Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਅਨਮੋਲ ਗਗਨ ਮਾਨ ਵਲੋਂ ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ

ਭਾਰਤ ਪੈਵੇਲੀਅਨ ਦਾ ਸੈਰ ਸਪਾਟਾ ਮੰਤਰੀ ਵਲੋਂ ਉਦਘਾਟਨ

Anmol Gagan Mann, Anmol Gagan Maan, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮੈਡਰਿਡ , 24 Jan 2024

ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵਲੋਂ ਸਪੇਨ ਦੇ ਸ਼ਹਿਰ ਮੈਡਰਿਡ ਵਿਚ ਅੱਜ ਸ਼ੁਰੂ ਹੋਏ ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ ਕੀਤੀ ਗਈ। ਸੂਬੇ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਦੀ ਅਗਵਾਈ ਵਿੱਚ ਪੰਜਾਬ ਰਾਜ ਦੇ ਵਫ਼ਦ ਨੇ ਇਸ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ ਕੀਤੀ ਗਈ ਹੈ। 

 ਸੰਮੇਲਨ ਦੇ ਪਹਿਲੇ ਦਿਨ ਅੱਜ ਭਾਰਤੀ ਪੈਵੇਲੀਅਨ ਦਾ ਉਦਘਾਟਨ ਅਨਮੋਲ ਗਗਨ ਮਾਨ ਵਲੋਂ ਕੀਤਾ ਗਿਆ।ਇਸ ਮੌਕੇ ਹਿੰਦੁਸਤਾਨ ਦੇ ਸਪੇਨ ਵਿਚ ਸਫ਼ੀਰ ਦਿਨੇਸ਼ ਕੇ ਪਾਠਕ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਅਤੇ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਰਾਕੇਸ਼ ਕੁਮਾਰ ਪੋਪਲੀ ਅਤੇ ਹਿਮਾਂਸ਼ੂ ਜੈਨ, ਏ.ਸੀ.ਈ.ਉ. ਇਨਵੈਸਟ ਪੰਜਾਬ ਵੀ ਹਾਜ਼ਰ ਸਨ।

ਸੰਮੇਲਨ ਦੌਰਾਨ ਅਨਮੋਲ ਗਗਨ ਮਾਨ ਵਲੋਂ ਵੱਖ ਵੱਖ ਦੇਸ਼ਾਂ ਦੇ ਸੈਰ ਸਪਾਟਾ ਸਨਅਤ ਨਾਲ ਜੁੜੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਪੰਜਾਬ ਦੇ ਸੈਰ ਸਪਾਟਾ ਖੇਤਰ ਦੀਆਂ ਸੰਭਾਵਨਾਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਕੋਲ ਖੂਬਸੂਰਤ ਦਰਿਆ, ਜੰਗਲ,ਪਹਾੜ ਅਤੇ ਵੱਖ ਵੱਖ ਮੌਸਮਾਂ ਵਾਲਾ ਪੌਣਪਾਣੀ ਹੈ। ਇਸ ਤੋਂ ਇਲਾਵਾ ਸਿੱਖ ਧਰਮ ਅਤੇ ਇਤਿਹਾਸ ਦੇ ਸਭ ਤੋਂ ਵੱਧ ਮਹੱਤਵਪੂਰਨ ਸਥਾਨ ਵੀ ਪੰਜਾਬ ਵਿੱਚ ਹੀ ਹਨ। 

ਉਨ੍ਹਾਂ ਸੈਰ ਸਪਾਟੇ ਸਨਅਤ ਨਾਲ ਜੁੜੇ ਲੋਕਾਂ ਦੱਸਿਆ ਕਿ ਸਰਦ ਰੁੱਤ ਵਿਚ ਪੂਰੀ ਦੁਨੀਆ ਤੋਂ ਪੰਛੀਆਂ ਵੀ ਪੰਜਾਬ ਵਿੱਚ ਸਭ ਤੋਂ ਵੱਧ ਆਉਂਦੇ ਹਨ। ਅਨਮੋਲ ਗਗਨ ਮਾਨ ਵਲੋਂ ਸੈਰ ਸਪਾਟਾ ਸਨਅਤ ਰਾਹੀਂ ਵੱਡੀ ਆਮਦਨ ਹਾਂਸਲ ਕਰਨ ਵਾਲੇ ਮੁਲਕਾਂ ਦੇ ਪ੍ਰਤੀਭਾਗੀ ਨਾਲ ਪੰਜਾਬ ਵਿੱਚ ਸੈਰ ਸਪਾਟਾ ਨੂੰ ਉਤਸ਼ਾਹਿਤ ਕਰਨ ਲਈ  ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤਰ੍ਹਾਂ ਦੇ ਅੰਤਰਰਾਸ਼ਟਰੀ ਪੱਧਰ ਦੇ ਸੈਰ ਸਪਾਟਾ ਸੰਮੇਲਨ ਵਿਚ ਪੰਜਾਬ ਸਰਕਾਰ ਦੀ  ਤਰਫੋਂ ਬਹੁਤ ਲੰਬੇ ਅਰਸੇ ਬਾਅਦ ਕਿਸੇ ਵਫ਼ਦ ਵਲੋਂ ਸ਼ਮੂਲੀਅਤ ਕੀਤੀ ਗਈ ਹੈ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD