Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਭਗਵੰਤ ਮਾਨ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇਮਾਨਦਾਰੀ ਨਾਲ ਪੂਰਾ ਕਰ ਰਹੀ ਹੈ : ਹਰਜੋਤ ਸਿੰਘ ਬੈਂਸ

ਸਰਕਾਰੀ ਕਾਲਜ ਮੋਹਾਲੀ ਵਿਖੇ ਲਹਿਰਾਇਆ ਤਿਰੰਗਾ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Kulwant Singh Mohali, Prabhjot Kaur, DC Mohali, Aashika Jain, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, 75th Republic Day, Republic Day 2024, Republic Day of India, Indian Republic Day, 26 January 2024

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 26 Jan 2024

ਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ, ਭਾਸ਼ਾ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਨੇ ਗਣਤੰਤਰ ਦਿਵਸ ਮੌਕੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ। ਉਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਜਿਵੇਂ ਕਿ ਕਰਤਾਰ ਸਿੰਘ ਸਰਾਭਾ, ਸਰਦਾਰ ਭਗਤ ਸਿੰਘ, ਸੁਖਦੇਵ, ਸਰਦਾਰ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਹਰਦਿਆਲ ਅਤੇ ਲਾਲਾ ਲਾਜਪਤ ਰਾਏ ਅਤੇ ਸਾਡੇ ਸੰਵਿਧਾਨ ਦੇ ਨਿਰਮਾਤਾ ਡਾਕਟਰ ਬੀ ਆਰ ਅੰਬੇਦਕਰ ਦੇ ਯੋਗਦਾਨ ਨੂੰ ਸਲਾਮ ਕਰਦਿਆਂ ਕਿਹਾ ਕਿ ਸਾਨੂੰ ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਕੁਰਬਾਨੀਆਂ ਦਾ 80 ਪ੍ਰਤੀਸ਼ਤ ਤੋਂ ਵੱਧ ਹਿੱਸਾ ਪੰਜਾਬੀਆਂ ਹਿੱਸੇ ਆਉਣ 'ਤੇ ਮਾਣ ਹੈ।

ਉਨ੍ਹਾਂ ਪੰਜਾਬ ਦੀ ਧਰਤੀ ਤੋਂ ਸ਼ੁਰੂ ਹੋਈਆਂ ਗਦਰ ਲਹਿਰ, ਬੱਬਰ ਅਕਾਲੀ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਕਾਮਾਗਾਟਾਮਾਰੂ ਅਤੇ ਪਗੜੀ ਸੰਭਾਲ ਜੱਟਾਂ ਵਰਗੀਆਂ ਲਹਿਰਾਂ ਨੂੰ ਆਜ਼ਾਦੀ ਦੀ ਲਹਿਰ ਦੀ ਮਜ਼ਬੂਤ ਨੀਂਹ ਵਜੋਂ ਯਾਦ ਕਰਦਿਆਂ ਕਿਹਾ ਕਿ ਆਜ਼ਾਦੀ ਬਾਅਦ ਕਰੜਾ ਸੰਘਰਸ਼ ਕਰਕੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਦਾ ਸਿਹਰਾ ਵੀ ਸਾਡੇ ਮਿਹਨਤੀ ਲੋਕਾਂ ਸਿਰ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਸ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਸਹੁੰ ਚੁੱਕ ਕੇ ਆਪਣਾ ਸਫ਼ਰ ਸ਼ੁਰੂ ਕੀਤਾ ਸੀ, ਉਹ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰੀ ਤਨਦੇਹੀ ਨਾਲ ਨਿਭਾਅ ਰਹੀ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਦਹਾਕਿਆਂ ਬਾਅਦ ਅਸਲ ਅਰਥਾਂ ਵਿੱਚ ਪੰਜਾਬ ਨੂੰ ਚੁਣੀ ਹੋਈ ਸਰਕਾਰ ਹੁਣ ਮਿਲੀ ਹੈ ਜਿਹੜੀ ਲੋਕਤੰਤਰ ਦੀ ਭਾਵਨਾ ਲੋਕਾਂ ਦੀ, ਲੋਕਾਂ ਦੁਆਰਾ ਅਤੇ ਲੋਕਾਂ ਲਈ ਸਰਕਾਰ ਨੂੰ ਪੂਰਾ ਕਰਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਸਿਹਤ, ਸਿੱਖਿਆ, ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ, ਬਿਜਲੀ ਸੁਧਾਰ ਅਤੇ ਸਬਸਿਡੀਆਂ ਅਤੇ ਮਾਲੀਆ ਪੈਦਾ ਕਰਨ ਵਿੱਚ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਸੰਕਲਪ ਨੇ ਆਮ ਲੋਕਾਂ ਨੂੰ ਉਨ੍ਹਾਂ ਦੇ ਦਰਵਾਜ਼ੇ 'ਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਹਨ ਅਤੇ ਸਕੂਲ ਆਫ਼ ਐਮੀਨੈਂਸ ਸਿੱਖਿਆ ਨੂੰ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਸੰਸਥਾਵਾਂ ਦੇ ਉੱਚ ਮਿਆਰਾਂ ਦੇ ਬਰਾਬਰ ਬਣਾਉਣ ਲਈ ਇੱਕ ਕ੍ਰਾਂਤੀਕਾਰੀ ਤਬਦੀਲੀ ਸਾਬਤ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਦੀ ਉਗਰਾਹੀ ਵਿੱਚ ਵਾਧੇ ਨੇ ਭਗਵੰਤ ਸਿੰਘ ਮਾਨ ਸਰਕਾਰ ਦੀ ਸੂਬੇ ਨੂੰ ਆਪਣੇ ਵਿੱਤੀ ਸਾਧਨਾਂ ਨਾਲ ਲੋਕਾਂ ਨੂੰ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਦ੍ਰਿੜਤਾ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁਫਤ ਘਰੇਲੂ ਬਿਜਲੀ ਦਾ ਜ਼ੀਰੋ ਬਿੱਲ ਵਾਲੇ 90 ਫੀਸਦੀ ਖਪਤਕਾਰਾਂ ਨੂੰ ਫਾਇਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਅਸੀਂ ਥਰਮਲ ਪਲਾਂਟ ਖਰੀਦਿਆ ਹੈ।

ਉਨ੍ਹਾਂ ਆਪਣੇ ਵਿਭਾਗ ਵੱਲੋਂ ਕੀਤੀਆਂ ਪਹਿਲਕਦਮੀਆਂ ਦੀ ਗੱਲ ਕਰਦਿਆਂ ਕਿਹਾ ਕਿ 117 ਸਕੂਲ ਆਫ਼ ਐਮੀਨੈਂਸ, ਸਿੰਗਾਪੁਰ ਵਿਖੇ ਪ੍ਰਿੰਸੀਪਲਾਂ ਨੂੰ ਅੰਤਰਰਾਸ਼ਟਰੀ ਉੱਚ ਮਿਆਰੀ ਸਿਖਲਾਈ ਅਤੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ, ਅਹਿਮਦਾਬਾਦ ਵਿਖੇ ਹੈੱਡ ਮਾਸਟਰਾਂ ਦੀ ਸਿਖਲਾਈ ਨੇ ਸਿੱਖਿਆ ਵਿਭਾਗ ਦੇ ਇਤਿਹਾਸ ਵਿੱਚ ਨਵੇਂ ਦਿਸਹੱਦੇ ਕਾਇਮ ਕੀਤੇ ਹਨ।  ਇਸ ਤੋਂ ਇਲਾਵਾ, ਅਸੀਂ ਹਾਲ ਹੀ ਵਿੱਚ ਤਬਾਦਲਾ ਨੀਤੀ ਨੂੰ ਹੋਰ ਆਸਾਨ ਬਣਾਉਣ ਲਈ ਨਵੀਂ ਅਤੇ ਪਾਰਦਰਸ਼ੀ ਟ੍ਰਾਂਸਫਰ ਨੀਤੀ ਲਿਆਂਦੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ, ਸ਼ਹੀਦ ਸੈਨਿਕਾਂ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਵਿੱਚ ਵਾਧਾ, 550 ਭ੍ਰਿਸ਼ਟ ਸਿਆਸੀ ਲੋਕਾਂ ਅਤੇ ਅਧਿਕਾਰੀਆਂ ਵਿਰੁੱਧ ਕਾਰਵਾਈ, ਪੰਜਾਬ ਦੇ 39406 ਨੌਜਵਾਨਾਂ ਨੂੰ ਨੌਕਰੀਆਂ ਦੇਣ ਤੋਂ ਇਲਾਵਾ 12710 ਐਡਹਾਕ/ਠੇਕੇ 'ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ, 664 'ਆਪ' ਕਲੀਨਿਕ ਖੋਲ੍ਹੇ ਜਾਣੇ, ਸੜਕ ਹਾਦਸਿਆਂ ਵਿੱਚ ਕੀਮਤੀ ਜਾਨਾਂ ਬਚਾਉਣ ਲਈ ਸੜ੍ਹਕ ਸੁਰੱਖਿਆ ਫੋਰਸ ਦੀ ਸਥਾਪਨਾ, ਪੰਜਾਬ ਨੂੰ ਨਿਵੇਸ਼ਕਾਂ ਲਈ ਇੱਕ ਪਸੰਦੀਦਾ ਸਥਾਨ ਬਣਾਉਣਾ, ਅੰਤਰਰਾਸ਼ਟਰੀ ਅਤੇ ਰਾਸ਼ਟਰੀ ਖਿਡਾਰੀਆਂ ਨੂੰ ਕੁੱਲ 70 ਕਰੋੜ ਰੁਪਏ ਦੇ ਭਾਰੀ ਨਕਦ ਇਨਾਮ, 43 ਨਾਗਰਿਕ ਕੇਂਦਰਿਤ ਸੇਵਾਵਾਂ ਦੀ ਡੋਰ ਸਟੈਪ ਡਿਲੀਵਰੀ ਕੇਵਲ 1076 ਨੰਬਰ ਡਾਇਲ ਕਰਕੇ ਦੇਣਾ, ਇੰਤਕਾਲਾਂ ਦੇ ਬਕਾਇਆ ਨੂੰ ਖਤਮ ਕਰਨ ਲਈ ਜਨਤਕ ਮਾਲ ਲੋਕ ਅਦਾਲਤਾਂ ਲਾਉਣਾ, ਸਾਡੇ 22 ਮਹੀਨਿਆਂ ਦੇ ਕਾਰਜਕਾਲ ਦੀਆਂ ਪ੍ਰਮੁੱਖ ਪ੍ਰਾਪਤੀਆਂ ਹਨ।

ਉਨ੍ਹਾਂ ਕੌਮੀ ਪੱਧਰ ਦੀ ਪਰੇਡ ਵਿੱਚ ਪੰਜਾਬ ਦੀਆਂ ਝਾਕੀਆਂ ਨੂੰ ਨਾਂਹ ਕਰਨ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਅੱਜ ਤੋਂ ਪੰਜਾਬ ਦੇ ਲੋਕਾਂ ਨੂੰ ਦਿਖਾਉਣ ਲਈ ਇਨ੍ਹਾਂ ਝਾਕੀਆਂ ਨੂੰ ਰਸਮੀ ਤੌਰ 'ਤੇ ਲਾਂਚ ਕੀਤਾ ਹੈ ਤਾਂ ਜੋ ਉਹ ਇਹ ਨਿਰਣਾ ਕਰ ਸਕਣ ਕਿ ਇਹ ਝਾਕੀਆਂ ਕੌਮੀ ਪੱਧਰ ਦੀ ਪਰੇਡ ਵਿੱਚ ਸ਼ਾਮਲ ਹੋਣ ਦੇ ਯੋਗ ਸਨ ਜਾਂ ਨਹੀਂ।ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਨੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਐਸ ਐਸ ਪੀ ਡਾਕਟਰ ਸੰਦੀਪ ਗਰਗ ਦੇ ਨਾਲ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਕਮਾਂਡਰ ਡੀ ਐਸ ਪੀ ਹਰਸਿਮਰਤ ਸਿੰਘ ਛੇਤਰਾ ਦੀ ਅਗਵਾਈ ਵਿੱਚ ਮਾਰਚ ਪਾਸਟ ਤੋਂ ਸਲਾਮੀ ਲਈ।

ਮਰਹੂਮ ਸੁਤੰਤਰਤਾ ਸੈਨਾਨੀਆਂ ਕੇਹਰ ਸਿੰਘ ਬਾਸਮਾ ਅਤੇ ਨੱਥਾ ਸਿੰਘ ਲਾਂਡਰਾ ਦੇ ਪਰਿਵਾਰਿਕ ਮੈਂਬਰਾਂ (ਕੁਲਬੀਰ ਸਿੰਘ ਅਤੇ ਹਰਦੀਪ ਸਿੰਘ) ਨੂੰ ਸਿੱਖਿਆ ਮੰਤਰੀ ਵੱਲੋਂ ਇਸ ਦਿਨ ਦੀ ਵਧਾਈ ਦਿੱਤੀ ਗਈ ਜਦਕਿ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਕਰਨਲ ਮਨਪ੍ਰੀਤ ਸਿੰਘ (ਸੇਵਾ ਮੈਡਲ) ਦੀ ਪਤਨੀ ਸ੍ਰੀਮਤੀ ਜਗਮੀਤ ਗਰੇਵਾਲ,  ਹਵਾਲਦਾਰ ਰਣਜੋਧ ਸਿੰਘ (ਸ਼ੌਰਿਆ ਚੱਕਰ) ਦੀ ਪਤਨੀ ਅਨੀਤਾ ਰਾਣੀ, ਹਵਾਲਦਾਰ ਕਸ਼ਮੀਰੀ ਲਾਲ ਦੀ ਪਤਨੀ ਸੁਨੀਤਾ ਕੁਮਾਰੀ ਅਤੇ ਹੈੱਡ ਕਾਂਸਟੇਬਲ ਸਤਬੀਰ ਸਿੰਘ ਦੀ ਪਤਨੀ ਸਵਿਤਾ ਰਾਣੀ ਨੂੰ ਰਾਸ਼ਟਰ ਪ੍ਰਤੀ ਅਸਧਾਰਨ ਯੋਗਦਾਨ ਨੂੰ ਯਾਦ ਕਰਨ ਲਈ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ।

ਪੰਜਾਬ ਪੁਲਿਸ ਤੋਂ ਇਲਾਵਾ ਸਰਕਾਰੀ ਕਾਲਜ ਮੁਹਾਲੀ, ਦੂਨ ਇੰਟਰਨੈਸ਼ਨਲ ਸਕੂਲ, ਸ਼ਿਵਾਲਿਕ ਪਬਲਿਕ ਸਕੂਲ ਦੇ ਐਨ.ਸੀ.ਸੀ. ਕੈਡਿਟ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 3ਬੀ1 ਮੁਹਾਲੀ ਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੋਹਾਣਾ ਦੀਆਂ ਬੈਂਡ ਟੀਮਾਂ ਸ਼ਾਮਲ ਸਨ।  ਸੱਭਿਆਚਾਰਕ ਪ੍ਰੋਗਰਾਮ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੋਹਾਣਾ, ਨੈਸ਼ਨਲ ਪਬਲਿਕ ਸਕੂਲ ਕੁਰਾਲੀ, ਪੈਰਾਗਾਨ ਸਕੂਲ ਸੈਕਟਰ 70, ਏਪੀਜੇ ਸਕੂਲ ਮੁੰਡੀ ਖਰੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 3ਬੀ1 ਮੁਹਾਲੀ, ਸ਼ਿਵਾਲਿਕ ਸਕੂਲ ਫੇਜ਼ 6 ਮੁਹਾਲੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ 3ਬੀ1 ਦੇ ਵਿਸ਼ੇਸ਼ ਬੱਚੇ ਸ਼ਾਮਲ ਹੋਏ। 

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੀ.ਐੱਸ.ਪੀ.ਸੀ.ਐੱਲ. ਅਤੇ ਖੇਤੀਬਾਡ਼ੀ ਵਿਭਾਗ ਦੀਆਂ ਝਾਕੀਆਂ ਨੂੰ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਜਦਕਿ ਭਾਗ ਲੈਣ ਵਾਲੇ ਹੋਰ ਵਿਭਾਗਾਂ;  ਸਿਹਤ ਵਿਭਾਗ, ਜੰਗਲਾਤ ਵਿਭਾਗ, ਜ਼ਿਲ੍ਹਾ ਪੁਲਿਸ ਅਤੇ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਡੋਰ ਸਟੈਪ ਡਿਲੀਵਰੀ ਨੂੰ ਹੌਂਸਲਾ ਵਧਾਊ ਇਨਾਮ ਦਿੱਤੇ ਗਏ।ਸਮਾਜਿਕ ਪ੍ਰਾਪਤੀਆਂ ਅਤੇ ਸਰਕਾਰੀ ਵਿਭਾਗਾਂ ਦੇ ਵਧੀਆ ਸੇਵਾਵਾਂ ਦੇਣ ਵਾਲੇ 62 ਵਿਅਕਤੀਆਂ ਨੂੰ ਪੰਜਾਬ ਸਰਕਾਰ ਦੇ ਪਰਮਾਣ ਪੱਤਰ ਨਾਲ ਸਨਮਾਨਿਤ ਕੀਤਾ ਗਿਆ ਜਦਕਿ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ 21 ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਵਿਲੱਖਣ ਅਕਾਦਮਿਕ ਅਤੇ ਖੇਡ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। 

ਸਵੱਛ ਭਾਰਤ ਸਰਵੇਖਣ ਵਿੱਚ ਉੱਤਰੀ ਭਾਰਤ ਦੇ ਸ਼ਹਿਰਾਂ ਵਿੱਚੋਂ ਐਮ ਸੀ ਮੋਹਾਲੀ ਨੂੰ ਨੰਬਰ ਇੱਕ ਬਣਾਉਣ ਵਿੱਚ ਯੋਗਦਾਨ ਪਾਉਣ ਵਾਲੇ 14 ਮੁਲਾਜ਼ਮਾਂ ਦੀ ਵੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ ਗਈ ਅਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਕੁਲਵੰਤ ਸਿੰਘ ਮੁਹਾਲੀ, ਪ੍ਰਭਜੋਤ ਕੌਰ ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ, ਜਸਕਰਨ ਸਿੰਘ ਏ.ਡੀ.ਜੀ ਰੂਪਨਗਰ ਪੁਲਿਸ ਰੇਂਜ, ਸਿੱਖਿਆ ਮੰਤਰੀ ਦੇ ਮਾਤਾ-ਪਿਤਾ ਸੋਹਣ ਸਿੰਘ ਬੈਂਸ ਅਤੇ ਬਲਵਿੰਦਰ ਕੌਰ ਅਤੇ ਪਤਨੀ ਡਾ. ਜੋਤੀ ਯਾਦਵ, ਆਈ.ਪੀ.ਐਸ. ਮੌਜੂਦ ਸਨ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Kulwant Singh Mohali , Prabhjot Kaur , DC Mohali , Aashika Jain , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , 75th Republic Day , Republic Day 2024 , Republic Day of India , Indian Republic Day , 26 January 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD