Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ 75ਵੇਂ ਗਣਤੰਤਰ ਦਿਹਾੜੇ ਮੌਕੇ ਲਹਿਰਾਇਆ ਕੌਮੀ ਝੰਡਾ

ਰਾਜ ਸਰਕਾਰ ਵੱਲੋਂ ਮਹਿਜ 22 ਮਹੀਨਿਆਂ ਦੇ ਕਾਰਜਕਾਲ ਦੌਰਾਨ 39406 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, 117 ਸਕੂਲ ਆਫ ਐਮੀਨੈਂਸ ਦੀ ਕੀਤੀ ਸ਼ੁਰੂਆਤ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr. Vijay Singla, DC Mansa, Deputy Commissioner Mansa, Paramvir Singh, 75th Republic Day, Republic Day 2024, Republic Day of India, Indian Republic Day, 26 January 2024

Web Admin

Web Admin

5 Dariya News

ਮਾਨਸਾ , 26 Jan 2024

ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੀ ਯੋਗ ਅਗਵਾਈ ਹੇਠ 75ਵੇਂ ਗਣਤੰਤਰ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵੱਜੋਂ ਪਹੁੰਚੇ ਮਾਨਯੋਗ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। 

ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆ ਵਿਚ ਸਭ ਤੋਂ ਵੱਡੀ ਜਮੂਹਰੀਅਤ ਹਾਸਲ ਹੋਣ ਦਾ ਮਾਣ ਹਾਸਲ ਹੈ। ਉਨ੍ਹਾਂ ਕਿਹਾ ਕਿ ਮੈਂ ਅੱਜ ਦੇ ਪਵਿੱਤਰ ਦਿਹਾੜੇ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੋਦਕਰ ਦੇ ਵੱਢਮੁੱਲੇ ਯੋਗਦਾਨ ਨੂੰ ਸਿਜ਼ਦਾ ਕਰਦਾ ਹਾਂ। 

ਉਨ੍ਹਾਂ ਕਿਹਾ ਕਿ ਇਹ ਦਿਹਾੜਾ ਆਜ਼ਾਦੀ ਘੁਲਾਟੀਆਂ ਅਤੇ ਸੰਵਿਧਾਨ ਘਾੜਿਆਂ ਵੱਲੋਂ ਭਾਰਤ ਦੇ ਸੁਨਹਿਰੀ ਭਵਿੱਖ ਬਾਰੇ ਲਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸ਼ਹੀਦਾਂ ਨੂੰ ਪ੍ਰਣਾਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ 22 ਮਹੀਨਿਆਂ ਦੇ ਕਾਰਜਕਾਲ ਦੌਰਾਨ ਅਨੇਕਾਂ ਲੋਕ ਪੱਖੀ ਪਹਿਲਕਦਮੀਆਂ ਕੀਤੀਆਂ। ਸ਼ਹੀਦ ਜਵਾਨਾਂ ਦੇ ਵਾਰਸਾਂ ਲਈ ਐਕਸ ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 01 ਕਰੋੜ ਰੁਪਏ ਕੀਤੀ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਮਹਿਜ 22 ਮਹੀਨਿਆਂ ਦੇ ਕਾਰਜਕਾਲ ਦੌਰਾਨ ਜਿੱਥੇ 39406 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਉੱਥੇ 12710 ਮੁਲਾਜ਼ਮਾਂ ਨੂੰ ਪੱਕਾ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ 664 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਰੌਸ਼ਨ ਭਵਿੱਖ ਲਈ ਅਸੀਂ ਆਪਣੇ ਬੱਚਿਆਂ ਨੂੰ ਕੌਮਾਂਤਰੀ ਪੱਧਰ ਦੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹਾਂ, ਜਿਸ ਤਹਿਤ ਸੂਬੇ ਵਿਚ 117 ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਹੈ। ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਿਵੇਸ਼ ਅਤੇ ਸੈਰ ਸਪਾਟੇ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ ਅਤੇ ਸੈਰ ਸਪਾਟਾ ਸੰਮੇਲਨ ਕਰਵਾਏ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ 10.77 ਲੱਖ ਰਾਸ਼ਨ ਕਾਰਡ ਲਾਭਪਾਤਰੀਆਂ ਦੇ ਲਾਭ ਬਹਾਲ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਨਾਲ ਸਾਰੇ ਯੋਗ ਲਾਭਪਾਤਰੀ ਜਨਤਕ ਵੰਡ ਪ੍ਰਣਾਲੀ ਤਹਿਤ ਵੰਡੇ ਜਾ ਰਹੇ ਰਾਸ਼ਨ ਦਾ ਲਾਭ ਲੈ ਸਕਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਜਨ ਮਾਲ ਲੋਕ ਅਦਾਲਤਾਂ ਲਗਾਈਆਂ ਗਈਆਂ ਜਿਸ ਤਹਿਤ 6 ਜਨਵਰੀ ਅਤੇ 15 ਜਨਵਰੀ ਨੂੰ ਵਿਸ਼ੇਸ਼ ਕੈਂਪ ਲਗਾ ਕੇ ਬਕਾਇਆ ਪਏ ਇੰਤਕਾਲਾਂ ਦੇ 50706 ਮਾਮਲੇ ਨਿਪਟਾਏ ਗਏ। 

ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸਾਫ ਤੇ ਪੀਣਯੋਗ ਪਾਣੀ ਦੀ ਸਪਲਾਈ ਲਈ ਕਰੀਬ 2200 ਕਰੋੜ ਦੀ ਲਾਗਤ ਵਾਲੇ 15 ਨਹਿਰੀ ਪਾਣੀ ’ਤੇ ਆਧਾਰਿਤ ਪ੍ਰੋਜੈਕਟ ਉਸਾਰੀ ਅਧੀਨ ਹਨ। ਸਾਰੇ ਪਿੰਡਾਂ ਨੂੰ ਸਾਫ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਭਰ ਵਿਚ 31 ਲੈਬੋਰਟਰੀਆਂ ਸਥਾਪਤ ਕੀਤੀਆਂ ਗਈਆਂ। ਸਮਾਗਮ ਮੌਕੇ ਪਰੇਡ ਕਮਾਂਡਰ ਡੀ.ਐਸ.ਪੀ. ਮੁਰਾਦ ਜਸਵੀਰ ਸਿੰਘ ਗਿੱਲ ਦੀ ਅਗਵਾਈ ਹੇਠ ਅਨੁਸ਼ਾਸਤ ਫੋਰਸ ਦੇ ਜਵਾਨਾਂ ਸਮੇਤ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਕੌਮੀ ਝੰਡੇ ਤਿਰੰਗੇ ਨੂੰ ਸਲਾਮੀ ਦਿੱਤੀ ਗਈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਅਤੇ ਜੰਗੀ ਵਿਧਵਾਵਾਂ ਦਾ ਸਨਮਾਨ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਟਰਾਈਸਾਇਕਲਾਂ ਦੀ ਵੰਡ ਕੀਤੀ ਗਈ। ਵੱਖ ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ।

ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਾਨਸਾ ਪ੍ਰੀਤੀ ਸਾਹਨੀ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਜੀਤ ਕੌਰ ਢਿੱਲੋਂ, ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਐਸ.ਐਸ.ਪੀ. ਡਾ. ਨਾਨਕ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਚਰਨਜੀਤ ਸਿੰਘ ਅੱਕਾਂਵਾਲੀ, ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਗੁਰਪ੍ਰੀਤ ਸਿੰਘ ਭੁੱਚਰ, ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸਤੀਸ਼ ਕੁਮਾਰ ਸਿੰਗਲਾ, ਵਧੀਕ ਡਿਪਟੀ ਕਮਿਸ਼ਨਰ (ਜ) ਨਿਰਮਲ ਓਸੇਪਚਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਿਤ ਬੈਂਬੀ, ਐਸ.ਡੀ.ਐਮ. ਮਾਨਸਾ ਮਨਜੀਤ ਸਿੰਘ ਰਾਜਲਾ, ਐਸ.ਪੀ. (ਡੀ) ਬਾਲ ਕ੍ਰਿਸ਼ਨ, ਐਸ.ਪੀ. (ਐਚ) ਜਸਕੀਰਤ ਸਿੰਘ ਸਮੇਤ ਹੋਰ ਸਿਵਲ ਅਤੇ ਪੁਲਿਸ ਦੇ ਅਧਿਕਾਰੀ ਹਾਜ਼ਰ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr. Vijay Singla , DC Mansa , Deputy Commissioner Mansa , Paramvir Singh , 75th Republic Day , Republic Day 2024 , Republic Day of India , Indian Republic Day , 26 January 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD