Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਸਮਰਾਲਾ ਵਿਖੇ ਭਾਰੀ ਸੰਖਿਆ ਵਿੱਚ ਗੁਜਰ ਮੁਸਲਮਾਨ ਭਾਈਚਾਰੇ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ

ਬੋਲੇ ਗੁਜਰ ਮੁਸਲਮਾਨ ਭਾਏਚਾਰੇ ਦੇ ਲੋਕ ਕਿਸੇ ਦਬਾਅ ਅੰਦਰ ਨਹੀਂ ਸਗੋਂ ਪਾਰਟੀ ਦੇ ਕੰਮ ਵੇਖ ਕੇ ਆਏ ਹਨ ਆਮ ਆਦਮੀ ਪਾਰਟੀ ਚੋਂ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਠਾਨਕੋਟ , 28 Jan 2024

ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਸਮਰਾਲਾ ਵਿਖੇ ਅੱਜ ਗੁਜਰ ਮੁਸਲਮਾਨ ਭਾਈਚਾਰੇ ਦੇ ਭਾਰੀ ਸੰਖਿਆ ਵਿੱਚ ਲੋਕ ਦੂਸਰੀਆਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਏ ਹਨ ਅਤੇ ਆਮ ਆਦਮੀ ਪਾਰਟੀ ਇਨ੍ਹਾਂ ਗੁਜਰ ਮੁਸਲਮਾਨ ਭਾਈਚਾਰੇ ਦੇ ਲੋਕਾਂ ਨੂੰ ਭਰੋਸਾ ਦਿੰਦੇ ਹਨ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ ਤੇ ਹੱਲ ਕੀਤੀਆਂ ਜਾਣਗੀਆਂ ਅਤੇ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਨ ਸਮਮਾਨ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਪਿੰਡ ਸਮਰਾਲਾ ਵਿਖੇ ਗੁਜਰ ਮੁਸਲਮਾਨ ਭਾਈਚਾਰੇ ਦੇ ਲੋਕਾਂ ਵੱਲੋਂ ਕੀਤੇ ਇੱਕ ਭਾਰੀ ਇਕੱਠ ਅੰਦਰ ਸੰਬੋਧਤ ਕਰਦਿਆਂ ਕੀਤਾ।

ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਨਰੇਸ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਬਲਾਕ ਪ੍ਰਧਾਨ ਪਵਨ ਕੁਮਾਰ, ਬਲਾਕ ਪ੍ਰਧਾਨ ਸੰਦੀਪ ਕੁਮਾਰ, ਠਾਕੁਰ ਭੁਪਿੰਦਰ ਸਿੰਘ, ਮੋਲਵੀ ਬਰਕਤ ਅਲੀ, ਝੂੰਮਨ ਪਠਾਨਚੱਕ, ਰੋਸਨਦੀਨ ਕਟਾਰੂਚੱਕ, ਅਨੂੰ ਪ੍ਰਧਾਨ ਕਟਾਰੂਚੱਕ, ਬੱਬਲੂ ਪ੍ਰਧਾਨ, ਸੇਰੂ ਗੁਜਜਰ, ਅਲੀ ਹੁਸੈਨ, ਸੁਰਜੀਤ ਬੱਬੂ ਸਰਪੰਚ ਸਮਰਾਲਾ ਅਤੇ ਹੋਰ ਪਾਰਟੀ ਕਾਰਜਕਰਤਾ ਹਾਜਰ ਸਨ। ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਹਲਕਾ ਭੋਆ ਦੇ ਪਰਿਵਾਰ ਵਿੱਚ ਇੱਕ ਬਹੁਤ ਹੀ ਖੁਬਸੁਰਤ ਅਵਸਰ ਹੈ।

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਨਾਲ ਪੰਜਾਬ ਦੇ ਅੰਦਰ ਉਨ੍ਹਾਂ ਦੀਆਂ ਨੀਤਿਆਂ ਤੋਂ ਪ੍ਰਭਾਵਿੱਤ ਹੋ ਕੇ ਅਤੇ ਪਾਰਟੀ ਦੇ ਰਾਸਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜੀ ਦੀ ਯੋਗ ਅਗਵਾਈ ਅਤੇ ਉਨ੍ਹਾਂ ਦੇ ਦਿਸਾ ਨਿਰਦੇਸ ਤਹਿਤ, ਲੋਕਹਿੱਤ ਨੂੰ ਲੈ ਕੇ ਦਿੱਲੀ ਤੋਂ ਚਲੇ ਕਾਫਿਲੇ ਨੂੰ ਪੰਜਾਬ ਅੰਦਰ ਲੋਕਾਂ ਨੇ ਬਹੁਤ ਮਾਨ ਸਮਮਾਨ ਦਿੱਤਾ।

ਅੱਜ ਉਸ ਕਾਫਿਲੇ ਵਿੱਚ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਸਮਰਾਲਾ ਵਿਖੇ ਗੁਜਰ ਮੁਸਲਮਾਨ ਭਾਏਚਾਰੇ ਦੇ ਨੋਜਵਾਨ ਅਤੇ ਹੋਰ ਲੋਕ ਭਾਰੀ ਸੰਖਿਆ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਏ ਹਨ ਅਸੀਂ ਉਨ੍ਹਾਂ ਦਾ ਅਪਣੇ ਵੱਲੋਂ ਅਤੇ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਉਨ੍ਹਾਂ ਦਾ ਪਾਰਟੀ ਵਿੱਚ ਸਾਮਲ ਹੋਣ ਤੇ ਸਵਾਗਤ ਕਰਦੇ ਹਾਂ ਅਤੇ ਭਰੋਸਾ ਦਿੰਦੇ ਹਾਂ ਕਿ ਭਵਿੱਖ ਵਿੱਚ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਨ ਸਮਮਾਨ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿੱਚ ਉਨ੍ਹਾਂ ਦੀਆਂ ਨੀਤਿਆਂ ਤੋਂ ਪ੍ਰਭਾਵਿੱਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਲੋਕ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਸਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਉਹ ਸਮਾਂ ਹੈ ਕਿ ਲੋਕ ਅਪਣੇ ਹਿੱਤਾ ਨੂੰ ਜਾਣਨ ਲੱਗ ਪਏ ਹਨ ਅਤੇ ਖੁਦ ਫੈਂਸਲੇ ਲੇ ਕੇ ਪਾਰਟੀ ਵਿੱਚ ਸਾਮਲ ਹੋ ਰਹੇ ਹਨ।  

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD