Monday, 20 May 2024

 

 

ਖ਼ਾਸ ਖਬਰਾਂ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ

 

ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ

ਕਾਰਗਿਲ ਪਾਰਕ ਸੈਕਟਰ 71 ਵਿਖੇ ਕੀਤੀ 49.3 ਲੱਖ ਦੇ ਵਿਕਾਸ ਕਾਰਜਾਂ ਕਾਰਜਾਂ ਦੀ ਸ਼ੁਰੂਆਤ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਹਾਲੀ , 25 Jan 2024

ਵਿਧਾਇਕ ਕੁਲਵੰਤ ਸਿੰਘ ਨੇ ਅੱਜ ਸੈਕਟਰ 71 ਵਿਖੇ ਵਿਕਾਸ ਕਾਰਜਾਂ ਦੇ ਵਿੱਚ  ਤੇਜੀ ਲਿਆਉਂਦੇ ਹੋਏ ਕਾਰਗਿਲ ਪਾਰਕ ਵਿਚਲੇ  ਕੰਮਾਂ ਨੂੰ ਸ਼ੁਰੂ ਕਰਵਾਇਆ। ਕੌਂਸਲਰ ਸਰਬਜੀਤ ਸਿੰਘ ਸਮਾਣਾ ਤੇ ਵਾਰਡ  ਵਿੱਚ ਸਥਿਤ ਕਾਰਗਿਲ ਪਾਰਕ ਵਿਖੇ 49.3 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਵਿਧਾਇਕ ਕੁਲਵੰਤ ਸਿੰਘ ਨੇ ਟੱਕ ਲਗਾ ਕੇ ਸ਼ੁਰੂਆਤ ਕਰਵਾਈ,  ਜ਼ਿਕਰਯੋਗ ਹੈ ਕਿ ਵਿਧਾਇਕ ਕੁਲਵੰਤ ਸਿੰਘ ਵੱਲੋਂ ਸ਼ੁਰੂ ਕਰਵਾਏ ਗਏ ਕੰਮਾਂ ਦੇ ਵਿੱਚ ਫੁੱਟਪਾਥ ਦੀ ਰਿਪੇਅਰ ਕਰਨਾ, ਕਾਰਗਿਲ ਪਾਰਕ ਵਿਚਲੇ ਕੱਚੇ ਟਰੈਕ ਨੂੰ ਪੱਕਾ ਕਰਨਾ, ਟਾਈਲਾਂ ਦੀ ਰਿਪੇਅਰ ਅਤੇ ਪਾਰਕ ਵਿੱਚ ਯੋਗਾ ਸ਼ੈਡ ਲਗਾਉਣਾ ਸ਼ਾਮਿਲ ਹੈ।

ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਨੇ ਗੱਲਬਾਤ ਕਰਦੇ  ਹੋਏ ਕਿਹਾ ਕਿ ਕਾਰਗਿਲ ਪਾਰਕ ਵਿਚਲੇ ਬੰਦ ਪਏ ਫੁਆਰਿਆਂ ਦੀ ਰਿਪੇਅਰ ਕਰਕੇ,  ਉਹਨਾਂ  ਨੂੰ ਵੀ ਚਲਾਇਆ ਜਾਵੇਗਾ ਅਤੇ ਪਾਰਕ ਵਿੱਚ ਲੋੜੀਂਦਾ ਹੋਰ ਘਾਹ ਵੀ ਲਗਾਇਆ ਜਾਵੇਗਾ। ਉਹਨਾਂ ਕਿਹਾ ਕਿ  ਪਾਰਕ ਵਿੱਚ ਹਰ ਲੋੜੀਂਦੀ ਸਹੂਲਤ ਮੁਹਈਆ ਕਰਵਾਈ ਜਾਵੇਗੀ। ਉਹਨਾਂ ਦੱਸਿਆ ਕਿ 14.88 ਲੱਖ ਰੁਪਏ ਦੀ ਲਾਗਤ ਨਾਲ ਖ਼ਰੀਦਿਆ ਫ਼ਰਨੀਚਰ ਇਸ ਪਾਰਕ ਵਿੱਚ ਸਥਿੱਤ ਲਾਇਬ੍ਰੇਰੀ ਦੇ ਹਵਾਲੇ ਕੀਤਾ ਗਿਆ। 

ਇਸ ਮੌਕੇ ਤੇ ਬੋਲਦੇ ਹੋਏ ਹਲਕਾ ਵਿਧਾਇਕ ਨੇ ਕਿਹਾ ਕਿ ਉਹ ਐਸ.ਏ.ਐਸ. ਨਗਰ ਸ਼ਹਿਰ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤ ਦੇਣ ਅਤੇ ਐਸ.ਏ.ਐਸ. ਨਗਰ ਨੂੰ ਹੋਰ ਸੁੰਦਰ ਬਣਾਉਣ ਲਈ ਉਪਰਾਲੇ ਕਰ ਰਹੇ ਹਨ। ਜ਼ਿਕਰ ਯੋਗ ਹੈ ਕਿ ਅੱਜ ਵਿਧਾਇਕ ਮੋਹਾਲੀ ਨੇ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਕਾਰਗਿਲ ਪਾਰਕ ਦਾ ਦੌਰਾ ਕੀਤਾ ਅਤੇ ਇਲਾਕੇ ਦੇ ਲੋਕਾਂ ਤੋਂ ਵੀ ਇਸ ਪਾਰਕ ਨਾਲ ਸੰਬੰਧਿਤ ਲੋੜੀਂਦੀਆਂ ਜਰੂਰਤਾਂ ਦੇ ਬਾਰੇ ਵਿੱਚ  ਜਾਣਕਾਰੀ ਲਈ। 

ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਕਾਰਜਾਂ ਦੇ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ ਅਤੇ ਸ਼ੁਰੂ ਕਰਵਾਏ ਗਏ ਕੰਮਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ, ਇਸ ਦੇ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੁਆਰਾ ਬੜੇ ਹੀ ਚਾਵਾਂ ਅਤੇ ਸੁਪਨਿਆਂ ਨੂੰ ਲੈ ਕੇ ਚੁਣੀ ਗਈ ਸਰਕਾਰ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਰਰੋਜ਼ਮਰ੍ਹਾ ਦੇ ਕੰਮਾਂ ਵਿੱਚ ਆ ਰਹੀਆਂ ਮੁਸ਼ਕਿਲਾਂ ਦੇ ਸੰਜੀਦਗੀ ਨਾਲ ਹੱਲ ਕਰਨ ਦੇ ਲਈ ਵਚਨਵੱਧ ਹੈ ਅਤੇ ਪੰਜਾਬ ਦੇ ਵਿੱਚ ਸਿੱਖਿਆ ਅਤੇ ਸਿਹਤ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । 

ਉਨ੍ਹਾਂ ਕਿਹਾ ਕਿ ਅੱਜ ਸੈਕਟਰ 71 ਵਿਖੇ ਸਥਿਤ ਵਾਰਡ ਦੇ ਵਿੱਚ ਕਾਰਗਿਲ ਦੇ ਸ਼ਹੀਦਾਂ ਨੂੰ ਸਮਰਪਿਤ ਕਾਰਗਿਲ ਪਾਰਕ ਵਿਖੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ ਹੈ ਅਤੇ ਲੰਬੇ ਸਮੇਂ ਤੋਂ ਲੋਕਾਂ ਦੀ ਮੰਗ ਦੇ ਅਨੁਸਾਰ ਇਸ ਪਾਰਕ ਵਿੱਚ ਲਾਇਬਰੇਰੀ ਨੂੰ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਤੇ ਸੈਕਟਰ 71 ਦੇ ਨਿਵਾਸੀਆਂ ਨੇ ਕਿਹਾ ਕਿ ਇਸ ਲਾਈਬ੍ਰੇਰੀ ਦੇ ਸ਼ੁਰੂ ਹੋਣ ਨਾਲ ਨਾ ਸਿਰਫ ਬਜ਼ੁਰਗਾਂ ਨੂੰ ਬਲਕਿ ਨੌਜਵਾਨ ਪੀੜੀ ਨੂੰ ਵੀ ਵੱਡੀ ਰਾਹਤ ਅਤੇ ਸਹੂਲਤ ਮਿਲੇਗੀ,  ਪਹਿਲਾਂ ਉਹਨਾਂ ਨੂੰ   ਫੇਸ'-7 ਸਥਿਤ ਲਾਇਬਰੇਰੀ ਵਿਖੇ ਜਾਣਾ ਪੈਂਦਾ ਸੀ।

ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ  ਯੂਥ ਨੇਤਾ ਅਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ, ਸ਼੍ਰੀਮਤੀ ਨਵਜੋਤ ਕੌਰ ਕਮਿਸ਼ਨਰ, ਗੁਰਮੀਤ ਕੌਰ ਕੌਂਸਲਰ , ਹਰਬਿੰਦਰ ਸਿੰਘ ਸੈਣੀ, ਬਚਨ ਸਿੰਘ ਬੋਪਾਰਾਏ, ਚਮਕੌਰ ਸਿੰਘ, ਗੁਰਦਿਆਲ ਸਿੰਘ ਸੈਣੀ, ਜਸਪਾਲ ਸਿੰਘ ਮਟੌਰ, ਰਾਜੀਵ ਵਿਸ਼ਿਸ਼ਟ, ਡਾ.ਕੁਲਦੀਪ ਸਿੰਘ ਸੈਣੀ, ਹਰਮੇਸ਼ ਸਿੰਘ ਕੁੰਭੜਾ, ਆਰ.ਪੀ.ਸਰਮਾ, ਨਰੇਸ਼ ਬੱਤਾ ਚੀਫ ਇੰਜੀਨੀਅਰ, ਕਮਲਦੀਪ ਸਿੰਘ ਐਕਸੀਅਨ, ਮੋਹਨ ਲਾਲ ਐਕਸੀਅਨ ਵੀ ਹਾਜ਼ਰ ਸਨ।

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD