Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ 61 ਲੱਖ ਨਾਲ ਬਣਨ ਵਾਲੀ ਲਿੰਕ ਰੋਡ ਦਾ ਰੱਖਿਆ ਨੀਂਹ ਪੱਥਰ

ਆਰ.ਡੀ.ਐਫ. ਮਿਲਣ ਤੇ ਪਿੰਡਾ ਦੀਆਂ ਸੜਕਾਂ ਦਾ ਕਰਾਂਗੇ ਨਿਰਮਾਣ- ਹਰਚੰਦ ਸਿੰਘ ਬਰਸਟ

Harchand Singh Barsat, AAP, Aam Aadmi Party, AAP Punjab, Aam Aadmi Party Punjab

Web Admin

Web Admin

5 Dariya News

ਐਸ.ਏ.ਐਸ. ਨਗਰ (ਮੋਹਾਲੀ) , 25 Jan 2024

Last updated on: Jan 25, 2024, 00:00 IST

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗੁਵਾਈ ਵਿੱਚ ਪੰਜਾਬ ਦੀਆਂ ਮੰਡੀਆਂ ਅਤੇ ਪੇਂਡੂ ਖੇਤਰਾ ਦਾ ਵਿਕਾਸ ਜੋਰਾਂ ਨਾਲ ਹੋ ਰਿਹਾ ਹੈ। ਇਸੇ ਲੜੀ ਤਹਿਤ ਅੱਜ ਨੈਸ਼ਨਲ ਹਾਇਵੇ ਬੰਗਾ-ਫਗਵਾੜਾ ਸੜਕ ਤੋਂ ਪਿੰਡ ਕਲੇਰਾਂ ਤੱਕ ਦੀ ਲਿੰਕ ਰੋਡ ਦਾ ਨੀਂਹ ਪੱਥਰ ਰੱਖਣ ਲਈ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ, ਪੰਜਾਬ ਮੰਡੀ ਬੋਰਡ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਕੇ 61 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਪਿੰਡ ਕਲੇਰਾਂ ਲਿੰਕ ਰੋਡ ਦਾ ਨੀਂਹ ਪੱਥਰ ਰੱਖਿਆ।

ਇਸ ਦੌਰਾਨ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ, ਪੰਜਾਬ ਮੰਡੀ ਬੋਰਡ ਨੇ ਲੋਕਾਂ ਨੂੰ ਕੌਮੀ ਵੋਟਰ ਦਿਵਸ ਦੀ ਵਧਾਈ ਦਿੰਦੀਆਂ ਕਿਹਾ ਕਿ ਇਹ ਸਭ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਰਹਿਨੁਮਾਈ ਅਤੇ ਲੋਕਾਂ ਦੇ ਸਾਥ ਸਦਕਾ ਹੀ ਵਿਕਾਸ ਕਾਰਜ ਹੋ ਰਹੇ ਹਨ। ਇਸ ਰੋਡ ਦੇ ਬਣਨ ਨਾਲ ਜਿੱਥੇ ਲੋਕਾਂ ਨੂੰ ਆਵਾਜਾਈ ਵਿੱਚ ਆਸਾਨੀ ਹੋ ਜਾਵੇਗੀ,  ਉੱਥੇ ਹੀ ਸਕੂਲਾਂ ਤੇ ਕਾਲਜਾਂ ਨੂੰ ਜਾਣ ਵਾਲੇ ਵਿਦਿਆਰਥੀਆਂ ਨੂੰ ਵੀ ਸਹੂਲਤ ਹੋ ਜਾਵੇਗੀ। 

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਾਰਿਸ਼ਾਂ ਤੇ ਹੜ੍ਹਾਂ ਕਾਰਨ ਪੇਂਡੂ ਖੇਤਰਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ ਅਤੇ ਕੇਂਦਰ ਸਰਕਾਰ ਵੱਲੋਂ ਆਰ.ਡੀ.ਐਫ. ਰੋਕ ਕੇ ਪੰਜਾਬ ਦੇ ਪਿੰਡਾ ਦੇ ਵਿਕਾਸ ਨੂੰ ਠੱਪ ਕੀਤਾ ਗਿਆ ਹੈ, ਜੇਕਰ ਇਹ ਆਰ.ਡੀ.ਐਫ. ਜਾਰੀ ਹੋ ਜਾਵੇ ਤਾਂ ਪੰਜਾਬ ਦੇ ਪਿੰਡਾ ਦੀਆਂ ਲਗਭਗ 8880 ਕਿਮੀ. ਸੜਕਾ ਬਣ ਸਕਦੀਆਂ ਹਨ। ਪਰ ਇਸ ਸਭ ਦੇ ਬਾਵਜੂਦ ਮੰਡੀ ਬੋਰਡ ਵੱਲੋਂ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹੀਆਂ ਜਾ ਰਿਹਾ ਹੈ। ਸ. ਹਰਚੰਦ ਸਿੰਘ ਬਰਸਟ ਨੇ ਲੋਕਾਂ ਨੂੰ ਵਾਅਦਾ ਕੀਤਾ ਕਿ ਜਿਵੇਂ ਹੀ ਸਾਡੇ ਕੋਲ ਕੇਂਦਰ ਸਰਕਾਰ ਵੱਲੋਂ ਆਰ.ਡੀ.ਐਫ. ਆਵੇਗਾ, ਪਹਿਲ ਦੇ ਆਧਾਰ ਤੇ ਸਾਰੀਆਂ ਸੜਕਾਂ ਨੂੰ ਨੇਪਰੇ ਚਾੜ੍ਹੀਆ ਜਾਵੇਗਾ ।

ਚੇਅਰਮੈਨ ਨੇ ਦੱਸਿਆ ਕਿ ਮੰਡੀ ਬੋਰਡ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ ਲਈ ਜਿੱਥੇ ਮੰਡੀਆਂ ਵਿੱਚ ਏ.ਟੀ.ਐਮ. ਅਤੇ ਯੂਨੀਪੋਲ ਲਗਾਉਣ ਦੇ ਕਾਰਜ ਤੇ ਜੋਰ ਦਿੱਤਾ ਜਾ ਰਿਹਾ ਹੈ, ਉਥੇ ਹੀ ਮਾਰਕਿਟ ਕਮੇਟੀ ਬੰਗਾ ਵੱਲੋਂ ਕਾਰਨਿਵਲ ਲਗਵਾ ਕੇ ਆਫ਼ ਸੀਜ਼ਨ ਵਿੱਚ ਮੰਡੀ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੋਰਨਾਂ ਮਾਰਕਿਟ ਕਮੇਟੀਆਂ ਨੂੰ ਵੀ ਅਜਿਹੇ ਉਪਰਾਲੇ ਕਰਨ ਦੀ ਲੋੜ ਹੈ, ਤਾਂ ਜੋ ਮੰਡੀ ਬੋਰਡ ਆਰਥਿਕ ਤੌਰ ਤੇ ਮਜਬੂਤ ਹੋ ਸਕੇ। 

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਤੇ ਕਰਜ਼ਈ ਕੀਤਾ ਹੋਇਆ ਹੈ ਅਤੇ ਹਾਲ ਹੀ ਵਿੱਚ ਪਿਛਲੀਆਂ ਸਰਕਾਰ ਵੱਲੋਂ ਲਏ ਕਰਜੇ ਦੇ 1386 ਕਰੋੜ ਰੁਪਏ ਮੰਡੀ ਬੋਰਡ ਵੱਲੋਂ ਭਰੇ ਗਏ ਹਨ।ਇਸ ਮੌਕੇ ਕੁਲਜੀਤ ਸਿੰਘ ਸਰਹਾਲ, ਵਾਇਸ ਚੇਅਰਮੈਨ, ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਨੇ ਸ. ਹਰਚੰਦ ਸਿੰਘ ਬਰਸਟ ਦਾ ਪਿੰਡ ਕਲੇਰਾਂ ਲਿੰਕ ਰੋਡ ਦਾ ਨੀਂਹ ਪੱਥਰ ਰੱਖਣ ਤੇ ਧੰਨਵਾਦ ਕੀਤਾ। ਅੰਤ ਵਿੱਚ ਮੁੱਖ ਮਹਿਮਾਨ ਨੂੰ ਸਨਮਾਨਿਤ ਕੀਤਾ ਗਿਆ। 

ਇਸ ਮੌਕੇ ਬੀਬਾ ਹਰਜੋਤ ਕੌਰ ਲੋਹਟਿਆ, ਸ. ਗੁਰਦੀਪ ਸਿੰਘ ਇੰਜੀਨਿਅਰ-ਇਨ-ਚੀਫ਼ ਪੰਜਾਬ ਮੰਡੀ ਬੋਰਡ, ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨਿਅਰ, ਸ੍ਰੀ ਰੁਪਿੰਦਰ ਮਿਨਹਾਸ ਜਿਲ੍ਹਾ ਮੰਡੀ ਅਫਸਰ, ਵਰਿੰਦਰ ਕੁਮਾਰ ਸਕੱਤਰ, ਦਿਲਪ੍ਰੀਤ ਸਿੰਘ ਕਾਰਕਾਰੀ ਇੰਜੀਨਿਅਰ, ਸੰਦੀਪ ਜੱਸੀ ਐਸ.ਡੀ.ਓ., ਚਰਨਜੀਤ ਸਿੰਘ ਜੇਈ, ਪੋ. ਹਰਬੰਸ ਸਿੰਘ ਬੋਲਿਨਾ ਡਾਇਰੈਕਟਰ ਐਜੁਕੇਸ਼ਨ ਗੁਰੂ ਨਾਨਕ ਮਿਸ਼ਨ ਪਬਲਿਕ ਸੀ.ਸੈ. ਸਕੂਲ, ਕੁਲਵਿੰਦਰ ਸਿੰਘ ਢਾਹਾਂ, ਜਗਜੀਤ ਸਿੰਘ ਸੋਢੀ, ਗੁਰਦੀਪ ਸਿਂਘ ਢਾਹਾਂ, ਦਰਸ਼ਨ ਸਿਂਘ ਮਾਹਲ, ਸਤਨਾਮ ਸਿੰਘ ਲਾਦੀਆ, ਪ੍ਰਿੰਸੀਪਲ ਵਨਿਤਾ ਮੌਜੂਦ ਰਹੀਂ।    

 

Tags: Harchand Singh Barsat , AAP , Aam Aadmi Party , AAP Punjab , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD