Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਮਾਨਸਾ ਸ਼ਹਿਰ ਦੇ ਲੋਕਾਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਜਲਦ ਮਿਲੇਗੀ ਰਾਹਤ-ਬ੍ਰਮ ਸ਼ੰਕਰ ਜਿੰਪਾ

ਐਨ.ਓ.ਸੀ. ਨੂੰ ਲੈ ਕੇ ਸੂਬਾ ਸਰਕਾਰ ਲੋਕ ਹਿੱਤ ’ਚ ਲਵੇਗੀ ਵੱਡਾ ਫੈਸਲਾ-ਕੈਬਨਿਟ ਮੰਤਰੀ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr. Vijay Singla, Gurpreet Singh Banawali, DC Mansa, Deputy Commissioner Mansa, Paramvir Singh

Web Admin

Web Admin

5 Dariya News

ਮਾਨਸਾ , 26 Jan 2024

ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਵਾਇਸ ਆਫ ਮਾਨਸਾ ਦੇ ਨੁਮਾਇੰਦਿਆਂ ਨੂੰ ਤਲਵੰਡੀ ਸਾਬੋ ਪਾਵਰ ਪਲਾਂਟ ਬਣਾਂਵਾਲੀ ਵਿਖੇ ਸ਼ਹਿਰ ਦੀ ਸੀਵਰੇਜ਼ ਸਮੱਸਿਆ ਤੋਂ ਲੋਕਾਂ ਨੂੰ ਜਲਦ ਨਿਜਾਤ ਦਿਵਾਉਣ ਦਾ ਭਰੋਸਾ ਦਿੰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਐਸ.ਐਸ.ਪੀ. ਡਾ. ਨਾਨਕ ਸਿੰਘ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪ੍ਰਾਪਰਟੀ ਦੀ ਐਨ.ਓ.ਸੀ ਦੇ ਮੁੱਦੇ ਨੂੰ ਲੈ ਕੇ ਰਾਜ ਸਰਕਾਰ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ ਅਤੇ ਲੋਕ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਜਲਦ ਵੱਡਾ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਪੰਜਾਬ ਅਤੇ ਪੰਜਾਬੀਆਂ ਦੀ ਤਰੱਕੀ ਲਈ ਪਹਿਲਕਦਕਮੀ ਨਾਲ ਕੰਮ ਕਰ ਰਹੇ ਹਨ।  

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਆਉਂਦੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ। ਸਰਕਾਰ ਵੱਲੋਂ ਰਜਿਸਟਰੀਆਂ ਲਈ ਪਾਇਲਟ ਪ੍ਰੋਜੈਕਟ ਉਲੀਕਿਆ ਜਾ ਰਿਹਾ ਹੈ ਅਤੇ ਮਾਲ ਵਿਭਾਗ ਦੇ ਕੰਮਾਂ ਨੂੰ ਹੋਰ ਸੁਖਾਲਾ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਬਾਅਦ ਉਨ੍ਹਾਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਰੇਲਵੇ ਸਟੇਸ਼ਨ ਮਾਨਸਾ ਵਿਖੇ ਲੋੜਵੰਦਾਂ ਨੂੰ ਕੰਬਲ, ਕੱਪੜੇ ਅਤੇ ਬੂਟਾਂ ਦੀ ਵੰਡ ਕੀਤੀ। ਉਨ੍ਹਾਂ ਕਿਹਾ ਕਿ ਲੋਕ ਭਲਾਈ ਦਾ ਇਹ ਬਹੁਤ ਚੰਗਾ ਕਾਰਜ ਹੈ ਜੋ ਚਲਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਰੂਰਤਮੰਦਾਂ ਦੀ ਮਦਦ ਕਰਨਾ ਸਾਡਾ ਨੈਤਿਕ ਫਰਜ਼ ਹੈ।

ਇਸ ਮੌਕੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ, ਚੇਅਰਮੇਨ ਜ਼ਿਲ੍ਹਾ ਯੋਜਨਾ ਕਮੇਟੀ ਚਰਨਜੀਤ ਸਿੰਘ ਅੱਕਾਂਵਾਲੀ, ਚੇਅਰਮੈਨ ਮਾਰਕਿਟ ਕਮੇਟੀ ਗੁਰਪ੍ਰੀਤ ਸਿੰਘ ਭੁੱਚਰ,  ਐਸ.ਡੀ.ਐਮ. ਮਾਨਸਾ ਮਨਜੀਤ ਸਿੰਘ ਰਾਜਲਾ, ਐਸ.ਪੀ. (ਡੀ) ਬਾਲ ਕ੍ਰਿਸ਼ਨ, ਐਸ.ਪੀ. (ਐਚ) ਜਸਕੀਰਤ ਸਿੰਘ ਤੋਂ ਇਲਾਵਾ ਸ਼ਹਿਰ ਦੇ ਹੋਰ ਪਤਵੰਤੇ ਹਾਜ਼ਰ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr. Vijay Singla , Gurpreet Singh Banawali , DC Mansa , Deputy Commissioner Mansa , Paramvir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD