Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਹਰਮਿੰਦਰ ਸਿੰਘ ਘੁਡਾਣੀ ਕਲਾਂ ਨੇ ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁੱਦਾ

ਮਿਲਕਫੈਂਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਵਲੋਂ ਤਾਜਪੋਸ਼ੀ ਮੌਕੇ ਵਿਸ਼ੇਸ਼ ਤੋਰ 'ਤੇ ਕੀਤੀ ਸ਼ਿਰਕਤ

Narendra Singh Shergill, Narendra Shergill, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 25 Jan 2024

Last updated on: Jan 25, 2024, 00:00 IST

ਮਿਲਕ ਯੂਨੀਅਨ, ਲੁਧਿਆਣਾ ਦੇ ਬੋਰਡ ਆਫ ਡਾਇਰੈਕਟਰਜ਼ ਦੀ ਚੋਣ ਮਿਲਕ ਪਲਾਂਟ, ਲੁਧਿਆਣਾ ਵਿਖੇ ਹੋਈ ਜਿਸ ਵਿੱਚ ਸ. ਹਰਮਿੰਦਰ ਸਿੰਘ, ਡਾਇਰੈਕਟਰ ਵਾਸੀ ਪਿੰਡ ਘੁਡਾਣੀ ਕਲਾਂ ਨੂੰ ਸਰਬ ਸੰਮਤੀ ਨਾਲ ਵੇਰਕਾ ਮਿਲਕ ਪਲਾਂਟ, ਲੁਧਿਆਣਾ ਦਾ ਸਰਬਚੇਅਰਮੈਨ ਚੁਣ ਲਿਆ ਗਿਆ। ਉਨ੍ਹਾਂ ਦੀ ਤਾਜਪੋਸ਼ੀ ਮੌਕੇ ਸ. ਨਰਿੰਦਰ ਸਿੰਘ ਸ਼ੇਰਗਿੱਲ, ਚੇਅਰਮੈਨ ਮਿਲਕਫੈੱਡ ਪੰਜਾਬ ਵੱਲੋ ਵਿਸ਼ੇਸ ਤੋਰ 'ਤੇ ਸ਼ਮੁਲਿਅਤ ਕੀਤੀ ਗਈ ਅਤੇ ਸ੍ਰੀ ਰਾਮੇਸ਼ਵਰ ਸਿੰਘ, ਚੇਅਰਮੈਨ, ਮਿਲਕ ਪਲਾਂਟ, ਜਲੰਧਰ ਵਿਸ਼ੇਸ਼ ਤੌਰ ਤੇ ਪਹੁੰਚੇ ਜਿਨ੍ਹਾਂ ਸ. ਹਰਮਿੰਦਰ ਸਿੰਘ, ਡਾਇਰੈਕਟਰ ਨੂੰ ਪੰਜਾਬ ਦੇ ਇਸ ਵਕਾਰੀ ਮਿਲਕ ਪਲਾਂਟ, ਲੁਧਿਆਣਾ ਦੇ ਚੇਅਰਮੈਨ ਬਣਨ ਦੀ ਵਧਾਈ ਦਿੱਤੀ ਗਈ।

ਇਸ ਮੌਕੇ ਸ. ਨਰਿੰਦਰ ਸਿੰਘ ਸ਼ੇਰਗਿੱਲ, ਚੇਅਰਮੈਨ ਮਿਲਕਫੈੱਡ ਵੱਲੋ ਬਿਆਨ ਕੀਤਾ ਗਿਆ ਕਿ ਮਿਲਕਫੈੱਡ ਪੰਜਾਬ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਸਦਕਾ ਵੇਰਕਾ ਬਰਾਂਡ ਦੇ ਹੇਠ ਨਵੀਆਂ ਬੁਲੰਦੀਆਂ ਛੂਹ ਰਿਹਾ ਹੈ। ਉਨ੍ਹਾ ਦੱਸਿਆ ਕਿ ਮਿਲਕ ਪਲਾਂਟ, ਲੁਧਿਆਣਾ ਦੀ ਬਿਹਤਰੀ ਲਈ ਮਿਲਕਫੈੱਡ ਪੰਜਾਬ ਅਤੇ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਅੱਜ ਮਿਲਕ ਪਲਾਂਟ, ਲੁਧਿਆਣਾ ਨੂੰ ਸ. ਹਰਮਿੰਦਰ ਸਿੰਘ, ਚੇਅਰਮੈਨ ਦੀ ਯੋਗ ਅਗਵਾਈ ਮਿਲੀ ਹੈ।

ਵੱਖ-ਵੱਖ ਉਪਰਾਲਿਆਂ ਤਹਿਤ ਪਿਛਲੇ ਸਮੇਂ ਵਿੱਚ 110 ਕਰੋੜ ਦੀ ਲਾਗਤ ਨਾਲ ਨਵੀਂ ਬਣੀ ਡੇਅਰੀ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ।ਜਿਕਰਯੋਗ ਹੈ ਕਿ ਲੁਧਿਆਣਾ ਦੇ ਬੋਰਡ ਆਫ ਡਾਇਰੈਕਟਰਜ਼ ਦੀ ਚੋਣ ਦੋ ਸਾਲ ਪਹਿਲਾ ਹੀ ਹੋ ਚੁੱਕੀ ਸੀ ਪਰ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੇ ਅਹੂਦੇ ਲੰਮੇ ਸਮੇਂ ਤੋ ਖਾਲੀ ਚੱਲੇ ਆ ਰਹੇ ਸਨ।

ਇਸ ਮੌਕੇ ਸੰਗਰਾਮ ਸਿੰਘ ਸੰਧੂ, ਡਿਪਟੀ ਰਜਿਸਟਰਾਰ, ਦਲਜੀਤ ਸਿੰਘ ਜਨਰਲ ਮੈਨੇਜਰ, ਮਿਲਕ ਯੂਨੀਅਨ, ਪਟਿਆਲਾ, ਸੁਰਜੀਤ ਸਿੰਘ ਭਦੌੜ ਜਨਰਲ ਮੈਨੇਜਰ, ਮਿਲਕ ਯੂਨੀਅਨ, ਲੁਧਿਆਣਾ, ਰਛਪਾਲ ਸਿੰਘ, ਡਾਇਰੈਕਟਰ, ਪਰਮਿੰਦਰ ਕੌਰ ਡਾਇਰੈਕਟਰ, ਸੁਖਪਾਲ ਸਿੰਘ ਡਾਇਰੈਕਟਰ, ਗੁਰਬਖਸ਼ ਸਿੰਘ ਡਾਇਰੈਕਟਰ, ਧਰਮਜੀਤ ਸਿੰਘ ਡਾਇਰੈਕਟਰ, ਗੁਰਦੇਵ ਸਿੰਘ ਡਾਇਰੈਕਟਰ, ਤੇਜਿੰਦਰ ਸਿੰਘ ਭਾਂਬਰੀ ਡਾਇਰੈਕਟਰ,  ਗੁਰਬਿੰਦਰ ਸਿੰਘ ਡਾਇਰੈਕਟਰ, ਤੇਜਿੰਦਰ ਸਿੰਘ ਜੱਸੜ ਡਾਇਰੈਕਟਰ, ਮੇਜਰ ਸਿੰਘ ਡਾਇਰੈਕਟਰ, ਪਿਆਰਾ ਸਿੰਘ ਡਾਇਰੈਕਟਰ ਅਤੇ ਹੋਰ ਵੀ ਮੌਜੂਦ ਸਨ।

 

Tags: Narendra Singh Shergill , Narendra Shergill , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD