Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ- ਸਾਨੂੰ ਸੰਵਿਧਾਨ ਮੁਤਾਬਿਕ ਆਪਣੇ ਕਰਤੱਵਾਂ ਦੀ ਪਾਲਣਾ ਕਰਕੇ ਅਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਦੇਣੀ ਚਾਹੀਦੀ ਹੈ - ਬਲਕਾਰ ਸਿੰਘ

ਮੋਗਾ ਵਿਖੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਨੇ ਲਹਿਰਾਇਆ ਤਿਰੰਗਾ

Balkar Singh, AAP, Aam Aadmi Party, Aam Aadmi Party Punjab, AAP Punjab, Devinder Singh Laddi Dhos, Manjit Singh Bilaspur, DC Moga, Kulwant Singh, Deputy Commissioner Moga, Moga, 75th Republic Day, Republic Day 2024, Republic Day of India, Indian Republic Day, 26 January 2024

Web Admin

Web Admin

5 Dariya News

ਮੋਗਾ , 26 Jan 2024

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਥਾਨਕ ਦਾਣਾ ਮੰਡੀ ਵਿਖੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ।ਜਿਸ ਦੌਰਾਨ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਬਲਕਾਰ ਸਿੰਘ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਵਿਵੇਕਸ਼ੀਲ ਸੋਨੀ ਵੀ ਹਾਜ਼ਰ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਸ੍ਰ ਬਲਕਾਰ ਸਿੰਘ ਨੇ ਕਿਹਾ ਕਿ ਜੇਕਰ ਹਰੇਕ ਦੇਸ਼ ਵਾਸੀ ਸੰਵਿਧਾਨ ਮੁਤਾਬਿਕ ਆਪਣੇ ਕਰਤੱਵਾਂ ਦੀ ਪਾਲਣਾ ਕਰੇ ਤਾਂ ਇਹ ਹੀ ਅਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਉਨ੍ਹਾਂ ਦੇਸ਼ ਦੀ ਫੌਜ, ਅਰਧ ਸੈਨਿਕ ਬਲਾਂ ਅਤੇ ਸੂਬਿਆਂ ਦੇ ਪੁਲਿਸ ਬਲਾਂ ਵੱਲੋਂ ਦੇਸ਼ ਦੀ ਗਣਤੰਤਰਤਾ ਅਤੇ ਸੰਵਿਧਾਨ ਦੀ ਰਾਖੀ ਲਈ ਕੀਤੇ ਬਲੀਦਾਨ ਦੀ ਵੀ ਸ਼ਲਾਘਾ ਕੀਤੀ। ਉਹਨਾਂ ਭਾਰਤੀ ਸੰਵਿਧਾਨ ਦੇ ਰਚਨਾਹਾਰ ਡਾ. ਭੀਮ ਰਾਓ ਅੰਬੇਦਕਰ ਦੇ ਭਾਰਤੀ ਲੋਕਤੰਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਨੂੰ ਸਲਾਮ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਨੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋ ਦਿੱਤਾ ਹੈ। ਉਨ੍ਹਾਂ ਦੇਸ਼ ਦੇ ਸੰਵਿਧਾਨ ਨੂੰ ਲੋਕਾਂ ਦੇ ਅਧਿਕਾਰਾਂ ਅਤੇ ਕਰਤੱਵਾਂ ਦਾ ਚਾਰਟਰ ਕਰਾਰ ਦਿੱਤਾ।  

ਉਨ੍ਹਾਂ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਕਿਉਂਕਿ ਕਿਸੇ ਸੂਬੇ ਜਾਂ ਖਿੱਤੇ ਦਾ ਵਿਕਾਸ ਲੋਕਾਂ ਦੇ ਸਹਿਯੋਗ ਤੋਂ ਬਿਨਾ ਸੰਭਵ ਨਹੀਂ। ਇਸ ਮੌਕੇ ਉਨ੍ਹਾਂ ਨੇ ਜਿੱਥੇ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ, ਉਥੇ ਹੀ ਦੇਸ਼ ਵਾਸੀਆਂ ਖਾਸ ਕਰਕੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਅਤੇ ਦੇਸ਼ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣ।

ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਦੀ ਸ਼ਾਨ ਮੁੜ ਬਹਾਲ ਕਰਨ ਲਈ ਵਚਨਬੱਧ ਹੈ। ਪੰਜਾਬ ਸਰਕਾਰ ਨੇ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਜਿਸ ਦਾ ਉਹਨਾਂ ਪੂਰਾ ਵੇਰਵਾ ਪੇਸ਼ ਕੀਤਾ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸੇਵਾਵਾਂ ਦੀ ਡੋਰ ਸਟੈਪ ਡਿਲਿਵਰੀ ਸ਼ੁਰੂ ਕਰਕੇ ਸੂਬੇ ਦੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਹੁੰਦੀ ਖੱਜਲ ਖ਼ੁਆਰੀ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਕਰਕੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੀ ਦਿਸ਼ਾ ਵਿੱਚ ਵੱਡੀ ਪਹਿਲਕਦਮੀ ਕੀਤੀ ਹੈ।ਇਸ ਸਹੂਲਤ ਰਾਹੀਂ ਆਮ ਨਾਗਰਿਕ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ, ਜਿਸਦੀ ਜਾਂਚ ਕਰਕੇ ਸਰਕਾਰ ਸਬੰਧਤ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਕਰੇਗੀ।ਸਾਡੀ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਿਸੇ ਸਿਆਸਤਦਾਨ ਜਾਂ ਅਧਿਕਾਰੀ ਨਾਲ ਵੀ ਲਿਹਾਜ਼ ਨਹੀਂ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ।ਇਸ ਮੌਕੇ ਉਨ੍ਹਾਂ ਨੇ ਅਜ਼ਾਦੀ ਘੁਲਾਟੀਏ ਪਰਿਵਾਰਾਂ ਅਤੇ ਜ਼ਿਲ੍ਹਾ ਮੋਗਾ ਦੀਆਂ ਪ੍ਰਮੁੱਖ ਸਖ਼ਸ਼ੀਅਤਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ, ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਇਆ ਹੈ।ਇਸ ਮੌਕੇ ਉਨ੍ਹਾਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈਸਾਈਕਲ, ਵ੍ਹੀਲ ਚੇਅਰ ਅਤੇ ਸਿਲਾਈ ਮਸ਼ੀਨਾਂ ਦੀ ਵੀ ਵੰਡ ਕੀਤੀ। 

ਸਮਾਗਮ ਤੋਂ ਬੇਹੱਦ ਪ੍ਰਭਾਵਿਤ ਹੋਏ ਸ੍ਰ ਬਲਕਾਰ ਸਿੰਘ ਨੇ ਜ਼ਿਲ੍ਹਾ ਮੋਗਾ ਦੇ ਸਾਰੇ ਸਕੂਲਾਂ ਨੂੰ ਮਿਤੀ 27 ਜਨਵਰੀ ਨੂੰ ਛੁੱਟੀ ਦੇਣ ਦਾ ਐਲਾਨ ਵੀ ਕੀਤਾ। ਦੱਸਣਯੋਗ ਹੈ ਕਿ ਸਮਾਗਮ ਦੌਰਾਨ 1100 ਤੋਂ ਵਧੇਰੇ ਵਿਦਿਆਰਥੀਆਂ ਨੇ ਇਸ ਸਮਾਗਮ ਵਿੱਚ ਪੂਰੀ ਲਗਨ ਨਾਲ ਭਾਗ ਲਿਆ ਅਤੇ ਪੂਰੇ ਸਟੇਡੀਅਮ ਨੂੰ ਉਤਸ਼ਾਹ ਨਾਲ ਭਰ ਦਿੱਤਾ।ਸੱਭਿਆਚਾਰਕ ਵੰਨਗੀਆਂ, ਗਿੱਧਾ, ਭੰਗੜਾ ਅਤੇ ਹੋਰ ਪੇਸ਼ਕਾਰੀਆਂ ਨੂੰ ਦਰਸ਼ਕਾਂ ਨੇ ਬਹੁਤ ਹੀ ਸਰਾਹਿਆ।ਇਸ ਮੌਕੇ ਸੂਬੇ ਅਤੇ ਦੇਸ਼ ਦੇ ਵਿਕਾਸ ਨੂੰ ਝਾਕੀਆਂ ਵੀ ਪਰੇਡ ਮੈਦਾਨ ਵਿੱਚ ਕੱਢੀਆਂ ਗਈਆਂ।

ਸਮਾਗਮ ਦੌਰਾਨ ਸ੍ਰ ਮਨਜੀਤ ਸਿੰਘ ਬਿਲਾਸਪੁਰ, ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ, ਡਾਕਟਰ ਅਮਨਦੀਪ ਕੌਰ ਅਰੋੜਾ ਅਤੇ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ (ਚਾਰੇ ਵਿਧਾਇਕ), ਡੀ ਆਈ ਜੀ ਪੁਲਿਸ ਸ੍ਰ ਮਨਦੀਪ ਸਿੰਘ ਸਿੱਧੂ, ਸਾਬਕਾ ਮੰਤਰੀ ਸ਼੍ਰੀਮਤੀ ਮਾਲਤੀ ਥਾਪਰ, ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਅਤੁਲ ਕਸਾਨਾ, ਸ੍ਰ ਹਰਮਨਜੀਤ ਸਿੰਘ ਬਰਾੜ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸ਼੍ਰੀ ਦੀਪਕ ਅਰੋੜਾ ਚੇਅਰਮੈਨ ਨਗਰ ਸੁਧਾਰ ਟਰੱਸਟ, ਨਗਰ ਨਿਗਮ ਦੇ ਮੇਅਰ ਸ੍ਰ ਬਲਜੀਤ ਸਿੰਘ ਚਾਨੀ, ਚੇਅਰਮੈਨ ਹਰਜਿੰਦਰ ਸਿੰਘ ਰੋਡੇ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।

 

Tags: Balkar Singh , AAP , Aam Aadmi Party , Aam Aadmi Party Punjab , AAP Punjab , Devinder Singh Laddi Dhos , Manjit Singh Bilaspur , DC Moga , Kulwant Singh , Deputy Commissioner Moga , Moga , 75th Republic Day , Republic Day 2024 , Republic Day of India , Indian Republic Day , 26 January 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD