Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਸੂਬੇ ਦੀਆਂ ਝਾਂਕੀਆਂ ਦਾ ਹਲਕਾ ਪੂਰਬੀ 'ਚ ਭਰਵਾਂ ਸੁਆਗਤ

ਕੇਂਦਰ ਵੱਲੋਂ ਪੰਜਾਬ ਦੀਆਂ ਝਾਕੀਆਂ ਪਰੇਡ 'ਚ ਸ਼ਾਮਲ ਨਾ ਕਰਨਾ ਮੰਦਭਾਗਾ - ਵਿਧਾਇਕ ਗਰੇਵਾਲ

Daljit Singh Grewal, Daljit Singh Grewal Bhola, Ludhiana, AAP, Aam Aadmi Party, Aam Aadmi Party Punjab, AAP Punjab, 75th Republic Day, Republic Day 2024, Republic Day of India, Indian Republic Day, 26 January 2024

Web Admin

Web Admin

5 Dariya News

ਲੁਧਿਆਣਾ , 28 Jan 2024

Last updated on: Jan 28, 2024, 00:00 IST

ਦੇਸ਼ ਭਗਤੀ ਦੇ ਰੰਗ ਵਿੱਚ ਰੰਗੀਆਂ, ਪੰਜਾਬ ਸੂਬੇ ਦੇ ਇਤਿਹਾਸ, ਸੱਭਿਆਚਾਰ ਅਤੇ ਗੌਰਵ ਨੂੰ ਦਰਸਾਉਂਦੀਆਂ ਅਤੇ ਨਾਰੀ ਸਸ਼ਕਤੀਕਰਨ (ਮਾਈ ਭਾਗੋ) ਨੂੰ ਪ੍ਰਗਟਾਉਂਦੀਆਂ ਝਾਕੀਆਂ ਅੱਜ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਵਿੱਚ ਪਹੁੰਚੀਆਂ ਜਿੱਥੇ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ ਗਿਆ। 

ਜਿਕਰਯੋਗ ਹੈ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮ ਮੌਕੇ ਪੰਜਾਬ ਦੀਆਂ ਝਾਕੀਆਂ ਨੂੰ ਪਰੇਡ ਵਿੱਚ ਕੇਂਦਰ ਸਰਕਾਰ ਵੱਲੋਂ ਸ਼ਾਮਲ ਨਾ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਪੰਜਾਬ ਦੀਆਂ ਇਨ੍ਹਾਂ ਝਾਕੀਆਂ ਨੂੰ ਸੂਬੇ ਦੇ ਹਰ ਹਲਕੇ ਵਿੱਚ ਪ੍ਰਦਰਸ਼ਿਤ ਕੀਤਾ ਜਾਵੇਗਾ ਤਾਂ ਜੋ ਪੰਜਾਬੀ ਇਹਨਾਂ ਝਾਕੀਆਂ ਦੀ ਝਲਕ ਪਾ ਸਕਣ। ਇਸ ਮੌਕੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੇ ਨਾਲ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਤੋਂ ਇਲਾਵਾ ਵੱਡੀ ਗਿਣਤੀ ਹਲਕਾ ਨਿਵਾਸੀ ਵੀ ਮੌਜੂਦ ਸਨ।

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਸਮਝ ਤੋਂ ਪਰੇ ਹੈ ਅਤੇ ਪੰਜਾਬ ਦੀਆਂ ਝਾਕੀਆਂ ਨੂੰ ਪਰੇਡ ਵਿੱਚ ਸ਼ਾਮਲ ਨਾ ਕਰਨਾ ਮੰਦਭਾਗਾ ਹੈ। ਉਹਨਾਂ ਅੱਗੇ ਕਿਹਾ ਕਿ ਉਹ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਧੰਨਵਾਦੀ ਹਨ, ਜਿਨਾਂ ਵੱਲੋਂ ਵਿਸ਼ੇਸ਼ ਪਹਿਲਕਦਮੀ ਕਰਦਿਆਂ ਸੂਬਾ ਵਾਸੀਆਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਇਨ੍ਹਾਂ ਝਾਕੀਆਂ ਨੂੰ ਸੂਬੇ ਦੇ ਹਰ ਹਲਕੇ ਵਿੱਚ ਲੈ ਕੇ ਜਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹਲਕਾ ਨਿਵਾਸੀਆਂ ਵਿੱਚ ਝਾਕੀਆਂ ਦੀ ਝਲਕ ਪਾਉਣ ਲਈ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਸੀ ਅਤੇ ਲੋਕ ਸਵੇਰ ਤੋਂ ਹੀ ਝਾਕੀਆਂ ਦੇ ਸਵਾਗਤ ਲਈ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਇੰਤਜ਼ਾਰ ਕਰ ਰਹੇ ਸਨ।

ਇਸ ਦੌਰਾਨ ਝਾਕੀਆਂ ਦਾ ਸਵਾਗਤ ਫੁੱਲਾਂ ਦੀ ਵਰਖਾ ਕਰਕੇ ਕੀਤਾ ਗਿਆ। ਇਸ ਮੌਕੇ ਤੇ ਆਪ ਆਗੂ ਪਰਮਿੰਦਰ ਸਿੰਘ ਸੰਧੂ, ਕਮਲਜੀਤ ਸਿੰਘ ਗਰੇਵਾਲ ਭੋਲਾ, ਮੈਡਮ ਪ੍ਰਿੰਸੀਪਲ ਇੰਦਰਜੀਤ ਕੌਰ, ਮੈਡਮ ਨਿਧੀ ਗੁਪਤਾ, ਬਖਸ਼ੀਸ ਹੀਰ, ਯੂਥ ਆਗੂ ਹੈਰੀ ਸੰਧੂ, ਵਾਰਡ ਇਨਚਾਰਜ ਅਨੁਜ ਚੌਧਰੀ, ਰਵਿੰਦਰ ਸਿੰਘ ਰਾਜੂ, ਦਫਤਰ ਇੰਚਾਰਜ ਅਸ਼ਵਨੀ ਗੋਭੀ, ਜਤਿੰਦਰ ਸੋਢੀ, ਚਰਨਜੀਤ ਸਿੰਘ ਚੰਨੀ, ਅਮਰੀਕ ਸਿੰਘ ਸੈਣੀ ਅਤੇ ਵਿਧਾਇਕ ਪੀਏ ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਵੀ ਹਾਜ਼ਰ ਸਨ।

 

Tags: Daljit Singh Grewal , Daljit Singh Grewal Bhola , Ludhiana , AAP , Aam Aadmi Party , Aam Aadmi Party Punjab , AAP Punjab , 75th Republic Day , Republic Day 2024 , Republic Day of India , Indian Republic Day , 26 January 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD