Friday, 03 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

ਸਿਰਫ਼ ਖੋਖਲੇ ਦਾਅਵਿਆਂ ਨਾਲ ਵਿਕਾਸ ਨਹੀਂ ਹੁੰਦਾ : ਸੰਸਦ ਮੈਂਬਰ ਮਨੀਸ਼ ਤਿਵਾੜੀ

ਬੰਗਾ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਲਈ ਸਾਢੇ 12 ਲੱਖ ਰੁਪਏ ਦੀ ਗਰਾਂਟ ਸੌਂਪੀ

Manish Tewari, Punjab Pradesh Congress Committee, Congress, Indian National Congress, Punjab Congress, Punjab

Web Admin

Web Admin

5 Dariya News

ਬੰਗਾ , 24 Jan 2024

ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਵਿਕਾਸ ਸਿਰਫ਼ ਫੋਕੇ ਦਾਅਵੇ ਕਰਨ ਨਾਲ ਨਹੀਂ, ਸਗੋਂ ਜ਼ਮੀਨੀ ਪੱਧਰ 'ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਾਣਨ ਅਤੇ ਉਨ੍ਹਾਂ ਨੂੰ ਹੱਲ ਕਰਨ ਨਾਲ ਹੁੰਦਾ ਹੈ।  ਸੰਸਦ ਮੈਂਬਰ ਤਿਵਾੜੀ ਅੱਜ ਬੰਗਾ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਘਟਾਰੋਂ ਅਤੇ ਡੀਂਗਰੀਆਂ ਵਿੱਚ ਅਯੋਜਿਤ ਪਬਲਿਕ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ। 

ਜਿੱਥੇ ਉਨ੍ਹਾਂ ਨੇ ਘਟਾਰੋਂ, ਡੀਂਗਰੀਆਂ, ਥਾਂਦੀਆਂ ਅਤੇ ਚੇਤਾ ਪਿੰਡਾਂ ਵੱਖ-ਵੱਖ ਵਿਕਾਸ ਕਾਰਜਾਂ ਲਈ ਆਪਣੇ ਸੰਸਦੀ ਕੋਟੇ ਵਿੱਚੋਂ ਜਾਰੀ ਕੀਤੀ ਗਈ ਸਾਢੇ 12 ਲੱਖ ਰੁਪਏ ਦੀ ਗ੍ਰਾਂਟ ਇਲਾਕਾ ਨਿਵਾਸੀਆਂ ਨੂੰ ਭੇਂਟ ਕੀਤੀ। ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਹੀ ਵਿਕਾਸ ਦੇ ਹੱਕ ਵਿੱਚ ਰਹੀ ਹੈ ਅਤੇ ਸੂਬੇ ਵਿੱਚ ਪਿਛਲੀ ਪਾਰਟੀ ਦੀ ਸਰਕਾਰ ਸਮੇਂ ਵਿਧਾਨ ਸਭਾ ਹਲਕੇ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਗਏ ਸਨ। 

ਸੰਸਦ ਮੈਂਬਰ ਨੇ ਕਿਹਾ ਕਿ ਵਿਕਾਸ ਜ਼ਮੀਨੀ ਪੱਧਰ 'ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਾਣ ਕੇ ਉਨ੍ਹਾਂ ਨੂੰ ਹੱਲ ਕਰਨ ਨਾਲ ਹੁੰਦਾ ਹੈ। ਇਸੇ ਲੜੀ ਤਹਿਤ ਉਹ ਲੋਕ ਸਭਾ ਹਲਕੇ ਵਿੱਚ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰਦੇ ਹਨ। ਇਸ ਦੌਰਾਨ ਸੰਸਦ ਮੈਂਬਰ ਤਿਵਾੜੀ ਨੇ ਮਹਿੰਗਾਈ ਦੀ ਸਮੱਸਿਆ 'ਤੇ ਕੇਂਦਰ ਸਰਕਾਰ ਨੂੰ ਵੀ ਘੇਰਿਆ।  

ਉਨ੍ਹਾਂ ਕਿਹਾ ਕਿ ਪਿਛਲੇ ਸਾਢੇ 9 ਸਾਲਾਂ ਵਿੱਚ ਆਟਾ, ਦਾਲ, ਖੰਡ, ਰਸੋਈ ਗੈਸ ਸਮੇਤ ਸਾਰੀਆਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਕਈ ਗੁਣਾ ਵਾਧਾ ਹੋਇਆ ਹੈ ਅਤੇ ਇਸ ਕਾਰਨ ਲੋਕਾਂ ਦੇ ਘਰਾਂ ਦਾ ਬਜਟ ਪੂਰੀ ਤਰ੍ਹਾਂ ਨਾਲ ਵਿਗੜ ਗਿਆ ਹੈ।  ਸਰਕਾਰ ਨੂੰ ਇਸ ਪਾਸੇ ਧਿਆਨ ਦੇਣ ਦੀ ਲੋੜ ਹੈ।

ਜਿੱਥੇ ਹੋਰਨਾਂ ਤੋਂ ਇਲਾਵਾ, ਤਰਲੋਚਨ ਸਿੰਘ ਸੂੰਡ ਸਾਬਕਾ ਵਿਧਾਇਕ, ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨਵਾਂਸ਼ਹਿਰ ਸਤਵੀਰ ਸਿੰਘ ਪੱਲੀਝਿੱਕੀ, ਕਮਲਜੀਤ ਬੰਗਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਹੁਸਨ ਲਾਲ ਘੁੰਮਣ ਸੀਨੀਅਰ ਕਾਂਗਰਸੀ ਆਗੂ, ਭਜਨ ਸਿੰਘ ਭੜੌਲੀ, ਰਘੁਬੀਰ ਸਿੰਘ ਬਿੱਲਾ, ਬਲਬੀਰ ਬੈਂਸ ਐਨ.ਆਰ.ਆਈ., ਤੀਰਥਾ ਰਾਣੀ ਸਰਪੰਚ, ਰਣਜੀਤ ਕੌਰ ਸਰਪੰਚ, ਰੂਪ ਲਾਲ ਸਰਪੰਚ, ਬਲਬੀਰ ਸਿੰਘ ਸੰਮਤੀ ਮੈਂਬਰ, ਸੁਖਵਿੰਦਰ ਸਿੰਘ ਨੰਬਰਦਾਰ, ਕ੍ਰਿਸ਼ਨਾ ਦੇਵੀ ਪੰਚ, ਦੇਸ ਰਾਜ ਪੰਚ, ਗੁਰਪਾਲ ਕੌਰ ਪੰਚ, ਸੋਹਣ ਰਾਮ ਪੰਚ, ਜਸਵਿੰਦਰ ਕੌਰ ਪੰਚ, ਚਰਨਜੀਤ ਰਾਮ, ਲਖਵਿੰਦਰ ਸਿੰਘ ਸਾਬਕਾ ਸਰਪੰਚ, ਰਾਜ ਕੁਮਾਰ, ਲੈਂਬੜ ਰਾਮ ਸੰਮਤੀ ਮੈਂਬਰ ਵੀ ਹਾਜ਼ਰ ਸਨ।

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD