Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹਲਕਾ ਵਿਧਾਇਕ ਨੇ ਸ੍ਰੀ ਮੁਕਤਸਰ ਸਾਹਿਬ ਤੋ ਸਾਲਾਸਰ ਧਾਮ ਲਈ ਬੱਸ ਨੂੰ ਕੀਤਾ ਰਵਾਨਾ

Jagdeep Singh, Jagdeep Singh Kaka Brar, Kaka Brar, Sri Muktsar Sahib, AAP, Aam Aadmi Party, Aam Aadmi Party Punjab, AAP Punjab, Mukh Mantri Teerth Yatra Scheme

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 26 Jan 2024

Last updated on: Jan 26, 2024, 00:00 IST

ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਮੁਕਤਸਰ ਸਾਹਿਬ ਤੋਂ ਸਾਲਾਸਰ ਧਾਮ ਲਈ ਬੱਸ ਨੂੰ ਸ.ਜਗਦੀਪ ਸਿੰਘ ਕਾਕਾ ਬਰਾੜ ਐਮ.ਐਲ.ਏ.ਸ੍ਰੀ ਮੁਕਤਸਰ ਸਾਹਿਬ ਨੇ ਰਵਾਨਾ ਕੀਤਾ। ਇਸ ਬੱਸ ਵਿੱਚ 46 ਸ਼ਰਧਾਲੂ ਧਾਰਮਿਕ ਸਥਾਨ ਲਈ ਨਿਤਮਸਤਕ ਹੋਣਗੇ। ਇਸ ਮੌਕੇ ਐਮ.ਐਲ.ਏ ਨੇ ਦੱਸਿਆ ਕਿ ਇਹ ਬੱਸ ਸਰਧਾਲੂਆਂ ਨੂੰ ਸਾਲਾਸਰ ਧਾਮ (ਰਾਜਸਥਾਨ) ਵਿਖੇ ਯਾਤਰਾ ਕਰਵਾਉਣ ਉਪਰੰਤ ਸ੍ਰੀ ਮੁਕਤਸਰ ਸਾਹਿਬ ਵਿਖੇ ਵਾਪਸ ਪਰਤੇਗੀ।

ਹਲਕਾ ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਿਰਧਾਰਿਤ ਸਮਾਂ ਸਾਰਣੀ ਅਨੁਸਾਰ ਪੰਜਾਬ ਦੇ ਹਰੇਕ ਹਲਕੇ ਵਿੱਚੋਂ ਬੱਸਾਂ ਰਾਹੀਂ ਪੰਜਾਬ ਦੇ ਵੱਖ—ਵੱਖ ਰਾਜਾਂ ਵਿੱਚ ਸਥਿਤ ਧਾਰਮਿਕ ਅਸਥਾਨਾਂ ਦੀ ਸ਼ਰਧਾਲੂਆਂ ਨੂੰ ਮੁਫ਼ਤ ਯਾਤਰਾ ਕਰਵਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਆਰੰਭੀ ਗਈ ਇਹ ਯੋਜਨਾ ਇੱਕ ਅਗਾਂਹਵਧੂ ਉਪਰਾਲਾ ਹੈ ਜਿਸ ਨੂੰ ਸੂਬੇ ਭਰ ਵਿੱਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। 

ਉਨਾਂ ਕਿਹਾ ਕਿ ਜਿਹੜੇ ਲੋਕ ਕਿਸੇ ਕਾਰਨਾਂ ਕਰਕੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਸਨ ਉਨਾਂ ਲਈ ਇਹ ਯੋਜਨਾ ਵਰਦਾਨ ਸਾਬਤ ਹੋ ਰਹੀ ਹੈ। ਇਸ ਮੌਕੇ ਸ਼ਰਧਾਲੂਆਂ ਨੂੰ ਯਾਤਰਾ ਕਿੱਟ ਵੀ ਦਿੱਤੀ ਗਈ। ਇਸ ਮੌਕੇ ਸ੍ਰੀ ਹਰਿੰਦਰਪਾਲ ਸਿੰਘ ਬੇਦੀ ਨਾਇਬ ਤਹਿਸੀਲਦਾਰ ਬਰੀਵਾਲਾ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਰਹਿਣ,ਸਹਿਣ, ਖਾਣੇ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ ਤਾਂ ਜ਼ੋ ਯਾਤਰਾ ਦੋਰਾਨ ਸਰਧਾਲੂਆਂ ਕੋਈ ਮੁਸ਼ਕਿਲ ਪੇਸ਼ ਨਾ ਆਵੇ।

 

Tags: Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab , Mukh Mantri Teerth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD