Thursday, 16 May 2024

 

 

ਖ਼ਾਸ ਖਬਰਾਂ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ

 

ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਦੀ ਲੋੜ: ਲਾਲ ਚੰਦ ਕਟਾਰੂਚੱਕ

ਸਥਾਨਕ ਪੱਧਰ 'ਤੇ ਰੋਜ਼ਗਾਰ ਸਿਰਜਣ ਵੱਲ ਮਹੱਤਵਪੂਰਨ ਕਦਮ: ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 24 Jan 2024

ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚਕ ਨੇ ਅੱਜ ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਸਥਾਨਕ ਪੱਧਰ 'ਤੇ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਅੱਜ ਸੈਕਟਰ-68 ਸਥਿਤ ਜੰਗਲਾਤ ਕੰਪਲੈਕਸ ਵਿਖੇ ਪੰਜਾਬ ਰਾਜ ਵੈਟਲੈਂਡਜ਼ ਅਥਾਰਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਵਾਤਾਵਰਣ ਸੰਤੁਲਨ ਨੂੰ ਕਾਇਮ ਰੱਖਣ ਲਈ ਵੈਟਲੈਂਡਜ਼ ਦੇ ਵਿਕਾਸ ਨੂੰ ਮਹੱਤਵਪੂਰਨ ਕਦਮ ਦੱਸਿਆ। 

ਇਸ ਤੋਂ ਇਲਾਵਾ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਜੰਗਲੀ ਖੇਤਰਾਂ ਵਿੱਚ ਮਾਈਨਿੰਗ 'ਤੇ ਸਖ਼ਤੀ ਨਾਲ ਨਕੇਲ ਕੱਸਣ ਦੇ ਵੀ ਨਿਰਦੇਸ਼ ਵੀ ਦਿੱਤੇ। ਮੰਤਰੀ ਨੂੰ ਅੱਗੇ ਦੱਸਿਆ ਗਿਆ ਕਿ ਜੈਵਿਕ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਵੈਟਲੈਂਡਜ਼ ਨੂੰ ਬਚਾਉਣ ਲਈ ਚਲਾਈ ਗਈ ਵੈਟਲੈਂਡਜ਼ ਬਚਾਉ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਵਿੱਚ 1381 ਵੈਟਲੈਂਡਜ਼ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 414 ਕੁਦਰਤੀ ਅਤੇ 967 ਮਨੁੱਖ ਦੁਆਰਾ ਬਣਾਏ ਗਏ ਹਨ ਅਤੇ ਹਰੇਕ ਵੈਟਲੈਂਡ ਅਧੀਨ 2.25 ਹੈਕਟੇਅਰ ਰਕਬਾ ਆਉਂਦਾ ਹੈ। 

ਇਸ ਤੋਂ ਇਲਾਵਾ, ਤਕਰੀਬਨ 2300 ਵੈਟਲੈਂਡ ਮਿੱਤਰ (ਵਲੰਟੀਅਰ) ਵੈਟਲੈਂਡਜ਼ ਦੀ ਸੰਭਾਲ ਲਈ ਕੰਮ ਕਰ ਰਹੇ ਹਨ ਅਤੇ ਲੋਕਾਂ ਨੂੰ ਵੈਟਲੈਂਡਜ਼ ਨੂੰ ਸੁਰੱਖਿਅਤ ਰੱਖਣ ਦੀ ਜ਼ਰੂਰਤ ਅਤੇ ਉਨ੍ਹਾਂ ਦੇ ਵਾਤਾਵਰਣਕ ਮਹੱਤਵ ਬਾਰੇ ਜਾਣੂੰ ਕਰਵਾਉਣ ਲਈ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ। ਇੰਨਾ ਹੀ ਨਹੀਂ, ਸੂਬੇ ਵਿੱਚ ਵੈਟਲੈਂਡਜ਼ ਦੀ ਸੰਭਾਲ ਲਈ ਡਬਲਯੂ.ਡਬਲਯੂ.ਐਫ. ਇੰਡੀਆ, ਪੰਜਾਬ ਰਿਮੋਟ ਸੈਂਸਿੰਗ ਸੈਂਟਰ ਪੀ.ਏ.ਯੂ. ਲੁਧਿਆਣਾ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ, ਗੁਰੂ ਅੰਗਦ ਦੇਵ ਯੂਨੀਵਰਸਿਟੀ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ (ਲੁਧਿਆਣਾ) ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨਾਲ ਸਹਿਯੋਗ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਮੰਤਰੀ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਕੇਂਦਰੀ ਵਾਤਾਵਰਣ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਨੇ ਪੰਜਾਬ ਦੇ 7 ਵੈਟਲੈਂਡਜ਼ ਰਣਜੀਤ ਸਾਗਰ ਡੈਮ ਕੰਜ਼ਰਵੇਸ਼ਨ ਰਿਜ਼ਰਵ, ਬਿਆਸ ਰਿਵਰ ਕੰਜ਼ਰਵੇਸ਼ਨ ਰਿਜ਼ਰਵ, ਕਾਂਜਲੀ ਵੈਟਲੈਂਡ, ਹਰੀਕੇ ਵੈਟਲੈਂਡ, ਰੋਪੜ ਵੈਟਲੈਂਡ ਕੰਜ਼ਰਵੇਸ਼ਨ ਰਿਜ਼ਰਵ, ਨੰਗਲ ਵੈਟਲੈਂਡ ਅਤੇ ਕੇਸ਼ੋਪੁਰ-ਮਿਆਨੀ ਵੈਟਲੈਂਡ ਦੇ ਆਲੇ-ਦੁਆਲੇ 100 ਮੀਟਰ ਦੇ ਖੇਤਰ ਨੂੰ ਜ਼ੋਨ ਆਫ਼ ਇਨੂਫੈਐਂਸ ਦੇ ਖੇਤਰ ਵਜੋਂ ਐਲਾਨਣ ਦੇ ਵਿਭਾਗ ਦੇ ਪ੍ਰਸਤਾਵ ਨੂੰ ਪ੍ਰਵਾਨ ਕਰ ਲਿਆ ਹੈ। ਇਸਦਾ ਮਤਲਬ ਹੈ ਕਿ ਇਹਨਾਂ ਖੇਤਰਾਂ ਵਿੱਚ ਕੋਈ ਵੀ ਗਤੀਵਿਧੀ ਸੂਬੇ ਦੇ ਜੰਗਲਾਤ ਵਿਭਾਗ ਦੀ ਆਗਿਆ ਤੋਂ ਬਾਅਦ ਹੀ ਕੀਤੀ ਜਾ ਸਕੇਗੀ।

ਮੰਤਰੀ ਨੇ ਇਸ ਸਾਲ ਫਰਵਰੀ ਮਹੀਨੇ ਕੇਸ਼ੋਪੁਰ ਛੰਬ ਵਿਖੇ 5ਵਾਂ ਸਟੇਟ ਬਰਡ ਫੈਸਟੀਵਲ ਕਰਵਾਉਣ ਦੇ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ, ਚੀਫ ਵਾਈਲਡ ਲਾਈਫ ਵਾਰਡਨ ਧਰਮਿੰਦਰ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD