Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਪੰਜਾਬ ਦੀਆਂ ਝਾਕੀਆਂ ਬਣੀਆਂ ਖਿੱਚ ਦਾ ਕੇਂਦਰ

ਪੰਜਾਬ ਦੀਆਂ ਰਾਜ ਪੱਧਰੀ ਝਾਕੀਆਂ ਨੇ ਪਹਿਲਾ, ਖ਼ੇਤੀਬਾੜੀ ਵਿਭਾਗ ਦੀ ਝਾਕੀ ਨੇ ਦੂਜਾ ਅਤੇ ਮਗਨਰੇਗਾ ਦੀ ਝਾਕੀ ਨੇ ਹਾਸਲ ਕੀਤਾ ਤੀਜਾ ਸਥਾਨ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, DC Ropar, Preeti Yadav, Dr. Preeti Yadav, Deputy Commissioner Ropar, Rupnagar, Ropar, 75th Republic Day, Republic Day 2024, Republic Day of India, Indian Republic Day, 26 January 2024

Web Admin

Web Admin

5 Dariya News

ਰੂਪਨਗਰ , 26 Jan 2024

Last updated on: Jan 26, 2024, 00:00 IST

ਨਹਿਰੂ ਸਟੇਡੀਅਮ, ਰੂਪਨਗਰ ਵਿਖੇ ਹੋਏ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਸਰਕਾਰ ਵੱਲੋਂ ਭੇਜੀਆਂ ਪੰਜਾਬ ਦੇ ਇਤਿਹਾਸ, ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ, ਅਮੀਰ ਵਿਰਸੇ, ਸੱਭਿਆਚਾਰ ਨੂੰ ਦਰਸਾਉਂਦੀਆਂ ਝਾਕੀਆਂ ਨੇ ਸਟੇਡੀਅਮ ਵਿੱਚ ਮੌਜੂਦ ਹਰ ਦਰਸ਼ਕ ਦਾ ਧਿਆਨ ਖਿੱਚਿਆ। ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸ਼ਾਮਲ 12 ਝਾਕੀਆਂ ਦੀ ਸ਼ੁਰੂਆਤ ਪੰਜਾਬ ਸਰਕਾਰ ਵੱਲੋਂ ਭੇਜੀ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਦੇ ਯੋਗਦਾਨ ਨੂੰ ਦਰਸਾਉਂਦੀ ਝਾਕੀ ਤੋਂ ਹੋਈ। 

ਇਸ ਵਿੱਚ ਜਲਿਆਂਵਾਲਾ ਬਾਗ ਦਾ ਸ਼ਹੀਦੀ ਸਾਕਾ, ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਣ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਸ. ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ. ਦੀਵਾਨ ਸਿੰਘ ਕਾਲੇਪਾਣੀ, ਕਾਮਾਗਾਟਾ ਮਾਰੂ ਦੀ ਘਟਨਾ ਦਿਖਾਇਆ ਗਿਆ। ਪੰਜਾਬ ਸਰਕਾਰ ਵੱਲੋਂ ਭੇਜੀ ਦੂਜੀ ਝਾਕੀ ਰਾਹੀਂ 'ਨਾਰੀ ਸ਼ਕਤੀ' (ਮਾਈ ਭਾਗੋ-ਪਹਿਲੀ ਮਹਾਨ ਸਿੱਖ ਜੰਗਜੂ ਬੀਬੀ) ਅਤੇ ਮਾਈ ਭਾਗੋ ਆਰਮਡ ਫੋਰਸਿਸ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਵੱਲੋਂ ਸਿੱਖਿਅਤ ਬੱਚੀਆਂ ਵੱਲੋਂ ਅਤੇ ਇਸ ਤੋਂ ਇਲਾਵਾ ਹੋਰ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਨੂੰ ਬਾਖੂਬੀ ਦਰਸਾਇਆ ਗਿਆ। 

ਜਦਕਿ ਤੀਜੀ ਝਾਕੀ ਰਾਹੀਂ ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਦੀ ਪੇਸ਼ਕਾਰੀ ਕੀਤੀ ਗਈ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੀਆਂ ਝਾਕੀਆਂ ਤਹਿਤ ਸਿਹਤ ਵਿਭਾਗ ਦੀ ਸਿਹਤਮੰਦ ਪੰਜਾਬ ਤਹਿਤ 550 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਹਸਪਤਾਲਾਂ ਦੇ ਹੋਏ ਕਾਇਆ ਕਲਪ ਅਤੇ ''ਸਿਹਤ ਸਹੂਲਤਾਂ ਤੁਹਾਡੇ ਦੁਆਰ, ਲੈ ਕੇ ਆਈ ਪੰਜਾਬ ਸਰਕਾਰ'' ਤਹਿਤ ਸੂਬੇ ਵਿੱਚ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਨੂੰ ਦਰਸਾਇਆ ਗਿਆ। ਸਿੱਖਿਆ ਵਿਭਾਗ ਦੀ ਕੱਢੀ ਝਾਕੀ ਵਿੱਚ ਪੰਜਾਬ ਸਰਕਾਰ ਦੁਆਰਾ ਖੋਲ੍ਹੇ ਗਏ ਸਕੂਲ ਆਫ਼ ਐਮੀਨੈਂਸ ਸਬੰਧੀ ਜਾਣਕਾਰੀ ਨੂੰ ਪ੍ਰਦਰਸ਼ਿਤ ਕੀਤਾ ਗਿਆ।

ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਅਤੇ ਖੇਤੀਬਾੜੀ ਵਿੱਚ ਵਿਭਿੰਨਤਾ ਨੂੰ ਉਜਾਗਰ ਕੀਤਾ ਗਿਆ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਖਪਤਕਾਰਾਂ ਨੂੰ ਆਏ ਜ਼ੀਰੋ ਬਿਜਲੀ ਦੇ ਬਿੱਲ ਨੂੰ ਦਰਸਾਇਆ ਗਿਆ। ਵਣ ਮੰਡਲ ਵਿਭਾਗ ਵੱਲੋਂ ਹਰੇਕ ਟਿਊਬਵੈੱਲ ਤੇ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਵਣ ਮੰਡਲ ਰੂਪਨਗਰ ਅਧੀਨ ਕੀਤੇ ਕੰਮ ਨੂੰ ਉਜਾਗਰ ਕੀਤਾ ਗਿਆ। 

ਇਸ ਤੋਂ ਇਲਾਵਾ ਹੋਰ ਵੀ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਕੰਮਾਂ ਨੂੰ ਦਰਸਾਉਣ ਲਈ ਇਹ ਝਾਕੀਆਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਇਨ੍ਹਾਂ ਝਾਕੀਆਂ ਵਿੱਚ ਪੰਜਾਬ ਦੀਆਂ ਰਾਜ ਪੱਧਰੀ ਝਾਕੀਆਂ ਨੇ ਪਹਿਲਾ ਸਥਾਨ, ਖ਼ੇਤੀਬਾੜੀ ਵਿਭਾਗ ਦੀ ਝਾਕੀ ਨੇ ਦੂਜਾ ਅਤੇ ਮਗਨਰੇਗਾ ਦੀ ਝਾਕੀ ਨੇ ਤੀਜਾ ਸਥਾਨ ਹਾਸਲ ਕੀਤਾ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , DC Ropar , Preeti Yadav , Dr. Preeti Yadav , Deputy Commissioner Ropar , Rupnagar , Ropar , 75th Republic Day , Republic Day 2024 , Republic Day of India , Indian Republic Day , 26 January 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD