Monday, 13 May 2024

 

 

ਖ਼ਾਸ ਖਬਰਾਂ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ

 

ਸਾਰੇ ਵਿਭਾਗ ਵਿਕਾਸ ਸਬੰਧੀ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਨੇਪਰੇ ਚਾੜ੍ਹਨ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ

DC Barnala, Deputy Commissioner Barnala, Jitendra Jorwal, Barnala

Web Admin

Web Admin

5 Dariya News

ਬਰਨਾਲਾ , 29 Jan 2024

ਸ਼੍ਰੀ ਜਤਿੰਦਰ ਜੋਰਵਾਲ ਡਿਪਟੀ ਕਮਿਸ਼ਨਰ ਬਰਨਾਲਾ ਨੇ ਅੱਜ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਵਿਕਾਸ ਸਬੰਧੀ ਆਪਣੇ ਕੰਮ ਪਹਿਲ ਦੇ ਆਧਾਰ ‘ਤੇ ਨੇਪਰੇ ਚਾੜ੍ਹਨ। ਪੰਜਾਬ ਸਰਕਾਰ ਵੱਲੋਂ ਸ਼੍ਰੀ ਜਿਤੇਂਦਰ ਜੋਰਵਾਲ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਬਰਨਾਲਾ ਦਾ ਵਧੀਕ ਕਾਰਜ ਦਿੱਤਾ ਗਿਆ ਹੈ। ਉਨ੍ਹਾਂ ਵਿਭਾਗਾਂ ਦੇ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜਿਹੜੇ ਕੰਮ ਨਿੱਬੜ ਚੁੱਕੇ ਹਨ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਜਮ੍ਹਾਂ ਕਰਵਾਏ ਜਾਣ। 

ਬੈਠਕ ਦੌਰਾਨ ਲੋਕ ਨਿਰਮਾਣ ਵਿਭਾਗ ਨੇ ਆਪਣੇ ਕੰਮਾਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਕੰਮਾਂ ਲਈ ਫੰਡ ਪ੍ਰਾਪਤ ਹੋ ਗਏ ਹਨ ਉਹ ਜਲਦ ਹੀ ਸ਼ੁਰੂ ਕਰ ਦਿੱਤੇ ਜਾਣਗੇ। ਸਿਹਤ ਵਿਭਾਗ ਬਰਨਾਲਾ ਨੇ ਦੱਸਿਆ ਕਿ ਤਿੰਨ ਨਵੇਂ ਆਮ ਆਦਮੀ ਕਲੀਨਿਕਾਂ ਦੀ ਉਸਾਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਇਹ ਕਲੀਨਿਕ ਪਿੰਡ ਦਾਨਗੜ੍ਹ, ਚਿੰਟੂ ਪਾਰਕ ਬਰਨਾਲਾ ਅਤੇ ਹੰਡਿਆਇਆ ਵਿਖੇ ਬਣ ਰਹੇ ਹਨ।

ਪਿੰਡ ਮੌੜ ਨਾਭਾ ਵਿਖੇ ਪ੍ਰੋਜੈਕਟ ਪਹਿਲ ਸਬੰਧੀ ਉਨ੍ਹਾਂ ਨੂੰ ਦੱਸਿਆ ਗਿਆ ਕਿ ਇਸ ਪ੍ਰੋਜੈਕਟ ਤਹਿਤ ਪਿੰਡਾਂ ਦੀਆਂ ਸਵੈ ਸੇਵੀ ਸੰਸਥਾਵਾਂ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਵਰਦੀਆਂ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਤਹਿਤ ਜ਼ਿਲ੍ਹਾ ਬਰਨਾਲਾ ‘ਚ ਕੁੱਲ 16000 ਸਰਕਾਰੀ ਸਕੂਲਾਂ ਦੀਆਂ ਵਰਦੀਆਂ ਬਣਾਉਣਾ ਦਾ ਕੰਮ ਸਵੈ ਸੇਵੀ ਸੰਸਥਾਵਾਂ ਨਾਲ ਜੁੜੀਆਂ ਪੇਂਡੂ ਔਰਤਾਂ ਵੱਲੋਂ ਕੀਤਾ ਜਾਵੇਗਾ ਅਤੇ ਸਰਕਾਰ ਵੱਲੋਂ ਇਨ੍ਹਾਂ ਔਰਤਾਂ ਨੂੰ ਮਿਹਨਤਾਨਾ ਦਿੱਤਾ ਜਾਵੇਗਾ।

ਨਾਲ ਹੀ ਉਨ੍ਹਾਂ ਬਰਨਾਲਾ, ਭਦੌੜ ਅਤੇ ਮਹਿਲ ਕਲਾਂ ਵਿਖੇ ਚੱਲ ਰਹੇ ਸਕੂਲ ਆਫ ਐਮੀਨੈਂਸ ਸਬੰਧੀ ਕੰਮ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ। ਨਗਰ ਕੌਂਸਲਾਂ ਦੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਕੂੜਾ ਡੰਪ ਕਰਨ ਵਾਲੀ ਥਾਂ ਤੋਂ ਪੁਰਾਣੇ ਪਏ ਕੂੜੇ (ਲੈਗਸੀ ਵੇਸਟ) ਹਟਾਉਣ ਦਾ ਕੰਮ ਤੇਜੀ ਨਾਲ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਪੇਂਡੂ ਵਿਕਾਸ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਹੋਰਨਾਂ ਵਿਭਾਗਾਂ ਦੇ ਕੰਮਾਂ ਦਾ ਵੀ ਜਾਇਜ਼ਾ ਲਿਆ।

ਬੈਠਕ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਨਰਿੰਦਰ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਸ. ਸੁਖਪਾਲ ਸਿੰਘ, ਜ਼ਿਲ੍ਹਾ ਪੰਚਾਇਤ ਅਤੇ ਵਿਕਾਸ ਅਫਸਰ ਸ਼੍ਰੀਮਤੀ ਨੀਰੂ ਗਰਗ, ਸਿਵਿਲ ਸਰਜਨ ਡਾ ਹਰਿੰਦਰ ਸ਼ਰਮਾ, ਐਕਸ ਈ ਐਨ ਲੋਕ ਨਿਰਮਾਣ ਵਿਭਾਗ ਸ. ਦਵਿੰਦਰ ਪਾਲ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫਸਰ ਸ਼੍ਰੀਮਤੀ ਮੇਘਾ ਮਾਨ ਅਤੇ ਹੋਰ ਵਿਭਾਗਾਂ ਦੇ ਮੁਖੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: DC Barnala , Deputy Commissioner Barnala , Jitendra Jorwal , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD