Thursday, 16 May 2024

 

 

ਖ਼ਾਸ ਖਬਰਾਂ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

 

ਲਾਲਾ ਲਾਜਪਤ ਰਾਏ ਜੀ ਨੇ ਸਿੱਖਿਆ ਨੂੰ ਸਭ ਤੋਂ ਵੱਧ ਮਹੱਤਤਾ ਦਿੱਤੀ : ਹਰਜੋਤ ਸਿੰਘ ਬੈਂਸ

ਕਿਹਾ, ਜਿਹੜੀਆਂ ਲਾਇਬ੍ਰੇਰੀਆਂ ਖੰਡਰ ਬਣਕੇ ਨਸ਼ੇ ਦਾ ਅੱਡਾ ਬਣ ਗਈਆਂ ਸਨ, ਉਹਨਾਂ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਢੁੱਡੀਕੇ (ਮੋਗਾ) , 28 Jan 2024

ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 159ਵਾਂ ਜਨਮ ਦਿਹਾੜਾ ਅੱਜ ਉਹਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ੍ਰ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਸਿੱਖਿਆ ਅਤੇ ਉਚੇਰੀ ਸਿੱਖਿਆ ਵਿਭਾਗ ਪੰਜਾਬ ਸਰਕਾਰ ਨੇ ਸ਼ਿਰਕਤ ਕੀਤੀ। 

ਜਦਕਿ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ, ਹਲਕਾ ਮੋਗਾ ਦੇ ਵਿਧਾਇਕ ਡਾ ਅਮਨਦੀਪ ਕੌਰ ਅਰੋੜਾ ਅਤੇ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨੀਤਾ ਦਰਸ਼ੀ, ਐੱਸ ਡੀ ਐੱਮ ਸ੍ਰ ਸਾਰੰਗਪ੍ਰੀਤ ਸਿੰਘ ਔਜਲਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ ਹਰਮਨਦੀਪ ਸਿੰਘ ਬਰਾੜ, ਨਗਰ ਨਿਗਮ ਮੋਗਾ ਦੇ ਮੇਅਰ ਸ੍ਰ ਬਲਜੀਤ ਸਿੰਘ ਚਾਨੀ ਅਤੇ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਸ੍ਰ ਹਰਜਿੰਦਰ ਸਿੰਘ ਰੋਡੇ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। 

ਇਸ ਮੌਕੇ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਸ੍ਰ. ਰਣਜੀਤ ਸਿੰਘ ਧੰਨਾ ਅਤੇ ਹੋਰ ਲੋਕ ਵੀ ਹਾਜ਼ਰ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਹਰੇਕ ਭਾਰਤ ਵਾਸੀ ਨੂੰ ਲਾਲਾ ਲਾਜਪਤ ਰਾਏ ਅਤੇ ਸਮੁੱਚੇ ਆਜ਼ਾਦੀ ਘੁਲਾਟੀਆਂ ਦੀਆਂ ਸ਼ਹਾਦਤਾਂ ਅਤੇ ਘਾਲਣਾਵਾਂ ਉੱਤੇ ਮਾਣ ਹੈ, ਜਿਨਾਂ ਦੇ ਸਿਰ ਤੇ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। 

ਉਹਨਾਂ ਕਿਹਾ ਕਿ ਲਾਲਾ ਲਾਜਪਤ ਰਾਏ ਜੀ ਨੇ ਸਿੱਖਿਆ ਨੂੰ ਸਭ ਤੋਂ ਵੱਧ ਮਹੱਤਤਾ ਦਿੱਤੀ। ਉਹਨਾਂ ਦੇ ਪਾਏ ਪੂਰਨਿਆਂ ਉੱਤੇ ਚੱਲਦੇ ਹੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਸਭ ਤੋਂ ਵੱਧ ਤਵੱਜ਼ੋ ਦਿੱਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਪਿੰਡ ਢੁੱਡੀਕੇ ਦੀ ਧਰਤੀ ਭਾਗਾਂ ਵਾਲੀ ਹੈ, ਜਿੱਥੇ ਲਾਲਾ ਜੀ ਅਤੇ ਹੋਰ ਕਈ ਆਜ਼ਾਦੀ ਘੁਲਾਟੀਆਂ ਨੇ ਜਨਮ ਲਿਆ। ਅਜ਼ਾਦੀ ਸੰਗਰਾਮ ਵਿੱਚ ਉਨਾਂ ਵੱਲੋਂ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਇਸ ਨਾਲ ਅੱਜ ਦੀ ਨੌਜਵਾਨ ਪੀੜੀ ਨੂੰ ਦੇਸ਼ ਭਗਤੀ ਦਾ ਜਜ਼ਬਾ ਕਾਇਮ ਕਰਨ ਦੀ ਪ੍ਰੇਰਨਾ ਮਿਲਦੀ ਹੈ।

ਇਸ ਤੋਂ ਬਾਅਦ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਇਹ ਬਦਲਾਅ ਹੀ ਹੈ ਕਿ ਅੱਜ ਪੰਜਾਬ ਦੇ ਲੋਕ ਆਪਣੇ ਪਿੰਡਾਂ ਵਿੱਚ ਗਲੀਆਂ ਨਾਲੀਆਂ ਦੀ ਮੁਰੰਮਤ ਤੋਂ ਹਟਕੇ ਲਾਇਬ੍ਰੇਰੀਆਂ ਦੇ ਮੰਗ ਕਰਨ ਲੱਗੇ ਹਨ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਅਣਗਿਹਲੀਆਂ ਕਾਰਨ ਸਰਕਾਰੀ ਲਾਇਬ੍ਰੇਰੀਆਂ ਨਸ਼ੇ ਦਾ ਅੱਡਾ ਬਣ ਗਈਆਂ ਸਨ। ਪਰ ਹੁਣ ਜਿਹੜੀਆਂ ਲਾਇਬ੍ਰੇਰੀਆਂ ਖੰਡਰ ਬਣਕੇ ਨਸ਼ੇ ਦਾ ਅੱਡਾ ਬਣ ਗਈਆਂ ਸਨ, ਉਹਨਾਂ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਦਿਆਰਥੀਆਂ ਨੂੰ ਬੇਹਤਰ ਮੌਕੇ ਅਤੇ ਵਧੀਆ ਬੁਨਿਆਦੀ ਢਾਂਚਾ ਮੁਹਈਆ ਕਰਾਉਣ ਲਈ ਵਚਨਬੱਧ ਹੈ। ਇਹ ਪਹਿਲੀ ਵਾਰ ਹੈ ਕਿ ਸੂਬੇ ਦੇ ਵਿਦਿਆਰਥੀ ਐਕਸਪੋਜ਼ਰ ਵਿਜ਼ਿਟ ਉੱਤੇ ਜਾ ਰਹੇ ਹਨ। ਸੂਬੇ ਵਿਚ ਸਕੂਲ ਆਫ ਐਮੀਨੇਂਸ ਖੋਲ੍ਹੇ ਜਾ ਰਹੇ ਹਨ। ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅੱਜ ਪੰਜਾਬ ਹਰੇਕ ਖੇਤਰ ਵਿੱਚ ਅੱਗੇ ਆ ਰਿਹਾ ਹੈ। ਇਸ ਤੋਂ ਪਹਿਲਾਂ ਸਮੂਹ ਹਾਜ਼ਰੀਨ ਨੇ ਲਾਲਾ ਜੀ ਦੀ ਬੁੱਤ ਉੱਤੇ ਪਹੁੰਚ ਕੇ ਉਨਾਂ ਨੂੰ ਫੁੱਲ ਮਾਲਾਵਾਂ ਭੇਂਟ ਕੀਤੀਆਂ ਅਤੇ ਉਨਾਂ ਦੀ ਕੁਰਬਾਨੀ ਨੂੰ ਯਾਦ ਕੀਤਾ। 

ਇਸ ਮੌਕੇ ਉਨਾਂ ਲਾਇਬਰੇਰੀ ਅਤੇ ਹੋਰ ਇਤਿਹਾਸਕ ਸਥਾਨਾਂ ਨੂੰ ਵੀ ਦੇਖਿਆ। ਅੰਤ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਵੱਲੋਂ ਪ੍ਰਮੁੱਖ ਸਖ਼ਸ਼ੀਅਤਾਂ ਦਾ ਸਨਮਾਨ ਵੀ ਕੀਤਾ। ਇਸ ਤੋਂ ਪਹਿਲਾਂ ਪਿੰਡ ਬਿਲਾਸਪੁਰ ਵਿਖੇ ਜ਼ਿਲ੍ਹਾ ਪੁਲਿਸ ਮੋਗਾ ਵਲੋਂ ਉਹਨਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਤੋਂ ਬਾਅਦ ਉਹਨਾਂ ਨੇ ਪਿੰਡ ਵਿੱਚ ਚੱਲ ਰਹੇ ਖੇਡ ਮੇਲੇ ਵਿੱਚ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD