Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਜ਼ਿਲ੍ਹਾ ਐਸ.ਏ.ਐਸ.ਨਗਰ ਦੀਆਂ ਸੜਕਾਂ 'ਤੇ ਪੰਜਾਬ ਦੇ ਯੋਧਿਆਂ, ਮਾਈ ਭਾਗੋ-ਮਹਿਲਾ ਸ਼ਕਤੀਕਰਣ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀ ਝਾਕੀਆਂ ਨੇ ਲੋਕਾਂ ਨੂੰ ਮੋਹਿਆ

ਪੰਜਾਬ ਦੇ ਯੋਧਿਆਂ ਦੇ ਇਤਿਹਾਸ ਅਤੇ ਸੱਭਿਆਚਾਰ ਨੂੰ ਬਿਆਨ ਕਰਕੇ ਅਤੇ ਪ੍ਰਦਰਸ਼ਿਤ ਕਰਕੇ ਲੋਕਾਂ ਨੂੰ ਅਕਰਸ਼ਿਤ ਕੀਤਾ

Tableaus, Kharar, Kharar News, News of Kharar, Kharar Updates, Kurali, Jodha Singh Mann, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਕੁਰਾਲੀ/ਖਰੜ , 28 Jan 2024

Last updated on: Jan 28, 2024, 00:00 IST

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮਹਾਨ ਯੋਧਿਆਂ, ਮਾਈ ਭਾਗੋ -ਮਹਿਲਾ ਸਸ਼ਕਤੀਕਰਨ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਝਾਕੀਆਂ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੀਆਂ ਸੜਕਾਂ 'ਤੇ ਆ ਕੇ ਲੋਕਾਂ 'ਤੇ ਡੂੰਘੀ ਛਾਪ ਛੱਡੀ। ਕੁਰਾਲੀ ਵਿੱਚ ਦਾਖ਼ਲ ਹੋਣ ’ਤੇ ਸ. ਜੋਧਾ ਸਿੰਘ ਮਾਨ (ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਪਿਤਾ) ਦੀ ਅਗਵਾਈ ਵਿੱਚ ਸਥਾਨਕ ਲੋਕਾਂ ਵੱਲੋਂ ਝਾਕੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। 

ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਅਤੇ ਸੱਭਿਆਚਾਰ ਬੇਮਿਸਾਲ ਹੈ ਅਤੇ ਇਸ ਨੂੰ ਕੋਈ ਵੀ ਘਟਾ ਕੇ ਨਹੀਂ ਦੇਖ ਸਕਦਾ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕੌਮੀ ਗਣਤੰਤਰ ਦਿਵਸ ਲਈ ਤਿਆਰ ਕੀਤੀਆਂ ਝਾਕੀਆਂ, ਜਿਨ੍ਹਾਂ ਨੂੰ ਉੱਥੇ ਪ੍ਰਦਰਸ਼ਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ, ਨੂੰ ਪੰਜਾਬ ਦੇ ਲੋਕਾਂ ਨੂੰ ਦਿਖਾਉਣ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਇਨ੍ਹਾਂ ਝਾਕੀਆਂ ਨੇ ਪੰਜਾਬ ਦੇ ਮਹਾਨ ਯੋਧਿਆਂ; ਸ਼ਹੀਦ ਕਰਤਾਰ ਸਿੰਘ ਸਰਾਭਾ, ਡਾ: ਦੀਵਾਨ ਸਿੰਘ ਕਾਲੇਪਾਣੀ, ਮਦਨ ਲਾਲ ਢੀਂਗਰਾ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ (ਪਗੜੀ ਸੰਭਾਲ ਜੱਟਾ), ਬਾਬਾ ਖੜਗ ਸਿੰਘ, ਜਲ੍ਹਿਆਂ ਵਾਲੇ ਬਾਗ ਦੀ ਗਾਥਾ, ਮਹਾਨ ਨਾਰੀ ਯੋਧਾ ਮਾਈ ਭਾਗੋ ਜਿਨ੍ਹਾਂ ਨੇ 40 ਮੁਕਤਿਆਂ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਦੁਬਾਰਾ ਜੁੜਨ ਦੀ ਪ੍ਰੇਰਨਾ ਦਿੱਤੀ ਅਤੇ ਪੰਜਾਬੀ ਸੱਭਿਆਚਾਰ ਜਿਵੇਂ ਫੁਲਕਾਰੀ ਆਦਿ ਨੂੰ ਦਰਸਾਇਆ ਗਿਆ।

ਅੱਜ ਇਹ ਝਾਕੀਆਂ ਦਾ ਸਫਰ ਕੁਰਾਲੀ ਤੋਂ ਖਰੜ ਤੱਕ ਸ਼ੁਰੂ ਹੋ ਕੇ ਭਲਕੇ ਅਗਲੀ ਮੰਜ਼ਿਲ ਲਈ ਰਵਾਨਾ ਹੋਣ ਲਈ ਚੱਪੜਚਿੜੀ ਖੁਰਦ ਵਿਖੇ ਜਾ ਕੇ ਰੁਕਿਆ। ਖਰੜ ਵਿਖੇ ਤਹਿਸੀਲਦਾਰ ਜਸਵਿੰਦਰ ਸਿੰਘ ਵੱਲੋਂ ਝਾਕੀਆਂ ਦਾ ਸਵਾਗਤ ਕੀਤਾ ਗਿਆ। ਝਾਕੀਆਂ ਨੇ ਲੋਕਾਂ ਨੂੰ ਆਕਰਸ਼ਿਤ ਕੀਤਾ ਅਤੇ ਉਨ੍ਹਾਂ ਦੇਖਣ ਦੇ ਨਾਲ-ਨਾਲ ਉਨ੍ਹਾਂ ਨਾਲ ਸੈਲਫੀ ਵੀ ਲਈਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਝਾਕੀਆਂ ਰਾਹੀਂ ਦਰਸਾਇਆ ਜਾ ਰਿਹਾ ਮਹਾਨ ਇਤਿਹਾਸ ਅਤੇ ਸੱਭਿਆਚਾਰ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਲਈ ਲਾਹੇਵੰਦ ਹੋਵੇਗਾ।

 

Tags: Tableaus , Kharar , Kharar News , News of Kharar , Kharar Updates , Kurali , Jodha Singh Mann , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD