Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਪੰਜਾਬੀ ਸੱਭਿਆਚਾਰ ਨੂੰ ਰੂਪਮਾਨ ਕਰਦੀਆਂ ਝਾਕੀਆਂ ਨੂੰ ਲਹਿਰਾਗਾਗਾ ਹਲਕੇ ‘ਚ ਮਿਲਿਆ ਵੱਡਾ ਹੁੰਗਾਰਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀਆਂ ਦੇ ਜੁਝਾਰੂ ਵਿਰਸੇ ਨੂੰ ਸ਼ਾਨਦਾਰ ਝਾਕੀਆਂ ਰਾਹੀਂ ਪੂਰੇ ਸੂਬੇ ਵਿੱਚ ਵਿਖਾਉਣਾ ਸ਼ਲਾਘਾਯੋਗ ਉੱਦਮ: ਵਿਧਾਇਕ ਬਰਿੰਦਰ ਗੋਇਲ

Tableaus, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲਹਿਰਾਗਾਗਾ/ਸੰਗਰੂਰ , 28 Jan 2024

Last updated on: Jan 28, 2024, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭੇਜੀਆਂ ਆਜ਼ਾਦੀ ਸੰਗਰਾਮ ਅਤੇ ਪੰਜਾਬੀ ਸੱਭਿਆਚਾਰ ਨੂੰ ਰੂਪਮਾਨ ਕਰਦੀਆਂ ਤਿੰਨ ਝਾਕੀਆਂ ਨੂੰ ਲਹਿਰਾਗਾਗਾ ਹਲਕੇ ‘ਚ ਵੱਡੀ ਗਿਣਤੀ ਲੋਕਾਂ ਵੱਲੋਂ ਪੂਰੇ ਉਤਸ਼ਾਹ ਨਾਲ ਵੇਖਿਆ ਗਿਆ ਅਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। 

ਇਸ ਮੌਕੇ ਹਲਕਾ ਵਿਧਾਇਕ ਬਰਿੰਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬੀਆਂ ਦੇ ਜੁਝਾਰੂ ਵਿਰਸੇ ਨੂੰ ਸ਼ਾਨਦਾਰ ਝਾਕੀਆਂ ਰਾਹੀਂ ਪੂਰੇ ਸੂਬੇ ਵਿੱਚ ਵਿਖਾਉਣ ਦਾ ਕੀਤਾ ਗਿਆ ਉੱਦਮ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹੀ ਝਾਕੀਆਂ ਨੂੰ ਕੇਂਦਰ ਵੱਲੋਂ ਦਿੱਲੀ ਵਿਖੇ ਗਣਤੰਤਰ ਦਿਵਸ ਮੌਕੇ ਕਰਵਾਈ ਜਾਣ ਵਾਲੀ ਪਰੇਡ ਵਿੱਚ ਹਿੱਸਾ ਲੈਣ ਤੋਂ ਮਨ੍ਹਾ ਕੀਤਾ ਗਿਆ ਸੀ ਅਤੇ ਹੁਣ ਸੂਬਾ ਵਾਸੀ ਹੀ ਇਨ੍ਹਾਂ ਦੇ ਸਹੀ ਜਾਂ ਗਲਤ ਹੋਣ ਦਾ ਫੈਸਲਾ ਕਰਨਗੇ।

ਵਿਧਾਇਕ ਬਰਿੰਦਰ ਗੋਇਲ ਨੇ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਨੇ ਵਧ ਚੜ੍ਹ ਕੇ ਹਿੱਸਾ ਪਾਇਆ ਹੈ ਅਤੇ ਸਾਨੂੰ ਸਾਡੀ ਦੇਸ਼ਭਗਤੀ ‘ਤੇ ਪੂਰਾ ਮਾਣ ਹੈ। ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਹੋਰਨਾਂ ਅਣਗਿਣਤ ਸੂਰਬੀਰਾਂ ਨੇ ਚੜ੍ਹਦੀ ਜਵਾਨੀ ਵਿੱਚ ਆਪਣੀਆਂ ਜਿੰਦਾਂ ਦੇਸ਼ ਦੇ ਲੇਖੇ ਲਾਈਆਂ ਸਨ ਜਿਸ ਸਦਕਾ ਅੱਜ ਪੂਰਾ ਦੇਸ਼ ਆਜ਼ਾਦ ਫਿਜ਼ਾ ‘ਚ ਸਿਰ ਮਾਣ ਨਾਲ ਉੱਚਾ ਕਰਕੇ ਜੀਅ ਰਿਹਾ ਹੈ।

ਵਿਧਾਇਕ ਬਰਿੰਦਰ ਗੋਇਲ ਨੇ ਕਿਹਾ ਕਿ ਮਾਈ ਭਾਗੋ ਦੇ ਸਾਡੇ ਵਿਰਸੇ ਵਿੱਚ ਯੋਗਦਾਨ ਉੱਪਰ ਤਿਆਰ ਕੀਤੀ ਗਈ ਝਾਕੀ ਸਾਡੀਆਂ ਮਾਂਵਾਂ-ਭੈਣਾਂ ਦੇ ਅਣਖੀ ਸੁਭਾਅ ਨੂੰ ਸਲਾਮ ਕਰਦੀ ਪੇਸ਼ਕਾਰੀ ਹੈ। ਉਨ੍ਹਾਂ ਕਿਹਾ ਕਿ ਮਾਈ ਭਾਗੋ ਜੀ ਨੇ ਸਾਨੂੰ ਪੂਰੀ ਹਿੰਮਤ ਅਤੇ ਦਲੇਰੀ ਨਾਲ ਜ਼ੁਲਮ ਦਾ ਟਾਕਰਾ ਕਰਨ ਦਾ ਰਾਹ ਵਿਖਾਇਆ ਹੈ ਅਤੇ ਸਾਨੂੰ ਸਭ ਨੂੰ ਉਸ ਰਸਤੇ ‘ਤੇ ਸੱਚੇ ਮਨ ਨਾਲ ਚੱਲਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਵਿਰੋਧੀਆਂ ਵੱਲੋਂ ਝਾਕੀਆਂ ਉੱਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਫੋਟੋਆਂ ਹੋਣ ਦੀਆਂ ਅਫ਼ਵਾਹਾਂ ਫੈਲਾਈਆਂ ਗਈਆਂ ਸਨ ਅਤੇ ਝਾਕੀਆਂ ਲੋਕਾਂ ਦੀ ਕਚਹਿਰੀ ਵਿੱਚ ਪੁੱਜਣ ਨਾਲ ਸੱਚ ਸਭ ਦੇ ਸਾਹਮਣੇ ਆ ਗਿਆ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਪ ਮੰਡਲ ਮੈਜਿਸਟਰੇਟ ਸੂਬਾ ਸਿੰਘ ਨੇ ਸਵਾਗਤੀ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਇਆ।

ਇਸ ਦੌਰਾਨ ਚੇਅਰਮੈਨ ਮਾਰਕੀਟ ਕਮੇਟੀ ਸ਼ੀਸ਼ਪਾਲ ਆਨੰਦ, ਵਿਧਾਇਕ ਦੇ ਪੀਏ ਰਾਕੇਸ਼ ਗੁਪਤਾ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜੀਵਨ ਕੁਮਾਰ ਰੱਬੜ, ਆਪ ਆਗੂ ਦੀਪਕ ਜੈਨ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

 

Tags: Tableaus , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD