Monday, 20 May 2024

 

 

ਖ਼ਾਸ ਖਬਰਾਂ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ

 

ਸਿਹਤ ਵਿਭਾਗ ਨੇ 'ਰਾਸ਼ਟਰੀ ਵੋਟਰ ਦਿਵਸ' ਮੌਕੇ ਸਹੁੰ ਚੁੱਕ ਸਮਾਗਮ ਕਰਵਾਇਆ

ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰੋ - ਡਾ ਦਵਿੰਦਰਜੀਤ ਕੌਰ

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 25 Jan 2024

ਮੁੱਖ ਚੋਣ ਅਫਸਰ, ਪੰਜਾਬ ਅਤੇ ਜਿਲ੍ਹਾ ਚੋਣ ਅਫਸਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਜਿਲਾ ਹਸਪਤਾਲ ਵਿਖੇ 'ਰਾਸ਼ਟਰੀ ਵੋਟਰ ਦਿਵਸ' ਮੌਕੇ 'ਵੋਟਿੰਗ ਵਰਗਾ ਕੁਝ ਹੋਰ ਨਹੀਂ, ਮੈਂ ਵੋਟ ਜਰੂਰ ਕਰਾਂਗਾ ' ਥੀਮ ਤਹਿਤ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਅਤੇ ਆਪੋ ਆਪਣੀ ਵੋਟ ਪਾਉਣ ਸਬੰਧੀ ਸਹੁੰ ਚੁੱਕੀ ਗਈ। ਇਸ ਮੌਕੇ ਤੇ ਸੰਬੋਧਨ ਕਰਦਿਆਂ ਡਾ ਦਵਿੰਦਰਜੀਤ ਵੱਲੋਂ ਚੋਣਾਂ ਵਿਚ ਵੋਟਰਾਂ ਦੀ 100 ਫੀਸਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸਵੀਪ ਗਤੀਵਿਧੀਆਂ ਤਹਿਤ ਸਿਹਤ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆ ਤੇ ਆਮ ਲੋਕਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ ਗਿਆ। 

ਸਮੂਹ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਭਾਰਤ ਇੱਕ ਲੋਕਤੰਤਰੀ ਦੇਸ਼ ਹੈ, ਜਿਸ ਵਿੱਚ ਹਰ ਵੋਟਰ ਨੂੰ ਵੋਟ ਪਾ ਕੇ ਆਪਣੀ ਪਸੰਦ ਦਾ ਉਮੀਦਵਾਰ ਚੁਣ ਕੇ ਸਰਕਾਰ ਬਣਾਉਣ ਦਾ ਅਧਿਕਾਰ ਹੈ ਇਸ ਲਈ ਸਾਨੂੰ ਆਪਣੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ । ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ 18 ਸਾਲ ਦੀ ਉਮਰ ਦੇ ਸਾਰੇ ਵਿਅਕਤੀ ਜਿਨਾਂ ਦੀ ਅਜੇ ਤੱਕ ਵੋਟ ਨਹੀਂ ਬਣੀ ਨੂੰ ਆਪਣੀ ਵੋਟ ਬਣਵਾਉਣੀ ਚਾਹੀਦੀ ਹੈ ਅਤੇ ਸਮਾਂ ਆਉਣ ਤੇ ਉਸ ਦਾ ਸਹੀ ਇਸਤੇਮਾਲ ਕਰਨਾ ਚਾਹੀਦਾ ਹੈ। 

ਉਹਨਾਂ ਇਹ ਵੀ ਦੱਸਿਆ ਕਿ ਜਿਲ੍ਹਾ ਚੋਣ ਅਫਸਰ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ`ਤੇ ਬੀਐਲਉ ਵੱਲੋਂ ਨਵੀਆਂ ਵੋਟਾਂ ਬਣਾਉਣ ਅਤੇ ਪਹਿਲੀਆਂ ਬਣੀਆਂ ਵੋਟਾਂ  ਵਿੱਚ ਲੋੜੀਂਦੀ ਸੁਧਾਈ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ । ਕੋਈ ਵੀ ਵਿਅਕਤੀ ਇਨ੍ਹਾਂ ਕੈਂਪਾ ਵਿੱਚ ਵੋਟ ਬਣਵਾ ਸਕਦਾ ਹੈ ਜਾਂ ਸੋਧ ਵੀ ਕਰਵਾ ਸਕਦਾ ਹੈ। ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ ਨੇ ਉਹਨਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਆਪੋ ਆਪਣੇ  ਵੋਟ ਦੇ ਅਧਿਕਾਰ ਦੀ ਵਰਤੋ ਬਿਨਾਂ ਕਿਸੇ ਲਾਲਚ, ਜਾਤ ਪਾਤ ਜਾਂ ਭੇਦ ਭਾਵ ਤੋਂ ਉੱਪਰ ਉੱਠ ਕੇ ਕੀਤੀ ਜਾਵੇ। 

ਉਹਨਾਂ ਕਿਹਾ ਕਿ ਵੋਟਾਂ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਲਈ ਵੋਟਰ ਹੈਲਪਲਾਈਨ ਅਤੇ ਟੋਲ ਫ੍ਰੀ ਨੰਬਰ 1950 ਤੇ ਫੋਨ ਕਰਕੇ ਕਿਸੇ ਵੀ ਕਿਸਮ ਦੀ ਜਾਣਕਾਰੀ ਹਾਸਿਲ ਕੀਤੀ ਜਾ ਸਕਦੀ ਹੈ। ਇਸ ਮੌਕੇ ਤੇ ਜਿਲਾ ਐਪੀਡਮੋਲੋਜਿਸਟ ਡਾ ਗੁਰਪ੍ਰੀਤ ਕੌਰ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਡਿਪਟੀ ਜਸਵਿੰਦਰ ਕੌਰ,ਬੀਈਈ ਮਹਾਵੀਰ ਸਿੰਘ, ਨਰਸਿੰਗ ਸਿਸਟਰ ਪਰਮਿੰਦਰ ਕੌਰ, ਸਤਵਿੰਦਰ ਕੌਰ, ਸਿਹਤ ਸੁਪਰਵਾਈਜ਼ਰ ਇੰਦਰਜੀਤ ਸਿੰਘ, ਮਾਨਵ ਸ਼ਾਹ ਧਰਮ ਸਿੰਘ, ਅਤੇ ਹੋਰ ਹਾਜ਼ਰ ਸਨ।

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD