Tuesday, 30 April 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ ਅਜਨਾਲਾ ਹਲਕੇ ਚ ਵਿਰੋਧੀਆਂ 'ਤੇ ਗਰਜੇ ਗੁਰਜੀਤ ਸਿੰਘ ਔਜਲਾ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ - ਟੰਡਨ ਕਾਂਗਰਸ ਦੇ ਸੂਬਾ ਸਕੱਤਰ ਅਤੇ ਠੇਕਾ ਸਫਾਈ ਕਰਮਚਾਰੀ ਸੰਗਠਨ ਦੇ ਪ੍ਰਧਾਨ ਸਮੇਤ 100 ਲੋਕ ਭਾਜਪਾ 'ਚ ਸ਼ਾਮਲ ਮੈਂ ਬਹੁਤ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕੀਤਾ, ਇਹ ਕੰਮ ਤਾਂ ਬਹੁਤ ਆਸਾਨ ਲੱਗ ਰਿਹਾ: ਅਮਰਿੰਦਰ ਸਿੰਘ ਰਾਜਾ ਵੜਿੰਗ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ

 

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗਣਤੰਤਰ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ

ਪੰਜਾਬੀਆਂ ਨੂੰ ਨਸ਼ਿਆਂ ਤੇ ਭ੍ਰਿਸ਼ਟਾਚਾਰ ਵਿਰੁੱਧ ਲਾਮਬੰਦ ਹੋ ਕੇ ਸਰਕਾਰ ਦਾ ਸਾਥ ਦੇਣ ਦਾ ਸੱਦਾ

Banwari Lal Purohit, Banwarilal Purohit, Governor of Punjab, Punjab Governor, Punjab Raj Bhavan, Anurag Verma, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, Ajit Pal Singh Kohli, Patiala, AAP, Aam Aadmi Party, Aam Aadmi Party Punjab, AAP Punjab, DC Patiala, Deputy Commissioner Patiala, Sakshi Sawhney, Patiala, 75th Republic Day, Republic Day 2024, Republic Day of India, Indian Republic Day, 26 January 2024

5 Dariya News

5 Dariya News

5 Dariya News

ਪਟਿਆਲਾ , 26 Jan 2024

ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਗਣਤੰਤਰ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ਪਟਿਆਲਾ ਵਿਖੇ ਦੇਸ਼ ਦਾ ਕੌਮੀ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਤੇ ਮਹਾਨ ਸੁਤੰਤਰਤਾ ਸੰਗਰਾਮੀਆਂ ਨੂੰ ਨਮਨ ਕਰਦਿਆਂ ਪੰਜਾਬੀਆਂ ਨੂੰ ਨਸ਼ਿਆਂ ਤੇ ਭ੍ਰਿਸ਼ਟਾਚਾਰ ਵਿਰੁੱਧ ਲਾਮਬੰਦ ਹੁੰਦਿਆਂ ਸੂਬਾ ਸਰਕਾਰ ਦਾ ਸਾਥ ਦੇਣ ਦਾ ਸੱਦਾ ਦਿੱਤਾ ਹੈ।

ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਇੱਥੇ ਰਾਜਾ ਭਲਿੰਦਰਾ ਸਿੰਘ ਖੇਡ ਸਟੇਡੀਅਮ, ਪੋਲੋ ਗਰਾਊਂਡ ਵਿਖੇ ਕੌਮੀ ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਸ਼ਾਨਦਾਰ ਪਰੇਡ ਦਾ ਜਾਇਜ਼ਾ ਲਿਆ ਅਤੇ ਬਾਅਦ ਵਿੱਚ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਸੂਬਾ ਨਿਵਾਸੀਆਂ ਦੇ ਨਾਮ ਆਪਣੇ ਸੰਦੇਸ਼ ਵਿੱਚ ਪੰਜਾਬ ਦੇ ਰਾਜਪਾਲ ਨੇ ਗਣਤੰਤਰ ਦਿਵਸ ਦੀ ਹਾਰਦਿਕ ਵਧਾਈ ਦਿੰਦਿਆਂ ਇਸ ਦਿਨ ਨੂੰ ਆਪਣੇ ਰਾਸ਼ਟਰ ਤੇ ਆਪਣੀ ਪ੍ਰਭੁਤਾ ਦਾ ਜਸ਼ਨ ਮਨਾਉਣ ਤੇ ਸਨਮਾਨ ਕਰਨ ਦਾ ਦਿਨ ਕਰਾਰ ਦਿੱਤਾ।

ਇਸ ਤੋਂ ਪਹਿਲਾਂ ਰਾਜਪਾਲ ਨੇ ਪਟਿਆਲਾ ਰਾਜ ਬਲ ਅਤੇ ਬਲੈਕ ਐਲੀਫੈਂਟ ਜੰਗੀ ਯਾਦਗਾਰ ਸਮਾਰਕ ਉਤੇ ਵੀ ਜਾ ਕੇ ਭਾਰਤੀ ਫੌਜ ਦੇ ਜੰਗੀ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਡੀ.ਜੀ.ਪੀ. ਸ੍ਰੀ ਗੌਰਵ ਯਾਦਵ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਵਰੁਣ ਸ਼ਰਮਾ ਵੀ ਮੌਜੂਦ ਸਨ।

ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਮਹਾਨ ਦੇਸ਼ ਭਗਤ ਯੋਧਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੱਖਾਂ ਆਜ਼ਾਦੀ ਪਰਵਾਨਿਆਂ ਦੀਆਂ ਭਾਰੀ ਕੁਰਬਾਨੀਆਂ ਸਦਕਾ ਸਾਨੂੰ ਆਜ਼ਾਦੀ ਮਿਲੀ ਤੇ ਇਸ ਗਣਤੰਤਰ ਦਾ ਨਿਰਮਾਣ ਹੋਇਆ। ਉਨ੍ਹਾਂ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਸਮੇਤ ਬੀ.ਐਨ. ਰਾਓ ਦਾ ਵਿਸ਼ੇਸ਼ ਜਿਕਰ ਕੀਤਾ ਤੇ ਸੰਵਿਧਾਨ ਸਭਾ ਦੇ ਸਾਰੇ ਮੈਂਬਰਾਂ ਨੂੰ ਵੀ ਆਪਣੀ ਸ਼ਰਧਾ ਭੇਟ ਕਰਦਿਆਂ ਕਿਹਾ ਕਿ ਸਾਨੂੰ ਅੱਜ ਦੇ ਦਿਨ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਵੱਲੋਂ ਵਿਖਾਏ ਰਾਹ 'ਤੇ ਤੁਰਨ ਦਾ ਪ੍ਰਣ ਕਰਨਾ ਚਾਹੀਦਾ ਹੈ।

ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਜਿਵੇਂ ਉਨ੍ਹਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਯੋਗਦਾਨ ਪਾਇਆ, ਉਸੇ ਤਰ੍ਹਾਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਸਰਕਾਰ ਦਾ ਸਾਥ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੀ ਅਲਾਮਤ ਸਾਡੇ ਸਮਾਜ ਨੂੰ ਖੋਖਲਾ ਕਰ ਰਹੀ ਹੈ, ਇਸ ਲਈ ਉਨ੍ਹਾਂ ਨੇ ਖ਼ੁਦ ਉਚ ਅਧਿਕਾਰੀਆਂ ਨੂੰ ਪੱਤਰ ਲਿਖਕੇ ਸਵੱਛ, ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦਾ ਸੰਕਲਪ ਲੈਣ 'ਤੇ ਜ਼ੋਰ ਦਿੱਤਾ ਹੈ।

ਪੰਜਾਬ ਨੂੰ ਨਸ਼ਿਆਂ ਸਮੇਤ ਸਰਹੱਦ ਪਾਰੋਂ ਦਰਪੇਸ਼ ਕਈ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਸਾਡੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਲਾਮਬੰਦ ਹੋਕੇ ਨਸ਼ਿਆਂ ਵਿਰੁੱਧ ਵਿੱਢੀ ਲੜਾਈ 'ਚ ਸੂਬਾ ਸਰਕਾਰ ਦਾ ਸਾਥ ਦੇਣ। ਰਾਜਪਾਲ ਨੇ ਕਿਹਾ ਕਿ ਉਹ ਪੰਜਾਬੀਆਂ ਦੇ ਸਿਦਕ ਤੇ ਸਿਰੜ ਦੇ ਕਾਇਲ ਹਨ, ਕਿਉਂਕਿ ਪੰਜਾਬੀ ਇੱਕ ਵਾਰ ਜੇ ਕੁਝ ਕਰਨ ਦੀ ਠਾਣ ਲੈਂਦੇ ਹਨ ਤਾਂ ਉਸਨੂੰ ਪੂਰਾ ਕਰਕੇ ਦਮ ਲੈਂਦੇ ਹਨ।

ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ 'ਪੱਗੜੀ ਸੰਭਾਲ ਜੱਟਾ ਪੱਗੜੀ ਸੰਭਾਲ ਓਏ' ਦਾ ਜ਼ਿਕਰ ਕਰਦਿਆਂ ਸੱਦਾ ਦਿੱਤਾ ਕਿ ਸੂਬਾ ਨਿਵਾਸੀ ਪੰਜਾਬ ਦੀ ਉਨਤੀ, ਵਿਕਾਸ ਤੇ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ। ਪਟਿਆਲਾ ਸ਼ਹਿਰ ਦੀ ਵਿਸ਼ੇਸ਼ ਪ੍ਰਸ਼ੰਸਾ ਕਰਦਿਆਂ ਰਾਜਪਾਲ ਨੇ ਦੇਸ਼ ਦੀ ਆਜ਼ਾਦੀ ਤੋਂ ਲੈਕੇ ਇਸ ਦੇ ਅਖੰਡ ਭਾਰਤ ਦਾ ਹਿੱਸਾ ਬਣੇ ਰਹਿਣ ਸਮੇਤ ਪੈਪਸੂ ਦੇ ਗਠਨ ਸਮੇਂ ਸਰਦਾਰ ਵੱਲਭ ਭਾਈ ਪਟੇਲ ਦੇ ਇਨ੍ਹਾਂ ਸ਼ਬਦਾਂ ਕਿ 'ਜੇਕਰ ਉਨ੍ਹਾਂ ਨੂੰ ਦੁਬਾਰਾ ਜਨਮ ਲੈਣ ਦਾ ਮੌਕਾ ਮਿਲੇ ਤਾਂ ਉਹ ਇੱਥੇ ਹੀ ਜਨਮ ਲੈਣਾ ਚਾਹੁਣਗੇ', ਦਾ ਵੀ ਵਿਸ਼ੇਸ਼ ਜਿਕਰ ਕੀਤਾ। 

ਉਨ੍ਹਾਂ ਨੇ 'ਸ਼ਹਿਰਾਂ ਵਿੱਚੋਂ ਸ਼ਹਿਰ ਸੁਣੀਂਦਾ ਪਟਿਆਲਾ' ਆਖਦਿਆਂ ਪਿਛਲੇ ਸਾਲ ਆਏ ਹੜ੍ਹਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਕੀਤੇ ਯਤਨਾਂ ਤੇ ਲੋਕਾਂ ਵੱਲੋਂ ਦਿਖਾਏ ਹੌਂਸਲੇ ਦੀ ਵੀ ਵਿਸ਼ੇਸ਼ ਪ੍ਰਸ਼ੰਸਾ ਕੀਤੀ। ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਨੇ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਰਾਸ਼ਟਰ ਦੇ ਵਿਕਾਸ ਲਈ ਯੋਗਦਾਨ ਪਾਉਣ ਵਾਸਤੇ ਸਮਾਨ ਅਧਿਕਾਰ ਦਿੱਤੇ ਹਨ ਪਰੰਤੂ ਅਧਿਕਾਰ ਤੇ ਕਰਤੱਵ ਇੱਕ ਹੀ ਸਿੱਕੇ ਦੇ ਦੋ ਪਹਿਲੂ ਹਨ, ਇਸ ਲਈ ਸਾਨੂੰ ਅਧਿਕਾਰਾਂ ਦੇ ਨਾਲ-ਨਾਲ ਮੌਲਿਕ ਕਰਤੱਵਾਂ ਦਾ ਵੀ ਪਾਲਣ ਕਰਨਾ ਚਾਹੀਦਾ ਹੈ। 

ਉਨ੍ਹਾਂ ਦੇਸ਼ ਦੀ ਤਰੱਕੀ ਲਈ ਹਰੇਕ ਨਾਗਰਿਕ ਨੂੰ ਆਪਣਾ ਯੋਗਦਾਨ ਪਾਉਣ ਤੇ ਨੈਤਿਕ ਕਦਰਾਂ ਕੀਮਤਾਂ ਦੀ ਪਾਲਣਾ 'ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਰਾਜਪਾਲ ਨੇ ਆਜ਼ਾਦੀ ਘੁਲਾਟੀਏ ਸ. ਅਵਤਾਰ ਸਿੰਘ ਸਮੇਤ ਫਰੀਡਮ ਫਾਈਟਰਜ਼ ਉਤਰਾਧਿਕਾਰੀ ਐਸੋਸੀਏਸ਼ਨ 234 ਤੇ 196 ਦੇ ਨੁਮਾਇੰਦਿਆਂ ਤੇ ਪਰਿਵਾਰਾਂ ਸਮੇਤ ਜੰਗੀ ਸ਼ਹੀਦਾਂ ਦੀਆਂ ਵੀਰ ਨਾਰੀਆਂ ਦਾ ਵਿਸ਼ੇਸ ਤੌਰ 'ਤੇ ਸਨਮਾਨ ਕੀਤਾ। ਉਨ੍ਹਾਂ ਨੇ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਤ ਉਘੇ ਰੰਗਕਰਮੀ ਸ੍ਰੀ ਪ੍ਰਾਣ ਸੱਭਰਵਾਲ ਸਮੇਤ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ। ਇਸ ਮੌਕੇ ਵਾਣੀ ਸਕੂਲ, ਪਟਿਆਲਾ ਸਕੂਲ ਫਾਰ ਦੀ ਡੈਫ਼ ਸੈਫਦੀਪੁਰ ਤੇ ਪਟਿਆਲਾ ਐਸੋਸੀਏਸ਼ਨ ਆਫ਼ ਡੈਫ ਦੇ ਵਿਦਿਆਰਥੀਆਂ ਨੇ ਗੁਬਾਰੇ ਛੱਡੇ ਤੇ ਰਾਸ਼ਟਰ ਗਾਨ ਸੰਕੇਤ ਭਾਸ਼ਾ 'ਚ ਗਾਇਆ।

ਸਮਾਰੋਹ ਮੌਕੇ ਐਮ.ਪੀ. ਪ੍ਰਨੀਤ ਕੌਰ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਗੁਰਦੇਵ ਸਿੰਘ ਦੇਵ ਮਾਨ ਤੇ ਗੁਰਲਾਲ ਘਨੌਰ ਸਮੇਤ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ, ਡਵੀਜਨ ਕਮਿਸ਼ਨਰ ਦਲਜੀਤ ਸਿੰਘ ਮਾਂਗਟ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਭੁਪਿੰਦਰ ਸਿੰਘ, ਜ਼ਿਲ੍ਹਾ ਤੇ ਸੈਸ਼ਨਜ ਜੱਜ ਰੁਪਿੰਦਰਜੀਤ ਚਾਹਲ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਇੰਪਰੂਵਮੈਂਟ ਟਰੱਸਟ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਪ੍ਰੀਤੀ ਮਲਹੋਤਰਾ, ਹਰਜਸ਼ਨ ਸਿੰਘ ਪਠਾਣਮਾਜਰਾ, ਵਾਇਸ ਚਾਂਸਲਰ ਪ੍ਰੋ. ਅਰਵਿੰਦ ਤੇ ਜੇ.ਐਸ. ਚੀਮਾ, ਪਦਮ ਸ੍ਰੀ ਜਗਜੀਤ ਸਿੰਘ ਦਰਦੀ ਤੇ ਡਾ. ਆਰ.ਐਲ. ਮਿੱਤਲ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਏਡੀਸੀਜ ਅਨੁਪ੍ਰਿਤਾ ਜੌਹਲ, ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਡਾ. ਇਸਮਤ ਵਿਜੇ ਸਿੰਘ, ਜੀਵਨਜੋਤ ਕੌਰ, ਦੀਪਜੋਤ ਕੌਰ, ਕੰਨੂ ਗਰਗ, ਨਮਨ ਮਾਰਕੰਨ, ਬਬਨਦੀਪ ਸਿੰਘ ਵਾਲੀਆ ਸਮੇਤ ਵੱਡੀ ਗਿਣਤੀ ਹੋਰ ਸ਼ਖ਼ਸੀਅਤਾਂ, ਪਟਿਆਲਾ ਵਾਸੀ, ਅਧਿਆਪਕ ਤੇ ਵਿਦਿਆਰਥੀ ਵੀ ਮੌਜੂਦ ਸਨ।

 

Tags: Banwari Lal Purohit , Banwarilal Purohit , Governor of Punjab , Punjab Governor , Punjab Raj Bhavan , Anurag Verma , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Ajit Pal Singh Kohli , Patiala , AAP , Aam Aadmi Party , Aam Aadmi Party Punjab , AAP Punjab , DC Patiala , Deputy Commissioner Patiala , Sakshi Sawhney , Patiala , 75th Republic Day , Republic Day 2024 , Republic Day of India , Indian Republic Day , 26 January 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD