸੀ.ਪੀ. ਖੁਸ਼ਬੀਰ ਕੌਰ ਚਾਹਲ ਦੀ ਕਮਾਂਡ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ ਅਤੇ ਪੰਜਾਬ ਪੁਲਿਸ ਦੇ ਬੈਂਡ ਵੱਲੋਂ ਸ਼ਾਨਦਾਰ ਪਾਰਚ ਪਾਸਟ ਕੀਤਾ ਗਿਆ।

ਇਸ ਤੋਂ ਬਾਅਦ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਕੋਰਿਓਗ੍ਰਾਫੀ, ਗਿੱਧਾ, ਭੰਗੜਾ ਸਮੇਤ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਕਿਹਾ ਕਿ 26 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਕਰਵਾਇਆ ਜਾਵੇਗਾ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੂਬੇ ਦੇ ਮੰਤਰੀ ਨਵੇਂ ਤੇ ਨਵਿਆਉਣਯੋਗ ਊਰਜਾ ਅਤੇ ਛਪਾਈ ਤੇ ਲਿਖਣ ਸਮੱਗਰੀ ਪੰਜਾਬ ਸ੍ਰੀ ਅਮਨ ਅਰੋੜਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਲਾਜ਼ਮੀ ਹੈ ਅਤੇ ਸਾਰੇ ਆਪਣਾ ਫ਼ਰਜ ਸਮਝਦੇ ਹੋਏ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ। ਇਸਦੇ ਨਾਲ ਹੀ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋ ਕੇ ਰੌਣਕਾਂ ਨੂੰ ਵਧਾਉਣ।

ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਸਮਾਗਮ ਦੀ ਸਫਲਤਾ ਲਈ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ।ਇਸ ਮੌਕੇ ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ, ਐਸ.ਡੀ.ਐਮ.-1 ਸ: ਮਨਕੰਵਲ ਸਿੰਘ ਚਾਹਲ, ਐਸ.ਡੀ.ਐਮ-2 ਸ੍ਰੀ ਨਿਕਾਸ ਕੁਮਾਰ, ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ, ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜੇਸ਼ ਸ਼ਰਮਾ ਅਤੇ ਸ੍ਰੀ ਸੁਸ਼ੀਲ ਕੁਮਾਰ ਤੁੱਲੀ,  ਜਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ੍ਰੀ ਪਲਵ ਸ੍ਰੇਸ਼ਟ, ਜਿਲ੍ਹਾ ਸਮਾਜਿਕ ਤੇ ਸੁਰੱਖਿਆ ਅਫ਼ਸਰ ਸ: ਅਸੀਸਇੰਦਰ ਸਿੰਘ, ਡੀ.ਪੀ.ਆਰ.ਓ. ਸ੍ਰੀ ਸ਼ੇਰਜੰਗ ਸਿੰਘ ਹੁੰਦਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: DC Amritsar , Amritsar , Ghanshyam Thori , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD