Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

45 ਲੱਖ ਲਾਗਤ ਦੀ ਨਾਲ ਬਦਲੇਗੀ ਥਾਣਾ ਟਿੱਬਾ ਦੀ ਨੁਹਾਰ

ਪਿਛਲੀਆਂ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਹੋਈਆਂ ਸਰਕਾਰੀ ਇਮਾਰਤਾਂ ਨੂੰ ਦਿੱਤੀ ਜਾ ਰਹੀ ਹੈ ਨਵੀਂ ਦਿੱਖ - ਵਿਧਾਇਕ ਗਰੇਵਾਲ/ਚੇਅਰਮੈਨ ਭਿੰਡਰ

Daljit Singh Grewal, Daljit Singh Grewal Bhola, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 28 Jan 2024

Last updated on: Jan 28, 2024, 00:00 IST

ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ  ਅਤੇ ਨਗਰ ਸੁਧਾਰ ਟਰਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਵੱਲੋਂ ਥਾਣਾ ਟਿੱਬਾ ਦੀ ਨਵੀਂ ਬਣਨ ਜਾ ਰਹੀ ਇਮਾਰਤ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਅਤੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਅੰਦਰ ਸਕੂਲਾਂ ਅਤੇ ਹਸਪਤਾਲਾਂ ਦੀਆਂ ਬਿਲਡਿੰਗਾਂ ਨੂੰ ਨਵੀਂ ਦਿੱਖ ਦਿੱਤੀ ਜਾ ਰਹੀ ਹੈ ਉਸੇ ਤਰ੍ਹਾਂ ਹੋਰ ਵਿਭਾਗਾਂ ਦੀਆਂ ਬਿਲਡਿੰਗਾਂ ਨੂੰ ਵੀ ਨਵੇਂ ਸਿਰੇ ਤੋਂ ਤਿਆਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਥਾਣਾ ਟਿੱਬਾ ਦੀ ਨਵੀਂ ਬਿਲਡਿੰਗ ਜੋ ਕਿ ਜਲਦ ਹੀ ਬਣ ਕੇ ਤਿਆਰ ਹੋ ਜਾਵੇਗੀ ਦਾ ਉਦਘਾਟਨ ਕੀਤਾ ਗਿਆ ਹੈ ਜਿਸ 'ਤੇ ਕਰੀਬ 45 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਪਿਛਲੀਆਂ ਸਰਕਾਰਾਂ 'ਤੇ ਵਰ੍ਹਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਹੋਈਆਂ ਇਹ ਇਮਾਰਤਾਂ ਜੋ ਕਿ ਬਹੁਤ ਹੀ ਖਸਤਾ ਹਾਲਤ ਵਿੱਚ ਸਨ।

ਉਹਨਾਂ ਕਿਹਾ ਕਿ ਥਾਣੇ ਦੀ ਇਹ ਬਿਲਡਿੰਗ ਦੇ ਮੁਕੰਮਲ ਹੋਣ ਨਾਲ ਜਿੱਥੇ ਡਿਊਟੀ ਕਰ ਰਹੇ ਮੁਲਾਜ਼ਮਾਂ ਨੂੰ ਰਹਿਣ ਸਹਿਣ ਤੇ ਜਨਤਾ ਨੂੰ ਸੇਵਾਵਾਂ ਮੁੱਹਈਆ ਕਰਵਾਉਣੀਆਂ ਸੌਖੀਆਂ ਹੋਣਗੀਆਂ ਉੱਥੇ ਹਲਕਾ ਨਿਵਾਸੀਆਂ ਨੂੰ ਵੀ ਇਸ ਦਾ ਲਾਭ ਮਿਲੇਗਾ। ਵਿਧਾਇਕ ਗਰੇਵਾਲ ਅਤੇ ਚੇਅਰਮੈਨ ਭਿੰਡਰ ਨੇ ਕਿਹਾ ਕਿ ਨਗਰ ਸੁਧਾਰ ਟਰੱਸਟ ਦੇ ਕੋਟੇ ਵਿੱਚੋਂ ਬਣਨ ਜਾ ਰਹੀ ਇਸ ਬਿਲਡਿੰਗ ਵਿੱਚ ਹਰ ਤਰ੍ਹਾਂ ਦੀਆਂ ਸਹੂਲਤਾਂ ਵੀ ਉਪਲਬਧ ਕਰਵਾਈਆਂ ਜਾਣਗੀਆਂ।

ਇਸ ਮੌਕੇ ਥਾਣਾ ਟਿੱਬਾ ਦੇ ਐਸ ਐਚ ਓ ਹਰਜਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਯੂਥ ਆਗੂ ਪਰਮਿੰਦਰ ਸਿੰਘ ਸੰਧੂ, ਯੂਥ ਆਗੂ ਹੈਰੀ ਸੰਧੂ, ਰਵਿੰਦਰ ਸਿੰਘ ਰਾਜੂ, ਮੈਡਮ ਪ੍ਰਿੰਸੀਪਲ ਇੰਦਰਜੀਤ ਕੌਰ, ਸੁਰਜੀਤ ਸਿੰਘ ਠੇਕੇਦਾਰ ਅਤੇ ਵਿਧਾਇਕ ਪੀਏ ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ।

 

Tags: Daljit Singh Grewal , Daljit Singh Grewal Bhola , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD