Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਕਾਸ ਕਾਰਜਾਂ ਨੂੰ ਸਮੇਂ ਸਿਰ ਕੀਤਾ ਜਾਵੇ ਪੂਰਾ : ਚੇਅਰਮੈਨ ਡਾ. ਚਰਨਜੀਤ ਸਿੰਘ

ਵਿਧਾਨ ਸਭਾ ਕਮੇਟੀ ਨੇ ਪੰਚਾਇਤੀ ਰਾਜ ਦੇ ਚਲ ਰਹੇ ਕੰਮਾਂ ਦਾ ਕੀਤਾ ਰੀਵਿਊ

Dr. Charanjit Singh, Chamkaur Sahib, AAP, Aam Aadmi Party, Aam Aadmi Party Punjab, AAP Punjab, Amritsar

Web Admin

Web Admin

5 Dariya News

ਅੰਮ੍ਰਿਤਸਰ , 24 Jan 2024

Last updated on: Jan 24, 2024, 00:00 IST

ਪੰਜਾਬ ਸਰਕਾਰ ਵਲੋਂ ਪੰਚਾਇਤੀ ਰਾਜ ਇਕਾਈਆਂ ਸਬੰਧੀ ਇਕ 13 ਮੈਂਬਰੀ ਵਿਧਾਨ ਸਭਾ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸਦਾ ਮੁੱਖ ਕਾਰਜ ਸੂਬੇ ਵਿੱਚ ਚਲ ਰਹੇ ਪੰਚਾਇਤੀ ਰਾਜ ਵਿਕਾਸ ਕਾਰਜਾਂ ਦਾ ਨਿਰੀਖਣ ਕਰਨਾ ਹੈ ਅਤੇ ਵਿਕਾਸ ਕਾਰਜਾਂ ਵਿੱਚ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕਰਨਾ ਹੈ। ਇਸ ਸਬੰਧੀ ਅੱਜ ਵਿਧਾਨ ਸਭਾ ਕਮੇਟੀ ਜਿਸਦੇ ਚੇਅਰਮੈਨ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨਾਂ ਬਲਾਕ ਵੇਰਕਾ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਵੀ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਵਿੱਚ ਕੋਈ ਸਮਝੋਤਾ ਨਹੀਂ ਕੀਤਾ ਜਾਵੇਗਾ ਅਤੇ ਸਾਰੇ ਵਿਕਾਸ ਕਾਰਜ ਨਿਯਮਾਂ ਅਨੁਸਾਰ ਹੋਣੇ ਚਾਹੀਦੇ ਹਨ। ਚੇਅਰਮੈਨ ਨੇ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਕਿਹਾ ਕਿ ਉਹ ਆਪੋ ਆਪਣੇ ਇਲਾਕੇ ਵਿੱਚ ਸਮੇਂ ਸਮੇਂ ਸਿਰ ਵਿਕਾਸ ਕਾਰਜਾਂ ਦਾ ਮੁਲਾਂਕਣ ਕਰਨ ਅਤੇ ਜਿਥੇ ਕੋਈ ਕਮੀ ਪੇਸ਼ੀ ਪਾਈ ਜਾਂਦੀ ਹੈ ਨੂੰ ਤੁਰੰਤ ਦੂਰ ਕੀਤਾ ਜਾਵੇ। ਉਨਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਖਰਚ ਹੋਣ ਵਾਲਾ ਪੈਸਾ ਆਮ ਜਨਤਾ ਦਾ ਹੈ ਅਤੇ ਇਕ ਇਕ ਪੈਸੇ ਦਾ ਹਿਸਾਬ ਕਿਤਾਬ ਰੱਖਿਆ ਜਾਵੇ। ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।

ਉਨਾਂ ਕਿਹਾ ਕਿ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਮੁੱਖ ਰੱਖ ਕੇ ਹੀ ਵਿਕਾਸ ਦੇ ਕੰਮਾਂ ਨੂੰ ਤਰਜੀਹ ਦਿੱਤੀ ਜਾਵੇ। ਇਸ ਮੌਕੇ ਵਿਧਾਇਕ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ, ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਪਰਮਜੀਤ ਕੌਰ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਮਲਹੋਤਰਾ, ਐਕਸੀਐਨ ਪੰਚਾਇਤੀ ਰਾਜ ਸ: ਕੁਲਵੰਤ ਸਿੰਘ, ਡਿਪਟੀ ਸੀ.ਈ.ਓ. ਜਿਲ੍ਹਾ ਪ੍ਰੀਸ਼ਦ ਗੁਰਦਰਸ਼ਨ ਪਾਲ ਕੁੰਡਲ, ਐਸ.ਡੀ.ਓ. ਬਿਕਰਮ ਸਿੰਘ, ਏ.ਪੀ.ਓ. ਹਰਸਿਮਰਨ ਕੌਰ ਤੋਂ ਇਲਾਵਾ ਸਾਰੇ ਬਲਾਕਾਂ ਦੇ ਬੀ.ਡੀ.ਪੀ.ਓ., ਸਕੱਤਰ ਵੀ ਹਾਜ਼ਰ ਸਨ।

 

Tags: Dr. Charanjit Singh , Chamkaur Sahib , AAP , Aam Aadmi Party , Aam Aadmi Party Punjab , AAP Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD