ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਦਾ ਅਯੋਜਨ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿ਼ਲ੍ਹੇ ਵਿੱਚ ਓ.ਡੀ.ਐਫ. ਪਲੱਸ ਸਕੀਮ ਤਹਿਤ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਜਲਦੀ ਨੇਪਰੇ ਚਾੜਿਆ ਜਾਵੇ, ਤਾਂ ਜੋ ਸਬੰਧਿਤ ਪਿੰਡਾਂ ਦੇ ਵਸਨੀਕਾਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਮਿਲ ਸਕੇ।
ਮੀਟਿੰਗ ਦੋਰਾਨ ਜਲ ਸਪਲਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਜਸਵਿੰਦਰ ਸਿੰਘ ਜੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ਼—2 ਤਹਿਤ ਰਾਜ ਪੱਧਰ ਤੇ ਪਿੰਡਾਂ ਵਿਚ ਸੋਲਿਡ ਵੇਸਟ ਮੈਨੇਜਮੈਂਟ ਅਧੀਨ ਕੰਮ ਕਰਵਾਏ ਜਾ ਰਹੇ ਹਨੇ ਇਸ ਮੁਹਿੰਮ ਤਹਿਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਓ.ਡੀ.ਐਫ. ਪਲੱਸ ਘੋਸ਼ਿਤ ਕਰਨ ਲਈ 231 ਨੰਬਰ ਪਿੰਡਾਂ ਵਿਚ ਸੋਲਿਡ ਵੇਸਟ ਮੈਨੇਜਮੈਂਟ ਦਾ ਕੰਮ ਕਰਵਾਉਣ ਦੀ ਤਜਵੀਜ਼ ਹੈ। ਵਿਭਾਗ ਵੱਲੋਂ ਹੁਣ ਤੱਕ 228 ਨੰਬਰ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਕੁੱਲ ਤਿੰਨ ਕਰੋੜ ਪੰਦਰਾਂ ਲੱਖ ਬਾਈ ਹਜਾਰ ਸੱਤ ਸੋ ਚੁਰਾਨਵੇਂ ਰੁਪਏ ਦੇ ਫੰਡ ਟਰਾਂਸਫਰ ਕੀਤੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਲੰਬਿਤ ਪਏ ਇੰਤਕਾਲਾ ਦਾ ਜਲਦੀ ਨਿਪਟਾਰਾ ਕਰਨ ਦੀ ਹਦਾਇਤ ਵੀ ਕੀਤੀ ਅਤੇ ਕਰਜਿਆਂ ਦੀ ਵਸੂਲੀ ਲਈ ਕਾਰਵਾਈ ਅਮਲ ਵਿਚ ਲਿਆਂਉਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸਰਕਾਰੀ ਹਸਪਤਾਲ ਜਾਂ ਆਮ ਆਦਮੀ ਕਲੀਨਿਕ ਤੇ ਇਲਾਜ ਕਰਵਾਉਣ ਆਏ ਮਰੀਜਾਂ ਦਾ ਪੂਰਾ ਖਿਆਲ ਰੱਖਿਆ ਜਾਵੇ ਉਹਨਾਂ ਨੂੰ ਇਲਾਜ ਕਰਵਾਉਣ ਵਿਚ ਮੁਸਕਿਲ ਪੇਸ਼ ਨਾ ਆਵੇ ਤਾਂ ਜ਼ੋ ਸਰਕਾਰ ਦੁਆਰਾ ਦਿਤੀਆਂ ਜਾ ਰਹੀਆਂ ਸੇਵਾਵਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ।
ਇਸ ਮੌਕੇ ਡਾ. ਨਯਨ ਏਡੀਸੀ (ਜੀ), ਸ੍ਰੀ ਸੁਰਿੰਦਰ ਸਿੰਘ ਢਿਲੋਂ ਏਡੀਸੀ (ਡੀ), ਸ੍ਰੀ ਕੰਵਰਜੀਤ ਸਿੰਘ ਐਸਡੀਐਮ ਡਾ. ਨਵਜੋਤ ਕੌਰ ਸਿਵਲ ਸਰਜਨ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।