Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਮਜ਼ਬੂਤ ਲੋਕਤੰਤਰ ਲਈ ਨੌਜਵਾਨ ਵੋਟਰਾਂ ਦਾ ਹੁੰਦਾ ਹੈ ਅਹਿਮ ਰੋਲ –ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ

ਬੀ.ਐਲ.ਐਮ. ਗਰਲਜ਼ ਕਾਲਜ ਵਿਖੇ ਮਨਾਇਆ ਰਾਸ਼ਟਰੀ ਵੋਟਰ ਦਿਵਸ

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 25 Jan 2024

ਮਜ਼ਬੂਤ ਲੋਕਤੰਤਰ ਲਈ ਨੌਜਵਾਨ ਵੋਟਰਾਂ ਦਾ ਅਹਿਮ ਰੋਲ ਹੁੰਦਾ ਹੈ। ਨੌਜਵਾਨਾਂ ਨੂੰ ਆਪਣੀ ਵੋਟ ਬਣਾਉਣ ਦੇ ਨਾਲ-ਨਾਲ ਵੋਟ ਦਾ ਇਸਤੇਮਾਲ ਕਰਨ ਦੇ ਲਈ ਵੀ ਜਾਗਰੂਕ ਹੋਣਾ ਚਾਹੀਦਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਬੀ.ਐਲ.ਐਮ. ਗਰਲਜ ਕਾਲਜ ਨਵਾਂਸ਼ਹਿਰ ਵਿਖੇ ਕਰਵਾਏ ਗਏ ਰਾਸ਼ਟਰੀ ਵੋਟਰ ਦਿਵਸ ਸਮਾਗਮ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ(ਜ) ਰਾਜੀਵ ਵਰਮਾ, ਐਸ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ ਅਤੇ ਐਸ.ਡੀ.ਐਮ. ਬਲਾਚੌਰ ਰਵਿੰਦਰ ਬਾਂਸਲ ਵਿਸ਼ੇਸ਼ ਤੌਰ ਤੇ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਸਾਲ 25 ਜਨਵਰੀ ਨੂੰ ਪੂਰੇ ਭਾਰਤ ਵਿਚ ਰਾਸ਼ਟਰੀ ਵੋਟਰ ਦਿਵਸ ਵਜੋਂ ਮਨਾਇਆ ਜਾਂਦਾ ਹੈ। ਸਭ ਤੋ ਪਹਿਲਾ ਰਾਸ਼ਟਰੀ ਵੋਟਰ ਦਿਵਸ 25 ਜਨਵਰੀ 2011 ਨੂੰ ਮਨਾਇਆ ਗਿਆ ਸੀ। 25 ਜਨਵਰੀ 1950 ਨੂੰ ਭਾਰਤੀ ਚੋਣ ਕਮਿਸ਼ਨ ਦੀ ਸਥਾਪਨਾ ਹੋਈ ਸੀ। ਵੋਟਰਾਂ ਨੂੰ ਲੋਕਤੰਤਰਿਕ ਚੋਣ ਪ੍ਰਕਿਰਿਆ ਵਿਚ ਹਿੱਸਾ ਲੈਣ ਲਈ ਪ੍ਰੇਰਤ ਕਰਨ ਦੇ ਉਦੇਸ਼ ਨਾਲ ਹਰ ਸਾਲ ਭਾਰਤੀ ਚੋਣ ਕਮਿਸ਼ਨ ਵੱਲੋਂ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਦੇ ਰੂਪ ਵਿੱਚ ਮਨਾਉਣ ਦਾ ਫੈਸਲਾ ਕੀਤਾ ਹੈ। 

ਉਨ੍ਹਾਂ ਕਿਹਾ ਕਿ ਇਸ ਦਿਨ ਨੂੰ ਮਨਾਉਣ ਦਾ ਮੁਖ ਉਦੇਸ਼ ਲੋਕਾਂ ਨੂੰ, ਵਿਸ਼ੇਸ਼ ਕਰਕੇ ਨੌਜਵਾਨ ਵਰਗ ਨੂੰ ਵੋਟ ਦੀ ਮਹਤੱਤਾ ਅਤੇ ਅਧਿਕਾਰ ਤੋਂ ਜਾਗਰੂਕ ਕਰਾਉਣਾ ਹੈ। ਇਸ ਲਈ ਹੀ ਸੰਵਿਧਾਨ ਦੀ 61ਵੀ ਸੋਧ ਰਾਹੀ ਵੋਟਰ ਬਨਣ ਦੀ ਉਮਰ 21 ਸਾਲ ਤੋਂ ਘਟਾ ਕੇ 18 ਸਾਲ ਕੀਤੀ ਗਈ ਤਾਂ ਕਿ ਦੇਸ਼ ਦੇ ਨੌਜਵਾਨ ਰਾਜਨੀਤਿਕ ਪ੍ਰਕਿਰਿਆ ਦਾ ਹਿੱਸਾ ਬਣ ਸਕਣ।

ਇਸ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਵੋਟ ਬਣਾਉਣ ਸਬੰਧੀ ਸੰਦੇਸ਼ ਦਿੰਦੇ ਹੋਏ ਸੱਭਿਆਚਾਰਕ ਪ੍ਰੋਗਰਾਮ ਵੀ ਕੀਤੇ ਗਏ ਅਤੇ ਨੌਜਵਾਨਾਂ ਨੂੰ ਵੋਟ ਬਣਾਉਣ ਲਈ ਪ੍ਰੇਰਿਤ ਵੀ ਕੀਤਾ ਗਿਆ। ਸਮਾਗਮ ਦੌਰਾਨ ਵੋਟਾਂ ਬਣਾਉਣ ਦੇ ਵਿੱਚ ਮਹੱਤਵਪੂਰਨ ਨਿਭਾਉਣ ਦੇ ਲਈ ਐਸ.ਡੀ.ਐਮ. ਬਲਾਚੌਰ ਸਮੇਤ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। 

ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਸੁਤੰਤਰ, ਨਿਰਪੱਖ ਅਤੇ ਨਿਰਡਰ ਹੋ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਵੋਟ ਦੇ ਹੱਕ ਦੀ ਵਰਤੋਂ ਸਬੰਧੀ ਸਹੁੰ ਚੁਕਾਈ। ਇਸ ਮੌਕੇ ਤੇ ਸਵੀਪ ਆਈਕਨ ਜਸਪਾਲ ਸਿੰਘ ਗਿੱਧਾ, ਪੀ.ਡਬਲਿਯੂ.ਡੀ. ਆਈਕਨ ਕਸ਼ਮੀਰ ਸਿੰਘ ਸਨਾਵਾ, ਟਰਾਂਸਜੈਡਰ ਆਈਕਨ ਪ੍ਰੀਤੀ ਮਹੰਤ, ਸਵੀਪ ਨੋਡਲ ਅਫ਼ਸਰ ਸਤਨਾਮ ਸਿੰਘ, ਪ੍ਰਿੰਸੀਪਲ ਤਰਨਪ੍ਰੀਤ ਕੌਰ ਵਾਲੀਆ, ਕੋਆਡੀਨੇਟਰ ਹਰਦੀਪ ਕੌਰ, ਕਾਲਜ ਦੇ ਵਿਦਿਆਰਥੀ ਅਤੇ ਸਟਾਫ਼ ਮੈਂਬਰ ਵੀ ਮੌਜੂਦ ਸਨ। 

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD