Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਬਨਵਾਉਣਾ ਅਤੇ ਮੱਤਦਾਨ ਕਰਨਾ ਬੇਹੱਦ ਜ਼ਰੂਰੀ : ਰਾਜੇਸ਼ ਧੀਮਾਨ

14ਵੇਂ ਕੌਮੀ ਵੋਟਰ ਦਿਵਸ ਤੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ

DC Ferozepur, Deputy Commissioner Ferozepur, Ferozepur, Rajesh Dhiman

Web Admin

Web Admin

5 Dariya News

ਫਿਰੋਜ਼ਪੁਰ , 25 Jan 2024

Last updated on: Jan 25, 2024, 00:00 IST

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫਸਰ, ਪੰਜਾਬ ਦੇ ਆਦੇਸ਼ ਅਨੁਸਾਰ ਅੱਜ 14ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਪੂਰੇ ਉਤਸ਼ਾਹ ਦੇ ਨਾਲ ਜੈਨੇਸਿਸ ਡੈਂਟਲ ਕਾਲਜ ਮੋਗਾ ਰੋਡ ਫਿਰੋਜ਼ਪੁਰ ਵਿਖੇ ਮਨਾਇਆ ਗਿਆ। ਸਕਾਊਟ ਤੇ ਗਾਈਡ ਦੀ ਟੁਕੜੀ ਵਲੋਂ ਮੁੱਖ ਮਹਿਮਾਨ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਧੀਮਾਨ ਦਾ ਸਵਾਗਤ ਕੀਤਾ ਗਿਆ ਅਤੇ ਰਾਜ ਪੱਧਰੀ ਬਸੰਤ ਮੇਲੇ ਨੂੰ ਦਰਸਾਉਂਦਾ ਵੋਟਰ ਜਾਗਰੂਕਤਾ ਸੈਲਫ਼ੀ ਪੁਆਇੰਟ ਬਣਾਇਆ ਗਿਆ ਜਿਥੇ ਸਮੂਹ ਹਾਜ਼ਰੀਨ ਨੇ ਸੈਲਫ਼ੀ ਲਈ।

ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸ਼ਮਾ ਰੌਸ਼ਨ ਕਰਕੇ ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਕੀਤੀ ਅਤੇ ਸਮੂਹ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਸਾਲ ਕੌਮੀ ਵੋਟਰ ਦਿਵਸ 25 ਜਨਵਰੀ ਨੂੰ ਮਨਾਇਆ ਜਾਂਦਾ ਹੈ ਅਤੇ ਲੋਕਾਂ ਨੂੰ ਵੋਟ ਬਣਵਾਉਣ ਅਤੇ ਮੱਤਦਾਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਵੋਟ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਰਾਸ਼ਟਰੀ ਵੋਟਰ ਦਿਵਸ ਦਾ ਥੀਮ ‘ਨਥਿੰਗ ਲਾਈਕ ਵੋਟਿੰਗ, ਆਈ ਵੋਟ ਫਾਰ ਸ਼ਿਓਰ‘ (ਵੋਟਿੰਗ ਵਰਗਾ ਕੁਝ ਨਹੀਂ, ਮੈਂ ਯਕੀਨੀ ਤੌਰ 'ਤੇ ਵੋਟ ਪਾਉਂਦਾ ਹਾਂ) ਨਿਸ਼ਚਿਤ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਵੋਟ ਸਾਡਾ ਜ਼ਮਹੂਰੀ ਹੱਕ ਹੈ ਜੋ ਸਾਨੂੰ ਸੰਵਿਧਾਨ ਦੀ ਦੇਣ ਹੈ ਅਤੇ ਭਾਰਤ ਵਰਗੇ ਵੱਡੇ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਪਾਉਣਾ ਬੇਹੱਦ ਜ਼ਰੂਰੀ ਹੈ। ਇਸ ਤੋਂ ਪਹਿਲਾਂ ਮੁੱਖ ਚੋਣ ਅਫ਼ਸਰ ਭਾਰਤੀ ਚੋਣ ਕਮਿਸ਼ਨ ਦਾ ਸੰਦੇਸ਼ ਵੀ ਸੁਣਾਇਆ ਗਿਆ। ਵੋਟਰ ਦਿਵਸ ਦੇ ਮੌਕੇ ‘ਤੇ ਵੋਟਰਾਂ ਖ਼ਾਸ ਕਰਕੇ ਨੌਜਵਾਨਾਂ ਨੂੰ ਵੋਟ ਦੇ ਮਹੱਤਵ ਤੋਂ ਜਾਣੂ ਕਰਵਾਇਆ ਗਿਆ ਅਤੇ ਨਵੇਂ ਵੋਟਰਾਂ ਨੂੰ ਵੋਟਰ ਕਾਰਡ ਅਤੇ ਐਪਿਕ ਕਿੱਟਾਂ ਦੀ ਵੰਡ ਵੀ ਕੀਤੀ ਗਈ। 

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੀਨੀਅਰ ਸੈਕੰਡਰੀ ਸ. ਚਮਕੌਰ ਸਿੰਘ ਸਰਾਂ ਨੂੰ ਬੈਸਟ ਨੋਡਲ ਅਫ਼ਸਰ ਅਤੇ ਸ੍ਰੀਮਤੀ ਪਰਮਜੀਤ ਕੌਰ ਨੂੰ ਸਰਵੋਤਮ ਬੀ.ਐਲ.ਓ. ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਵੀਪ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਈ.ਆਰ.ਓ, ਏ.ਈ.ਆਰ.ਓ, ਚੋਣ ਤਹਿਸੀਲਦਾਰ, ਸੁਪਰਵਾਈਜਰ, ਬੀ.ਐਲ.ਓ, ਨੋਡਲ ਅਫਸਰ ਅਤੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। 

ਇਸ ਮੌਕੇ ਵੋਟਰ ਜਾਗਰੂਕਤਾ ਪੈਦਾ ਕਰਨ ਲਈ ਬਿਲਾਇੰਡ ਹੋਮ ਫਿਰੋਜ਼ਪੁਰ ਦੇ ਬੱਚੇ ਸੁਖਚੈਣ ਸਿੰਘ ਵੱਲੋਂ ਵੋਟਰ ਜਾਗਰੂਕਤਾ ਪੈਦਾ ਕਰਦਾ ਗੀਤ ਗਾਇਆ ਗਿਆ। ਇਸ ਮੌਕੇ ਵੋਟਰ ਜਾਗਰੂਕਤਾ ਪੈਦਾ ਕਰਨ ਲਈ ਜੈਨੇਸਿਸ ਡੈਂਟਲ ਕਾਲਜ, ਸ.ਸ.ਸ. ਸਕੂਲ ਧੀਰਾ ਘਾਰਾ, ਡੀ.ਏ.ਵੀ. ਕਾਲਜ, ਦੇਵ ਸਮਾਜ ਆਫ਼ ਐਜੂਕੇਸ਼ਨ ਆਦਿ ਸਿੱਖਿਆ ਸੰਸਥਾਵਾਂ ਦੇ ਵੱਲੋਂ ਵਿਦਿਆਰਥੀਆਂ ਵੱਲੋਂ ਸਪੀਚ, ਕਵਿਤਾ ਗਾਇਨ, ਰੰਗੋਲੀ ਅਤੇ ਗੀਤ ਆਦਿ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਸ. ਰਵੀਇੰਦਰ ਸਿੰਘ ਸਟੇਟ ਅਵਾਰਡੀ ਵੱਲੋਂ ਮੰਚ ਸੰਚਾਲਕ ਦੀ ਭੂਮਿਕਾ ਬਖੂਬੀ ਨਿਭਾਈ ਗਈ।

ਇਸ ਮੌਕੇ ਐਸ.ਡੀ.ਐਮ. ਫਿਰੋਜ਼ਪੁਰ ਸ. ਜਸਪਾਲ ਸਿੰਘ ਬਰਾੜ, ਜ਼ਿਲ੍ਹਾ ਚੋਣ ਤਹਿਸੀਲਦਾਰ ਸ੍ਰੀ ਚਾਂਦ ਪ੍ਰਕਾਸ਼, ਨਾਇਬ ਤਹਿਸੀਲਦਾਰ ਸ੍ਰੀ ਨਵਜੀਵਨ ਛਾਬੜਾ, ਜ਼ਿਲ੍ਹਾ ਸਵੀਪ ਕੌਆਰਡੀਨੇਟਰ ਰਾਸ਼ਟਰੀ ਐਵਾਰਡ ਜੇਤੂ ਪ੍ਰਿੰਸੀਪਲ ਡਾ. ਸਤਿੰਦਰ ਸਿੰਘ, ਚੋਣ ਕਾਨੂੰਨਗੋ ਗਗਨਦੀਪ ਕੌਰ, ਸਵੀਪ ਗਤੀਵਿਧੀਆਂ ਦੇ ਇੰਚਾਰਜ ਸ੍ਰੀ ਕਮਲ ਸ਼ਰਮਾ, ਸ੍ਰੀ ਲਖਵਿੰਦਰ ਸਿੰਘ, ਸ੍ਰੀ ਸਰਬਜੀਤ ਸਿੰਘ ਭਾਵੜਾ, ਪ੍ਰਿੰਸੀਪਲ ਡਾ. ਪ੍ਰਸ਼ੋਤਮ ਅਰੋੜਾ, ਡਾ. ਗੌਰਵ, ਸ੍ਰੀ ਚਰਨਜੀਤ ਸਿੰਘ ਆਦਿ ਹਾਜ਼ਰ ਸਨ।

 

Tags: DC Ferozepur , Deputy Commissioner Ferozepur , Ferozepur , Rajesh Dhiman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD