Sunday, 19 May 2024

 

 

ਖ਼ਾਸ ਖਬਰਾਂ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ

 

ਹਲਕਾ ਪੂਰਬੀ ਦੇ ਵੱਖ-ਵੱਖ ਵਾਰਡਾਂ 'ਚ 75ਵੇਂ ਗਣਤੰਤਰਤਾ ਦਿਵਸ ਨੂੰ ਸਮਰਪਿਤ ਸਮਾਰੋਹ ਆਯੋਜਿਤ

ਵਿਧਾਇਕ ਗਰੇਵਾਲ ਨੇ ਸਮਾਗਮਾਂ 'ਚ ਲਹਿਰਾਇਆ ਤਿਰੰਗਾ

ਹਲਕਾ ਪੂਰਬੀ ਦੇ ਵੱਖ-ਵੱਖ ਵਾਰਡਾਂ

5 Dariya News

5 Dariya News

5 Dariya News

ਲੁਧਿਆਣਾ , 26 Jan 2024

ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵੱਖ-ਵੱਖ ਵਾਰਡਾਂ ਵਿੱਚ, 75ਵੇਂ ਗਣਤੰਤਰਤਾ ਦਿਵਸ ਨੂੰ ਸਮਰਪਿਤ ਸਮਾਰੋਹ ਆਯੋਜਿਤ ਕੀਤੇ ਗਏ ਜਿੱਥੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਵਿਧਾਇਕ ਭੋਲਾ ਗਰੇਵਾਲ ਵਲੋਂ ਹਲਕਾ ਨਿਵਾਸੀਆਂ ਨੂੰ 75ਵੇਂ ਗਣਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਉਹ ਹਲਕੇ ਦੇ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਕਿਉਂਕਿ ਕਿਸੇ ਵੀ ਹਲਕੇ ਜਾਂ ਖਿੱਤੇ ਦਾ ਵਿਕਾਸ ਲੋਕਾਂ ਦੇ ਸਹਿਯੋਗ ਤੋਂ ਬਿਨਾ ਸੰਭਵ ਨਹੀਂ। 

ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਇਲਾਕਾ ਨਿਵਾਸੀ ਨੂੰ ਕੋਈ ਵੀ ਮੁਸ਼ਕਿਲ ਹੋਵੇ ਉਹ ਖੁੱਲ ਕੇ ਦੱਸ ਸਕਦੇ ਹਨ ਕਿਉਂਕਿ ਜੇਕਰ ਉਨ੍ਹਾਂ ਨੂੰ ਆਪਣੀ ਪਰੇਸ਼ਾਨੀ ਤੋਂ ਜਾਣੂ ਨਹੀਂ ਕਰਵਾਇਆ ਗਿਆ ਤਾਂ ਉਹ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ 100 ਫੀਸਦ ਨਿਪਟਾਰਾ ਕਿਵੇਂ ਕਰ ਸਕਦੇ ਹਨ।ਉਨ੍ਹਾਂ ਵਿਧਾਨ ਸਭਾ ਹਲਕਾ ਪੂਰਬੀ ਵਿੱਚ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ 'ਤੇ ਚਾਨਣਾ ਪਾਉਂਦਿਆਂ ਪੂਰਾ ਵੇਰਵਾ ਪੇਸ਼ ਕੀਤਾ। 

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਡੋਰ ਸਟੈਪ ਡਿਲਿਵਰੀ ਸ਼ੁਰੂ ਕਰਕੇ ਪੰਜਾਬੀਆਂ ਨੂੰ ਸਰਕਾਰੀ ਦਫ਼ਤਰਾਂ ਦੀ ਖੱਜਲ ਖੁਆਰੀ ਤੋਂ ਰਾਹਤ ਦਿੱਤੀ ਹੈ। ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵਸਨੀਕਾਂ ਨੂੰ ਸਿੱਖਿਆ, ਸਿਹਤ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਟੀਚਾ ਹੈ ਜੋ ਸਾਡੇ ਆਜ਼ਾਦੀ ਘੁਲਾਟੀਆਂ ਨੂੰ ਸੱਚ ਸਰਧਾਂਜਲੀ ਹੋਵੇਗੀ।

 

Tags: Daljit Singh Grewal , Daljit Singh Grewal Bhola , Ludhiana , AAP , Aam Aadmi Party , Aam Aadmi Party Punjab , AAP Punjab , 75th Republic Day , Republic Day 2024 , Republic Day of India , Indian Republic Day , 26 January 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD