Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

75 ਵਾਂ ਗਣਤੰਤਰ ਦਿਵਸ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਮਨਾਇਆ ਗਿਆ

ਵਧੀਕ ਡਿਪਟੀ ਕਮਿਸ਼ਨਰ ਸਤਵੰਤ ਸਿੰਘ ਨੇ ਲਹਿਰਾਇਆ ਤਿਰੰਗਾ

Punjab Admin, Satwant Singh, Addittional Deputy Commissioner Barnala, Barnala, 75th Republic Day, Republic Day 2024, Republic Day of India, Indian Republic Day, 26 January 2024

Web Admin

Web Admin

5 Dariya News

ਬਰਨਾਲਾ , 26 Jan 2024

Last updated on: Jan 26, 2024, 00:00 IST

75 ਵਾਂ ਗਣਤੰਤਰ ਦਿਵਸ ਸਮਾਗਮ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਸ. ਸਤਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਬਰਨਾਲਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਬੀ. ਬੀ. ਐੱਸ. ਤੇਜੀ, ਸ. ਕੁਲਵੰਤ ਸਿੰਘ ਪੰਡੋਰੀ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਵਿਧਾਨ ਸਭਾ, ਸ. ਗੁਰਦੀਪ ਸਿੰਘ ਬੈਠ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸੰਦੀਪ ਮਲਿਕ ਅਤੇ ਸ. ਸੁਖਪਾਲ ਸਿੰਘ ਸਹਾਇਕ ਕਮਿਸ਼ਨਰ ਵੀ ਮੌਜੂਦ ਸਨ। 

ਬਰਨਾਲਾ ਵਾਸੀਆਂ ਦੇ ਨਾਂ ਆਪਣੇ ਸੰਦੇਸ਼ ‘ਚ ਸ. ਸਤਵੰਤ ਸਿੰਘ ਨੇ ਕਿਹਾ ਕਿ ਇਸ 75ਵੇਂ ਗਣਰਾਜ ਦਿਵਸ ਦੇ ਸ਼ੁੱਭ ਮੌਕੇ ਸਾਰਿਆਂ ਨੂੰ ਇਹ ਸਹੁੰ ਲੈਣੀ ਚਾਹੀਦੀ ਹੈ ਕਿ ਅਸੀਂ ਪੜ੍ਹ ਲਿਖੇ ਕੇ ਅਤੇ ਕਾਬਿਲ ਬਣ ਕੇ ਆਪਣੇ ਦੇਸ਼ ਦਾ ਨਾਂ ਰੋਸ਼ਨ ਕਰਾਂਗੇ। ਉਨ੍ਹਾਂ ਅੱਜ ਦੇ ਦਿਨ ਭਾਰਤੀ ਸੰਵਿਧਾਨ ਦੇ ਵਿਧਾਤਾ ਡਾ. ਭੀਮ ਰਾਓ ਅੰਬੇਡਕਰ ਨੂੰ ਯਾਦ ਕਰਦਿਆਂ ਕਿਹਾ ਕਿ ਸੰਵਿਧਾਨ ਉਨ੍ਹਾਂ ਦੀ ਬਹੁਤ ਵੱਡੀ ਦੇਣ ਹੈ ਜਿਸ ਨੇ ਭਾਰਤ ਨੂੰ ਵਿਸ਼ਵ ਪੱਧਰੀ ਗਣਰਾਜ ਦਾ ਦਰਜ ਦਿੱਤਾ ਹੈ।

ਇਸ ਮੌਕੇ ਪੰਜਾਬ ਪੁਲਿਸ ਅਤੇ ਵੱਖ ਵੱਖ ਸਕੂਲਾਂ ਕਾਲਜਾਂ ਦੀਆਂ ਐੱਨ. ਸੀ. ਸੀ. ਬਟਾਲੀਅਨ ਵੱਲੋਂ ਪਰੇਡ ਪੇਸ਼ ਕੀਤੀ ਗਈ। ਪਰੇਡ ਦੇ ਕਮਾਂਡਰ ਡੀ. ਐੱਸ. ਪੀ. ਤਪਾ ਡਾ. ਮਾਨਵਜੀਤ ਸਿੰਘ ਸਨ। ਇਸ ਮੌਕੇ ਪੰਜਾਬ ਪੁਲਿਸ ਪੁਰਸ਼ਾਂ ਅਤੇ ਮਹਿਲਾ ਦੀ ਟੁਕੜੀ, ਪੰਜਾਬ ਹੋਮ ਗਾਰਡ ਟੁਕੜੀ, ਅਕਾਲ ਅਕੈਡਮੀ ਟੱਲੇਵਾਲ ਦੀਆਂ ਐੱਨ. ਸੀ. ਸੀ ਟੁਕੜੀਆਂ, ਐੱਸ.. ਡੀ. ਕਾਲਜ, ਸ਼੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ, ਲਾਲ ਬਹਾਦਰ ਸ਼ਾਸਤਰੀ ਕਾਲਜ ਦੀ ਟੁਕੜੀ, ਸੈਕਰੇਡ ਹਾਰਟ ਕਾਨਵੇਂਟ ਸਕੂਲ ਦੀ ਟੁਕੜੀ, ਪੁਲਿਸ ਬੈਂਡ ਅਤੇ ਸਰਕਾਰੀ ਸਕੂਲ ਪੱਖੋਕੇ ਦੇ ਬੈਂਡ ਨੇ ਭਾਗ ਲਿਆ। 

ਇਸ ਮੌਕੇ ਪੰਜਾਬ ਸਰਕਾਰ ਦੇ 11 ਵਿਭਾਗਾਂ ਨੇ ਆਪਣੀਆਂ ਉਪਲੱਭਧੀਆਂ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ। ਮੁੱਖ ਮਹਿਮਾਨ ਸ. ਸਤਵੰਤ ਸਿੰਘ ਆਜ਼ਾਦੀ ਘੁਲਾਟੀਆਂ, ਉਨ੍ਹਾਂ ਦੇ ਪਰਿਵਾਰਾਂ ਅਤੇ ਜੰਗੀ ਵਿਧਵਾਵਾਂ ਨੂੰ ਮਿਲੇ ਅਤੇ ਉਨ੍ਹਾਂ ਦਾ ਸਨਮਾਨ ਕੀਤਾ। ਇਸੇ ਤਰ੍ਹਾਂ ਰੰਗਾ ਰੰਗ ਸੱਭਿਆਚਾਰਕ ਸਮਾਗਮ ‘ਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਇਸ ਵਿਚ ਵਾਈ. ਐੱਸ. ਸਕੂਲ, ਟੰਡਨ ਇੰਟਰਨੈਸ਼ਨਲ ਸਕੂਲ, ਜੈ ਵਾਟਿਕਾ ਸਕੂਲ, ਬਾਬਾ ਗਾਂਧਾ ਸਿੰਘ ਪਬਲਿਕ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜਾਂ, ਸਰਵਹਿੱਤਕਾਰੀ ਵਿਦਿਆ ਮੰਦਿਰ, ਸਰਵਉੱਤਮ ਅਕੈਡਮੀ, ਪਵਨ ਸੇਵਾ ਸਮਿਤੀ ਸਕੂਲ ਅਤੇ ਜਵਾਹਰ ਨਵੋਦਿਆ ਵਿਦਿਆਲੇ ਦੇ ਵਿਦਿਆਰਥੀਆਂ ਨੇ ਵੱਖ ਵੱਖ ਵੰਨਗੀਆਂ ਪੇਸ਼ ਕੀਤੀਆਂ। 

ਇਸ ਮੌਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਚਲਾਏ ਜਾ ਰਹੇ ਸੀ. ਐੱਮ. ਦੀ ਯੋਗਸ਼ਾਲਾ ਅਧੀਨ ਯੋਗ ਦੀ ਸਿਖਲਾਈ ਦੇ ਰਹੇ ਸਿਖਿਆਰਥੀ ਅਤੇ ਵਿਦਿਆਰਥੀਆਂ ਨੇ ਯੋਗ ਮੁਦਰਾਵਾਂ ਪੇਸ਼ ਕੀਤੀਆਂ। ਜ਼ਿਲ੍ਹਾ ਰੇਡ ਕ੍ਰਾਸ ਸੋਸਾਇਟੀ ਵੱਲੋਂ ਲੋੜਵੰਦ ਲੋਕਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈ ਸਾਈਕਲ ਵੰਡੇ ਗਏ। ਜ਼ਿਲ੍ਹਾ ਬਰਨਾਲਾ ‘ਚ ਵੱਖ ਵੱਖ ਖੇਤਰਾਂ ‘ਚ ਸ਼ਲਾਘਾ ਯੋਗ ਕੰਮ ਕਰਨ ਵਾਲੇ ਲੋਕਾਂ ਨੂੰ ਉਨ੍ਹਾਂ ਦੀਆਂ ਉਪਲੱਭਧੀਆਂ ਲਈ ਸਨਮਾਨਿਤ ਕੀਤਾ ਗਿਆ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਵਿਸ਼ੇਸ਼ ਤੌਰ 'ਤੇ ਕਿੱਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਕਿੱਟ ‘ਚ ਜ਼ਿਲ੍ਹਾ ਬਰਨਾਲਾ ਦੀਆਂ ਸਵੈ ਸੇਵੀ ਸੰਸਥਾਵਾਂ ਵੱਲੋਂ ਚਲਾਏ ਜਾ ਰਹੇ ਬ੍ਰਾਂਡ ਅਸਲ ਦੇਸੀ  ਵੱਲੋਂ ਬਣਾਈਆਂ ਗਈਆਂ ਖਾਣ ਵਾਲੀਆਂ ਚੀਜ਼ਾਂ ਇੱਕ ਉਪਹਾਰ ਦੇ ਰੂਪ ‘ਚ ਦਿੱਤੀਆਂ ਗਈਆਂ। ਜ਼ਿਲ੍ਹਾ ਪ੍ਰਸਾਸ਼ਨ, ਬਰਨਾਲਾ ਵੱਲੋਂ ਸਮਾਗਮ ‘ਚ ਭਾਗ ਲੈਣ ਵਾਲੇ ਸਕੂਲਾਂ ਨੂੰ 27 ਜਨਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ।

 

Tags: Punjab Admin , Satwant Singh , Addittional Deputy Commissioner Barnala , Barnala , 75th Republic Day , Republic Day 2024 , Republic Day of India , Indian Republic Day , 26 January 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD