Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬੇਟੀ ਬਿਨਾਂ ਸਮਾਜ ਦੀ ਕਲਪਨਾ ਅਸੰਭਵ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ 121 ਨਵ-ਜੰਮੀਆਂ ਬੱਚੀਆਂ ਦੀ ਲੋਹੜੀ ਪਾਈ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 27 Jan 2024

Last updated on: Jan 27, 2024, 00:00 IST

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 'ਬੇਟੀ ਬਚਾਓ-ਬੇਟੀ ਪੜ੍ਹਾਓ' ਯੋਜਨਾ ਤਹਿਤ ਅੱਜ ਪਿੰਡ ਸ਼ੇਰਗੜ੍ਹ ’ਚ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ 21 ਨਵਜੰਮੀਆਂ ਬੱਚੀਆਂ ਦੀ ਲੋਹੜੀ ਪਾਈ ਗਈ। ਸਮਾਰੋਹ ’ਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸ਼ਿਰਕਤ ਕੀਤੀ। 

ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਸਭ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਪਿੰਡ ਸ਼ੇਰਗੜ੍ਹ ’ਚ ਪਹੁੰਚ ਕੇ ਨਵਜੰਮੀ ਬੱਚੀ ਪ੍ਰੀਤਿਕਾ ਰਾਣੀ ਦੇ ਨਾਮ ਦੀ ਨੇਮ ਪਲੇਟ ਉਸ ਦੇ ਘਰ ਜਾ ਕੇ ਲਗਾਈ। ਇਸ ਉਪਰੰਤ ਉਨ੍ਹਾਂ ਪਿੰਡ ਸ਼ੇਰਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਨਾਲ ਲੱਗਦੇ ਸਟੇਡੀਅਮ ਵਿਚ ਪਹੁੰਚ ਕੇ ਨਵਜੰਮੀਆਂ ਬੱਚੀਆਂ ਨੂੰ ਤੋਹਫੇ ਦੇ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ‘ਧੀਆਂ ਦੀ ਲੋਹੜੀ’ ਨੂੰ ਮਨਾਇਆ।

ਕੈਬਨਿਟ ਮੰਤਰੀ ਨੇ ਸਾਰਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਇਸ ਸ਼ੁਭ ਮੌਕੇ ਅਸੀਂ ਇਨ੍ਹਾਂ ਨਵਜੰਮੀਆਂ ਬੱਚੀਆਂ ਦੀ ਪਹਿਲੀ ਲੋਹੜੀ ਮਨਾ ਰਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਬੇਟੀਆਂ ਦੇ ਬਿਨਾਂ ਸਮਾਜ ਦੀ ਕਲਪਨਾ ਕਰਨਾ ਅਸੰਭਵ ਹੈ, ਇਸ ਲਈ ਲੋਕਾਂ ਨੂੰ ਕੰਨਿਆ ਭਰੂਣ ਹੱਤਿਆ ਵਰਗੀ ਗਲਤ ਸੋਚ ਨੂੰ ਤਿਆਗ ਕੇ ਬੇਟੀਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੇਟੇ ਅਤੇ ਬੇਟੀਆਂ ਨੂੰ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ ਕਿਉਂਕਿ ਬੇਟੀਆਂ ਕਿਸੇ ਵੀ ਖੇਤਰ ਵਿਚ ਕਿਸੇ ਤੋਂ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਅੱਜ ਬੇਟੀਆਂ ਸਮਾਜ ਦੇ ਹਰ ਖੇਤਰ ਦੀ ਪ੍ਰਤੀਨਿਧਤਾ ਕਰਕੇ ਤਰੱਕੀ ਵੀ ਕਰ ਰਹੀਆਂ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਮਾਹਿਲਾ ਸਸ਼ਕਤੀਕਰਨ ਤਾਂ ਹੀ ਸੰਭਵ ਹੋ ਸਕਦਾ ਹੈ, ਜਦ ਬੇਟੀਆਂ ਪੜ੍ਹਾਈ ਕਰਕੇ ਆਪਣਾ ਵਿਕਾਸ ਕਰਨ ਅਤੇ ਆਰਥਿਕ ਤੌਰ ’ਤੇ ਸੁਤੰਤਰ ਹੋ ਕੇ ਸਮਾਜ ਵਿਚ ਸਿਰ ਉਠਾ ਕੇ ਜਿਊਣ। ਉਨ੍ਹਾਂ ਸਮਾਰੋਹ ਵਿਚ ਮੌਜੂਦ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਟੀਚੇ ਨਿਰਧਾਰਤ ਕਰਕੇ ਪੜ੍ਹਾਈ ਕਰਨ ਅਤੇ ਆਪਣਾ ਕੈਰੀਅਰ ਚੁਣਨ। 

ਇਸ ਦੌਰਾਨ ਉਨ੍ਹਾਂ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮਾਂ ਨਾਲ ਸਮਾਜ ਵਿਚ ਜਾਗਰੂਕਤਾ ਆਉਂਦੀ ਹੈ ਅਤੇ ਪ੍ਰਸ਼ਾਸਨ ਨੂੰ ਸਮੇਂ-ਸਮੇਂ ਸਿਰ ਇਸ ਤਰ੍ਹਾਂ ਦੇ ਆਯੋਜਨ ਕਰਦੇ ਰਹਿਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ   ਲੋਹੜੀ ਬਾਲ ਕੇ ਸਮਾਰੋਹ ਦੀ ਸ਼ੁਰੂਆਤ ਵੀ ਕੀਤੀ। ਕੈਬਨਿਟ ਮੰਤਰੀ ਨੇ ਇਸ ਮੌਕੇ ਡਾ. ਰਿਤੂ ਕੁਮਰਾ ਵੱਲੋਂ ਔਰਤਾਂ ਨੂੰ ਸਮਰਪਿਤ ਲਿਖੀ ਕਿਤਾਬ ‘ਵਿੰਗਜ਼ ਟੂ ਫਲਾਈ’ ਦਾ ਵੀ ਲੋਕ ਅਰਪਣ ਕੀਤਾ।

ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਬੇਟੀਆਂ ਤਾਂ ਹੀ ਸਮਾਜ ਵਿਚ ਆਪਣਾ ਨਾਮ ਰੌਸ਼ਨ ਕਰ ਸਕਦੀਆਂ ਹਨ, ਜਦ ਉਨ੍ਹਾਂ ਨੂੰ ਪਰਿਵਾਰ ਤੋਂ ਸਹਿਯੋਗ ਮਿਲੇ, ਇਸ ਲਈ ਉਨ੍ਹਾਂ ਬੇਟੀਆਂ ਦੇ ਪਰਿਵਾਰਕ ਮੈਂਬਰਾਂ ਅਤੇ ਖਾਸ ਕਰਕੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਬੇਟੀਆਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਅਤੇ ਸਹੀ ਦਿਸ਼ਾ ਵਿਚ ਅੱਗੇ ਵੱਧਣ ਦੀ ਪ੍ਰੇਰਣਾ ਦੇਣ। 

ਉਨ੍ਹਾਂ ਕਿਹਾ ਕਿ ਅੱਜ ਹਰ ਖੇਤਰ ਵਿਚ ਬੇਟੀਆਂ ਆਪਣੀ ਕਾਰਜ ਕੁਸ਼ਲਤਾ ਦਾ ਲੋਹਾ ਮਨਵਾ ਰਹੀਆਂ ਹਨ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੀਆਂ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ, ਸਕਿੱਟ, ਨਾਟਕ ਵੀ ਪੇਸ਼ ਕੀਤੇ ਅਤੇ ਅੰਤ ਵਿਚ ਮੁੱਖ ਮਹਿਮਾਨ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਵੀ ਕੀਤਾ।

ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮਨਪ੍ਰੀਤ ਸਿੰਘ, ਨਾਇਬ ਤਹਿਸੀਲਦਾਰ ਵਿਜੇ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਧੀਰਜ ਵਸ਼ਿਸ਼ਟ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸੁਖਵਿੰਦਰ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਪ੍ਰਿੰਸੀਪਲ ਰਾਜਨ ਅਰੋੜਾ, ਸੀ.ਡੀ.ਪੀ.ਓ ੲਇਆ ਰਾਣੀ, ਸੀ.ਡੀ.ਪੀ.ਓ ਮੰਜੂ ਬਾਲਾ, ਕ੍ਰਿਸ਼ਨ ਗੋਪਾਲ ਸ਼ਰਮਾ, ਰਵਿੰਦਰ ਸ਼ਰਮਾ, ਸਰਪੰਚ ਗੁਰਮੀਤ ਕੌਰ, ਸੁਦੇਸ਼, ਕਸ਼ਮੀਰ ਸਿੰਘ, ਪਵਨ ਕੁਮਾਰ, ਸੰਦੀਪ ਚੇਚੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD