Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ’ਚ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਲਹਿਰਾਇਆ ਰਾਸ਼ਟਰੀ ਝੰਡਾ

ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲ ਸੂੂਰਬੀਰਾਂ ਨੂੰ ਕੀਤਾ ਯਾਦ

DC Hoshiarpur, Deputy Commissioner Hoshiarpur, Komal Mittal, Hoshiarpur,  75th Republic Day, Republic Day 2024, Republic Day of India, Indian Republic Day, 26 January 2024

Web Admin

Web Admin

5 Dariya News

ਹੁਸ਼ਿਆਰਪੁਰ , 26 Jan 2024

Last updated on: Jan 26, 2024, 00:00 IST

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ 75ਵੇਂ ਗਣਤੰਤਰ ਦਿਵਸ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਰਾਸ਼ਟਰੀ ਝੰਡਾ ਲਹਿਰਾਇਆ। ਡਿਪਟੀ ਕਮਿਸ਼ਨਰ ਨੇ ਐਸ.ਐਸ.ਪੀ ਸੁਰੇਂਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਅਤੇ ਪਰੇਡ ਕਮਾਂਡਰ ਇੰਸਪੈਕਟਰ ਜਸਵੀਰ ਕੌਰ ਸਮੇਤ ਪਰੇਡ ਦਾ ਨਿਰੀਖਣ ਕਰਨ ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। 

ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਸ਼ਾਨਦਾਰ ਮਾਸ ਪੀ.ਟੀ ਸ਼ੋਅ, ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ ਅਤੇ ਗਿੱਧੇ ਤੇ ਭੰਗੜੇ ਦੀਆਂ ਧਮਾਲਾਂ ਪਈਆਂ। ਡਿਪਟੀ ਕਮਿਸ਼ਨਰ ਨੇ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਆਏ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦਾ ਵੀ ਸਨਮਾਨ ਕੀਤਾ ਗਿਆ। ਇਸੇ ਤਰ੍ਹਾਂ ਉਨ੍ਹਾਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਮੋਟਰ ਟਰਾਈ ਸਾਈਕਲ ਤੇ ਟਰਾਈ ਸਾਈਕਲ ਵੀ ਸੌਂਪੇ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖਸੀਅਤਾਂ ਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। 

ਇਸ ਦੌਰਾਨ ਜ਼ਿਲ੍ਹਾ ਪੁਲਿਸ, ਪੀ.ਆਰ.ਟੀ.ਸੀ ਜਹਾਨਖੇਲਾਂ, ਜ਼ਿਲ੍ਹਾ ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ, ਗਰਲਜ਼ ਗਾਈਡਜ਼, ਬੁਆਏਜ਼ ਸਕਾਊਟਸ ਤੇ ਪੀ.ਆਰ.ਟੀ.ਸੀ ਜਹਾਨਖੇਲਾਂ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਸਲਾਮੀ ਦਿੱਤੀ ਗਈ। ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ ਇਸ ਦੌਰਾਨ ਵਿਧਾਇਕ ਡਾ. ਰਵਜੋਤ ਸਿੰਘ, ਡੀ. ਆਈ. ਜੀ ਜਲੰਧਰ ਰੇਂਜ ਐਸ. ਭੂਪਤੀ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਦੇਸ਼ ਦੀ ਆਜ਼ਾਦੀ ਲਈ ਲੜੇ ਲੰਬੇ ਸੰਘਰਸ਼ ਵਿਚ ਆਪਣੀਆਂ ਜਾਨਾਂ ਵਾਰਨ ਵਾਲੇ ਹਜ਼ਾਰਾਂ ਦੇਸ਼ ਭਗਤ ਸੂਰਬੀਰਾਂ ਨੂੰ ਆਪਣਾ ਦਿਲੋਂ ਸਨਮਾਨ ਭੇਟ ਕੀਤਾ।ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਨੇ ਵੱਖ-ਵੱਖ ਧਰਮਾਂ, ਜਾਤਾਂ ਤੇ ਸਭਿਆਚਾਰ ਵਾਲੇ ਦੇਸ਼ ਨੂੰ ਇਕ ਮਾਲਾ ਵਿਚ ਪਰੋਇਆ ਹੈ, ਜਿਸ ਦੇ ਸਿੱਟੇ ਵਜੋਂ ਅੱਜ ਸਾਡੇ ਦੇਸ਼ ਨੂੰ ਅਨੇਕਤਾ ਵਿਚ ਏਕਤਾ ਦੀ ਖੁਬਸੂਰਤ ਮਿਸਾਲ ਵਜੋਂ ਜਾਣਿਆ ਜਾਂਦਾ ਹੈ। 

ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਦੌਰਾਨ ਸਭ ਤੋਂ ਵੱਧ ਪੰਜਾਬੀਆਂ ਦਾ ਯੋਗਦਾਨ ਰਿਹਾ ਹੈ। ਉਨ੍ਹਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸਾਥੀ ਰਹੇ ਹੁਸ਼ਿਆਰਪੁਰ ਦੇ ਆਜ਼ਾਦੀ ਘੁਲਾਟੀਏ ਪੰਡਿਤ ਕਿਸ਼ੋਰੀ ਲਾਲ ਤੇ ਗਦਰ ਲਹਿਰ ਦੇ ਬਾਬੂ ਮੰਗੂ ਰਾਮ ਮੁਗੋਵਾਲਿਆ ਨੂੰ ਵਿਸ਼ੇਸ਼ ਤੌਰ ’ਤੇ ਯਾਦ ਕੀਤਾ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਪੰਜਾਬ ਹਰੇਕ ਖੇਤਰ ਵਿਚ ਆਪਣੀ ਵੱਖਰੀ ਪਹਿਚਾਣ ਬਣਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ, ਸਕੂਲ ਆਫ ਐਮੀਨੈਂਸ, 300 ਯੂਨਿਟ ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ, ਡੋਰ ਸਟੈਪ ਸੇਵਾਵਾਂ, ਮੁੱਖ ਮੰਤਰੀ ਤੀਰਥ ਯਾਤਰਾ ਅਤੇ ਹੋਰ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਨਾਲ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਲੰਬਿਤ ਇੰਤਕਾਲਾਂ ਦਾ ਨਿਪਟਾਰਾ ਕਰਨ ਲਈ ਬੀਤੇ ਦਿਨੀਂ ਸੂਬੇ ਭਰ ਵਿਚ ਲਗਾਏ ਵਿਸ਼ੇਸ਼ ਕੈਂਪਾਂ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਵੀ 5000 ਤੋਂ ਵੱਧ ਲੰਬਿਤ ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ ਹੈ।

ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ 46 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ ਅਤੇ ਇਸ ਸਾਲ 28 ਹੋਰ ਜਲਦ ਹੀ ਖੋਲ੍ਹੇ ਜਾਣਗੇ। ਇਸੇ ਤਰ੍ਹਾਂ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ 5 ਕਰੋੜ 75 ਲੱਖ ਦੀ ਲਾਗਤ ਨਾਲ 30 ਬੈੱਡਾਂ ਦਾ ਹੋਰ ਵਾਧਾ ਕੀਤਾ ਗਿਆ ਹੈ ਅਤੇ 6 ਕਰੋੜ 77 ਲੱਖ ਰੁਪਏ ਸਿਵਲ ਹਸਪਤਾਲ ਦੇ ਕਾਇਆ ਕਲਪ ’ਤੇ ਖ਼ਰਚ ਕੀਤੇ ਗਏ ਹਨ। ਇਸੇ ਤਰ੍ਹਾਂ ਜ਼ਿਲ੍ਹੇ ਵਿਚ 550 ਕਰੋੜ ਰੁਪਏ ਦੀ ਲਾਗਤ ਨਾਲ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਦੀ ਸਥਾਪਨਾ ਕੀਤੀ ਜਾ ਰਹੀ ਹੈ ਅਤੇ ਪਿੰਡ ਬਜਵਾੜਾ ਵਿਚ 27 ਕਰੋੜ ਰੁਪਏ ਦੀ ਲਾਗਤ ਨਾਲ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਸਥਾਪਿਤ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਇਤਿਹਾਸਕ ਪਿੰਡ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ 148 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਰਵਿਦਾਸ ਜੀ ਮੈਮੋਰੀਅਲ ਦੀ ਉਸਾਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 5 ਕਰੋੜ 29 ਲੱਖ ਰੁਪਏ ਦੀ ਲਾਗਤ ਨਾਲ ਹੁਸ਼ਿਆਰਪੁਰ ਵਿਖੇ ਨਵੇਂ ਐਸ. ਡੀ. ਐਮ ਦਫ਼ਤਰ, ਤਹਿਸੀਲ ਦਫ਼ਤਰ ਅਤੇ ਫਰਦ ਕੇਂਦਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਨੌਜਵਾਨਾਂ ਵਿਚ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰਨ ਲਈ ਹੁਸ਼ਿਆਰਪੁਰ ਸ਼ਹਿਰ ਦੇ ਦੋ ਮੁੱਖ ਪੁਆਇੰਟਾਂ ਪ੍ਰਭਾਤ ਚੌਕ ਅਤੇ ਸ਼ਹੀਦ ਭਗਤ ਸਿੰਘ ਚੌਕ ਵਿਖੇ 101 ਫੁੱਟ ਉੱਚੇ ਤਿਰੰਗੇ ਝੰਡੇ ਸਥਾਪਿਤ ਕੀਤੇ ਗਏ ਹਨ। 

ਕਰੀਬ 30 ਕਰੋੜ ਦੀ ਲਾਗਤ ਨਾਲ ਪਿੰਡ ਬਜਵਾੜਾ ਅਤੇ ਕਿਲਾ ਬਰੂਨ ਵਿਖੇ ਸੀਵਰੇਜ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ। ਹੁਸ਼ਿਆਰਪੁਰ ਵਿਖੇ ਡੰਪ ਨੂੰ ਹਟਾ ਕੇ ਉਥੇ ਬਹੁਤ ਹੀ ਵਧੀਆ ਫੂਡ ਸਟਰੀਟ ਦਾ ਨਿਰਮਾਣ ਕੀਤਾ ਗਿਆ ਹੈ, ਜਿਥੇ ਸ਼ਹਿਰ ਵਾਸੀ ਹੁਣ ਲਜ਼ੀਜ਼ ਪਕਵਾਨਾਂ ਦਾ ਅਨੰਦ ਮਾਣ ਰਹੇ ਹਨ। ਕਰੀਬ 3 ਕਰੋੜ ਰੁਪਏ ਦੀ ਲਾਗਤ ਨਾਲ ਸਿਵਲ ਲਾਈਨਜ਼, ਹੁਸ਼ਿਆਰਪੁਰ ਵਿਖੇ ਪੰਜਾਬ ਦੀ ਪਹਿਲੀ ਡਿਜੀਟਲ ਲਾਇਬ੍ਰੇਰੀ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤੀ ਗਈ ਹੈ। ਲੰਬੇ ਸਮੇਂ ਤੋਂ ਖਸਤਾ ਹਾਲਤ ਵਿਚ ਚੱਲ ਰਹੀ ਜਲੰਧਰ-ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਪੰਜਾਬ ਸਰਕਾਰ ਵੱਲੋਂ 13 ਕਰੋੜ 74 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਹੈ, ਜਿਸ ਨਾਲ ਮਾਤਾ ਚਿੰਤਪੁਰਨੀ ਜੀ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਵੱਡਾ ਲਾਭ ਹੋਇਆ ਹੈ। 

ਉਨ੍ਹਾਂ ਕਿਹਾ ਕਿ ਬਾਗਬਾਨੀ ਦੇ ਖੇਤਰ ਵਿਚ ਇਕ ਵੱਡਾ ਮਾਅਰਕਾ ਮਾਰਦਿਆਂ ਬਾਗਬਾਨੀ ਅਸਟੇਟ, ਛਾਉਣੀ ਕਲਾਂ, ਹੁਸ਼ਿਆਰਪੁਰ ਵਿਖੇ ਸੂਬੇ ਦੀ ਪਹਿਲੀ ਬਾਇਓਫਰਟੀਲਾਈਜ਼ਰ ਲੈਬਾਰਟਰੀ ਸਥਾਪਿਤ ਕੀਤੀ ਗਈ ਹੈ। ਕੰਢੀ ਖੇਤਰ ਦੇ ਪਿੰਡਾਂ ਨੂੰ ਸੁਚਾਰੂ ਢੰਗ ਨਾਲ ਪਾਣੀ ਮੁਹੱਈਆ ਕਰਵਾਉਣ ਲਈ 258 ਕਰੋੜ 73 ਲੱਖ ਰੁਪਏ ਦੀ ਲਾਗਤ ਵਾਲੇ ਨਹਿਰੀ ਪਾਣੀ ’ਤੇ ਆਧਾਰਿਤ ਤਲਵਾੜਾ ਜਲ ਸਪਲਾਈ ਪ੍ਰੋਜੈਕਟ ’ਤੇ ਕੰਮ ਚੱਲ ਰਿਹਾ ਹੈ। ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਦੇ ਸੁਚਾਰੂ ਯਤਨਾਂ ਸਦਕਾ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿਚ ਪਿਛਲੇ ਸਾਲ ਨਾਲੋਂ ਕਰੀਬ 54 ਫੀਸਦੀ ਦੀ ਕਟੌਤੀ ਦਰਜ ਕੀਤੀ ਗਈ ਹੈ ਅਤੇ ਇਸ ਸਾਲ ਇਨ੍ਹਾਂ ਘਟਨਾਵਾਂ ਨੂੰ ਜ਼ੀਰੋ ਕਰਨ ਦਾ ਟੀਚਾ ਰੱਖਿਆ ਗਿਆ ਹੈ।  

ਜ਼ਿਲ੍ਹੇ ਵਿਚ ਈਕੋ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਹੁਸ਼ਿਆਰਪੁਰ ਵਣ ਮੰਡਲ ਵੱਲੋਂ ਥਾਣਾ ਡੈਮ ਅਤੇ ਚੌਹਾਲ ਡੈਮ ਵਿਖੇ ਨੇਚਰ ਕੈਂਪ ਤਿਆਰ ਕੀਤੇ ਗਏ ਹਨ, ਜਿਥੇ ਸੈਲਾਨੀਆਂ ਦੇ ਰਹਿਣ ਲਈ ਏ. ਸੀ ਹੱਟਸ, ਅਟੈਚ ਬਾਥਰੂਮ, ਬੋਟਿੰਗ, ਜੰਗਲ ਸਫਾਰੀ, ਜੰਗਲ ਟ੍ਰੈਕਿੰਗ ਅਤੇ ਖਾਣ-ਪੀਣ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਇਕ ਨਿਵੇਕਲੀ ਪਹਿਲ ਤਹਿਤ ਜ਼ਿਲ੍ਹਾ ਰੋਜ਼ਗਾਰ ਬਿਊਰੋ ਵੱਲੋਂ ਪੰਜਾਬ ਦੀ ਪਹਿਲੀ ਰੋਜ਼ਗਾਰ ਮੋਬਾਇਲ ਐਪ ‘ਡੀ.ਬੀ.ਈ.ਈ ਆਨਲਾਈਨ’ ਵੀ ਤਿਆਰ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਡੋਰ ਸਟੈਪ ’ਤੇ ਹੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਸ਼ੁਰੂ ਕੀਤੀ ਗਈ ਵਿਲੱਖਣ ਪਹਿਲਕਦਮੀ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਨੇ ਇਕ ਮਹੀਨੇ ਅੰਦਰ ਸਭ ਤੋਂ ਵੱਧ 96 ਫੀਸਦੀ ਡੋਰ ਸਟੈਪ ਸਰਵਿਸਜ਼ ਡਿਲੀਵਰੀ ਰੇਟ ਦੇ ਹਿਸਾਬ ਨਾਲ ਸੂਬੇ ਵਿਚ ਸਭ ਤੋਂ ਉੱਚੀ ਛਲਾਂਗ ਲਗਾਈ ਹੈ।

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਵਿਲੱਖਣ ਪ੍ਰੋਜੈਕਟਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ‘ਵਿੰਗਜ਼’ ਪ੍ਰੋਜੈਕਟ ਤਹਿਤ ਸਪੈਸ਼ਲ ਅਤੇ ਬੌਧਿਕ ਤੌਰ ’ਤੇ ਕਮਜ਼ੋਰ ਬੱਚਿਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ 3 ਮਹੀਨੇ ਦੀ ਵਿਸ਼ੇਸ਼ ਟ੍ਰੇਨਿੰਗ ਉਪਰੰਤ ਉਨ੍ਹਾਂ ਨੂੰ ਸਰਕਾਰੀ ਕਾਲਜ, ਆਈ. ਟੀ. ਆਈ, ਰਿਜਨਲ ਸੈਂਟਰ ਪੰਜਾਬ ਯੂਨੀਵਰਸਿਟੀ ਅਤੇ ਰੈੱਡ ਕਰਾਸ ਦਫ਼ਤਰ ਵਿਖੇ ਟੱਕ ਸ਼ਾਪਜ਼ ਖੋਲ੍ਹ ਕੇ ਦਿੱਤੀਆਂ ਗਈਆਂ ਹਨ। ਇਸੇ ਤਰ੍ਹਾਂ ਉਨ੍ਹਾਂ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਸਾਂਝੀ ਰਸੋਈ, ਜਨ ਔਸ਼ਧੀ ਜੈਨੇਰਿਕ ਡਰੱਗ ਸਟੋਰ, ਜ਼ਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਵਿਖੇ ਦਾਖ਼ਲ ਲੋਕਾਂ ਲਈ ਨਵੇਂ ਸਕਿੱਲ ਪ੍ਰੋਗਰਾਮਾਂ, ਹੜ੍ਹਾਂ ਦੌਰਾਨ ਲੋਕਾਂ ਦੀ ਕੀਤੀ ਗਈ ਸਹਾਇਤਾ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ। ਜ਼ਿਲ੍ਹੇ ਵਿਚ ਅਮਨ-ਕਾਨੂੰਨ ਬਰਕਰਾਰ ਰੱਖਣ ਅਤੇ ਨਸ਼ਿਆਂ ਖਿਲਾਫ਼ ਕੀਤੀਆਂ ਪ੍ਰਾਪਤੀਆਂ ਲਈ ਉਨ੍ਹਾਂ ਜ਼ਿਲ੍ਹਾ ਪੁਲਿਸ ਦੀ ਭਰਪੂਰ ਸ਼ਲਾਘਾ ਵੀ ਕੀਤੀ।

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਚੇਅਰਮੈਨ ਦਿ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਵਿਕਰਮ ਸ਼ਰਮਾ, ਪੰਜਾਬ ਉਦਯੋਗਿਕ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਹਰਮਿੰਦਰ ਸਿੰਘ ਬਕਸ਼ੀ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਰਾਜੇਸ਼ਵਰ ਦਿਆਲ ਬੱਬੀ, ਆਪ ਦੇ ਸੰਯੁਕਤ ਸਕੱਤਰ ਸਤਵੰਤ ਸਿੰਘ ਸਿਆਣ, ਕਮਿਸ਼ਨਰ ਨਗਰ ਨਿਗਮ ਜਿਓਤੀ ਬਾਲਾ ਮੱਟੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ, ਐਸ. ਡੀ. ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਐਸ. ਪੀ ਮਨਜੀਤ ਕੌਰ ਤੋਂ ਇਲਾਵਾ ਨਿਆਇਕ, ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ, ਸਕੂਲਾਂ ਦੇ ਬੱਚੇ ਅਤੇ ਸ਼ਹਿਰ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

 

Tags: DC Hoshiarpur , Deputy Commissioner Hoshiarpur , Komal Mittal , Hoshiarpur , 75th Republic Day , Republic Day 2024 , Republic Day of India , Indian Republic Day , 26 January 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD