Monday, 06 May 2024

 

 

ਖ਼ਾਸ ਖਬਰਾਂ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ

 

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਕੈਬਨਿਟ ਮੰਤਰੀ ਹੋਏ ਨਤਮਸਤਕ, ਸ਼ਹੀਦਾਂ ਦੇ ਦਰਸਾਏ ਰਸਤਿਆਂ ਤੇ ਚੱਲਣ ਲਈ ਕੀਤਾ ਪ੍ਰੇਰਿਤ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Fauja Singh Sarari, Rajneesh Kumar Dahiya, Rajneesh Dahiya, Ranbir Singh Bhullar, Ferozepur, Naresh Kataria, 75th Republic Day, Republic Day 2024, Republic Day of India, Indian Republic Day, 26 January 2024

Web Admin

Web Admin

5 Dariya News

ਫ਼ਿਰੋਜ਼ਪੁਰ , 26 Jan 2024

ਅੱਜ ਗਣਤੰਤਰਤਾ ਦਿਵਸ ਦੇ ਸਬੰਧ ਵਿੱਚ ਇਥੋਂ ਦੇ ਕੈਂਟ ਬੋਰਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਦਿੱਤਾ। ਇਸ ਮੌਕੇ ਉਨ੍ਹਾਂ ਪ੍ਰੇਡ ਦਾ ਨਿਰੀਖਣ ਕੀਤਾ ਅਤੇ ਪ੍ਰੇਡ ਤੋਂ ਸਲਾਮੀ ਲਈ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਐਸ.ਐਸ.ਪੀ. ਸੋਮਿਆ ਮਿਸ਼ਰਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ 22 ਮਹੀਨਿਆਂ ਦੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ ਜਿਸ ਤਹਿਤ ਸੂਬੇ ਵਿੱਚ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕਈ ਕਦਮ ਉੱਠਾਏ ਗਏ ਹਨ ਅਤੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਨਕਦ ਇਨਾਮਾਂ ਦੀ ਵੰਡ ਕੀਤੀ ਗਈ ਹੈ। ਜੇਤੂ ਖਿਡਾਰੀਆਂ ਨੂੰ 22 ਮਹੀਨਿਆਂ ਦੌਰਾਨ 70 ਕਰੋੜ ਰੁਪਏ ਦੀ ਵੰਡ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵਿੱਚ ਕੰਮ ਕਰਦੇ ਕੋਚਾਂ ਦੀਆਂ ਤਨਖਾਹਾਂ ਵਿੱਚ ਦੋ ਤੋਂ ਢਾਈ ਗੁਣਾਂ ਤੱਕ ਦਾ ਵਾਧਾ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸੂਬੇ ਨੂੰ ਦੇਸ਼ ਦਾ ਮੁੜ ਤੋਂ ਨੰਬਰ ਇੱਕ ਸੂਬਾ ਬਣਾਉਣ ਲਈ ਨਵੀਂ ਖੇਡ ਨੀਤੀ ਲਾਗੂ ਕੀਤੀ ਗਈ ਹੈ ਅਤੇ ਖਿਡਾਰੀਆਂ ਨੂੰ ਤਿਆਰੀ ਲਈ ਨਕਦ ਇਨਾਮ ਰਾਸ਼ੀ ਅਤੇ ਫਿਰ ਤਮਗਾ ਜਿੱਤਣ ਤੇ ਇਨਾਮ ਰਾਸ਼ੀ ਅਤੇ ਨੌਕਰੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਏਸ਼ੀਅਨ ਗੇਮਜ਼ ਵਿੱਚ ਹਿੱਸਾ ਲੈਣ ਗਏ 58 ਪੰਜਾਬੀ ਖਿਡਾਰੀਆਂ ਨੂੰ ਤਿਆਰੀ ਲਈ 8 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਨੇ ਵੀ ਦੇਸ਼ ਨੂੰ ਵੱਡੇ ਖਿਡਾਰੀ ਦਿੱਤੇ ਹਨ।

ਇਸ ਮੌਕੇ ਉਨ੍ਹਾਂ ਨੇ ਸੁਪਰ 100 ਸਕੀਮ ਦੀ ਸ਼ੁਰੂਆਤ ਵੀ ਕੀਤੀ ਜਿਸ ਤਹਿਤ ਜ਼ਿਲ੍ਹੇ ਦੇ 100 ਉਭਰਦੇ ਖਿਡਾਰੀਆਂ ਦੀ ਚੋਣ ਕਰਕੇ ਉਨ੍ਹਾਂ ਨੂੰ ਅੰਤਰ-ਰਾਸ਼ਟਰੀ ਪੱਧਰ ਦੀ ਤਿਆਰੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਪੰਜਾਬ ਨੂੰ ਨੰਬਰ ਇੱਕ ਸੂਬਾ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦਾ ਐਲਾਨ ਵੀ ਕੀਤਾ ਤੇ ਕਿਹਾ ਕਿ ਸ਼ਹੀਦੀ ਸਮਾਰਕ ਹੁਸੈਨੀਵਾਲਾ ਸਮੇਤ ਫਿਰੋਜ਼ਸ਼ਾਹ, ਮੁੱਦਕੀ, ਸਭਰਾਵਾਂ, ਸਾਰਾਗੜ੍ਹੀ ਸਮੇਤ ਹੋਰ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਯੋਗ ਕਦਮ ਚੁੱਕੇ ਗਏ ਹਨ ਤਾਂ ਜੋ ਦੂਰ-ਦੁਰਾਡੇ ਤੋਂ ਲੋਕ ਇਨ੍ਹਾਂ ਇਤਿਹਾਸਕ ਸਥਾਨਾਂ ਬਾਰੇ ਜਾਣੂ ਹੋ ਸਕਣ। 

ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਨੂੰ ਸਾਡੇ ਸ਼ਹੀਦਾਂ/ਆਜ਼ਾਦੀ ਘੁਲਾਟੀਆਂ ਵੱਲੋਂ ਭਾਰਤ ਦੇ ਭਵਿੱਖ ਦੇ ਬਾਰੇ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਦਿਵਾਉਂਦਾ ਹੈ ਅਤੇ ਆਪਣੀ ਸਮੁੱਚੀ ਕਾਰਗੁਜ਼ਾਰੀ ਉੱਤੇ ਝਾਤ ਮਾਰਨ ਦਾ ਮੌਕਾ ਵੀ ਪ੍ਰਦਾਨ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਸ ਮੌਕੇ ਜ਼ਿਲ੍ਹੇ ਦੇ ਵਿਕਾਸ ਨੂੰ ਦਰਸਾਉਂਦੀਆਂ ਵੱਖ-ਵੱਖ ਵਿਭਾਗਾਂ ਜਿਵੇਂ ਕਿ ਸਿਹਤ ਵਿਭਾਗ,  ਜ਼ਿਲ੍ਹਾ ਉਦਯੋਗ ਕੇਂਦਰ,  ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ,  ਬਾਗ਼ਬਾਨੀ ਵਿਭਾਗ, ਖੇਤੀਬਾੜੀ ਵਿਭਾਗ, ਲੀਡ ਬੈਂਕ ਅਤੇ ਨਗਰ ਕੌਂਸਲ ਵੱਲੋਂ ਝਾਕੀਆਂ ਪੇਸ਼ ਕੀਤੀਆਂ ਗਈਆਂ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਬੈਂਡ ਅਤੇ ਪੰਜਾਬ ਦੇ ਲੋਕ ਨਾਚ ਗਿੱਧਾ, ਭੰਗੜਾ ਅਤੇ ਸਭਿਆਚਾਰਕ ਦੇਸ਼ ਭਗਤੀ ਦਾ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।  

ਇਸ ਇਤਿਹਾਸਕ ਦਿਹਾੜੇ ਤੇ ਜ਼ਿਲ੍ਹਾ ਰੈੱਡ ਕਰਾਸ ਸੰਸਥਾ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਜ਼ਾਦੀ ਘੁਲਾਟੀਆਂ, ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਸਮੇਤ ਯੂਥ ਕਲੱਬਾਂ, ਖਿਡਾਰੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਚੰਗੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਆਦਿ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਨੂੰ ਵੀ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਜ਼ਿਲ੍ਹੇ ਦੇ ਵਿਧਾਇਕਾਂ, ਅਧਿਕਾਰੀਆਂ ਨਾਲ ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀਆਂ ਯਾਦਗਾਰਾਂ ਤੇ ਫੁਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਨੂੰ ਯਾਦ ਕੀਤਾ। 

ਇਸ ਸਮਾਗਮ ਵਿੱਚ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਆ, ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ,  ਕਮਿਸ਼ਨਰ ਫਿਰੋਜ਼ਪੁਰ ਮੰਡਲ ਸ੍ਰੀ ਅਰੁਣ ਸੇਖੜੀ,  ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਵੀਰਇੰਦਰ ਅਗਰਵਾਲ, ਏ.ਡੀ.ਜੀ.ਪੀ. ਸ੍ਰੀ ਮੁਨੀਸ਼ ਚਾਵਲਾ, ਐਸ.ਪੀ. (ਡੀ) ਸ੍ਰੀ ਰਣਧੀਰ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਚੰਦ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਸ. ਮਲਕੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ ਸ਼ਰਮਾ, ਐਸ.ਡੀ.ਐਮ. ਸ੍ਰੀ ਜਸਪਾਲ ਸਿੰਘ ਬਰਾੜ, ਸਹਾਇਕ ਕਮਿਸ਼ਨਰ ਸ੍ਰੀ ਸੂਰਜ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਮੌਜੂਦ ਸਨ। 

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Fauja Singh Sarari , Rajneesh Kumar Dahiya , Rajneesh Dahiya , Ranbir Singh Bhullar , Ferozepur , Naresh Kataria , 75th Republic Day , Republic Day 2024 , Republic Day of India , Indian Republic Day , 26 January 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD