Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਜਤਿੰਦਰ ਸਿੰਘ ਔਲਖ ਨੇ ਚੇਅਰਮੈਨ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਇੰਦਰਪਾਲ ਸਿੰਘ ਨੇ ਰਾਜ ਮੁੱਖ ਸੂਚਨਾ ਕਮਿਸ਼ਨਰ ਦੇ ਅਹੁਦੇ ਲਈ ਚੁੱਕੀ ਸਹੁੰ

Banwari Lal Purohit, Banwarilal Purohit, Governor of Punjab, Punjab Governor, Punjab Raj Bhavan, Jatinder Singh Aulakh, Inderpal Singh

Web Admin

Web Admin

5 Dariya News

ਚੰਡੀਗੜ੍ਹ , 29 Jan 2024

Last updated on: Jan 29, 2024, 00:00 IST

ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਮੈਨ ਸ੍ਰੀ ਜਤਿੰਦਰ ਸਿੰਘ ਔਲਖ ਅਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵ ਨਿਯੁਕਤ ਰਾਜ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਨੂੰ ਅਹੁਦੇ ਦਾ ਭੇਤ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ।

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਮ ਸ਼ੰਕਰ ਜਿੰਪਾ ਤੇ ਗੁਰਮੀਤ ਸਿੰਘ ਖੁੱਡੀਆ, ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵੀ ਕੇ ਸਿੰਘ, ਡੀਜੀਪੀ ਗੌਰਵ ਯਾਦਵ, ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਬਲਤੇਜ ਸਿੰਘ ਪੰਨੂੰ, ਪੰਜਾਬ ਲੋਕ ਸੇਵਾ ਕਮਿਸ਼ਨ ਦੇ ਮੈਂਬਰ ਗੁਰਪ੍ਰਤਾਪ ਸਿੰਘ ਮਾਨ, ਸੁਪ੍ਰੀਤ ਘੁੰਮਣ ਤੇ ਹਰਮੋਹਨ ਕੌਰ ਸੰਧੂ, ਰਾਜ ਸੂਚਨਾ ਕਮਿਸ਼ਨਰ ਅਸਿਤ ਜੌਲੀ ਤੇ ਅੰਮ੍ਰਿਤ ਪ੍ਰਤਾਪ ਸਿੰਘ ਸੇਖੋਂ ਤੋਂ ਇਲਾਵਾ ਸਿਵਲ ਤੇ ਪੁਲਿਸ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀ ਅਤੇ ਨਵ ਨਿਯੁਕਤ ਚੇਅਰਮੈਨ ਤੇ ਰਾਜ ਮੁੱਖ ਸੂਚਨਾ ਕਮਿਸ਼ਨਰ ਦੇ ਪਰਿਵਾਰਕ ਮੈਂਬਰ ਅਤੇ ਸ਼ੁਭਚਿੰਤਕ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਪੰਜਾਬ ਕਾਡਰ ਦੇ 1997 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸ੍ਰੀ ਜਤਿੰਦਰ ਸਿੰਘ ਔਲਖ ਪਿੰਡ ਬਰਗਾੜੀ (ਫਰੀਦਕੋਟ) ਦੇ ਜੰਮਪਲ ਹਨ। ਪੰਜਾਬ ਪੁਲਿਸ ਵਿੱਚ 33 ਸਾਲ ਸੇਵਾਵਾਂ ਨਿਭਾਉਣ ਤੋਂ ਬਾਅਦ ਏ.ਡੀ.ਜੀ.ਪੀ. ਦੇ ਰੈਂਕ ਉੱਤੇ ਇੰਟੈਲੀਜੈਂਸ ਚੀਫ਼ ਵਜੋਂ ਸੇਵਾਮੁਕਤ ਹੋਏ ਸਨ। ਸ੍ਰੀ ਔਲਖ ਨੇ ਪੀ.ਪੀ.ਐਸ. ਨਾਭਾ ਤੋਂ ਸਕੂਲੀ ਸਿੱਖਿਆ, ਡੀ.ਏ.ਵੀ. ਕਾਲਜ ਚੰਡੀਗੜ੍ਹ ਤੋਂ ਬੀ.ਏ. (ਆਨਰਜ਼) ਅਤੇ ਪੰਜਾਬ ਯੂਨੀਵਰਸਿਟੀ ਤੋਂ ਐਲ.ਐਲ.ਬੀ. ਅਤੇ ਇਤਿਹਾਸ ਵਿਸ਼ੇ ਵਿੱਚ ਐਮ.ਏ. ਦੀ ਡਿਗਰੀ ਹਾਸਲ ਕੀਤੀ। ਆਪਣੇ ਸੇਵਾ ਕਾਲ ਦੌਰਾਨ ਉਹ ਵੱਖ-ਵੱਖ ਜ਼ਿਲ੍ਹਿਆਂ ਐਸ.ਏ.ਐਸ. ਨਗਰ, ਸੰਗਰੂਰ, ਰੂਪਨਗਰ, ਜਗਰਾਉਂ, ਐਸ.ਬੀ.ਐਸ. ਨਗਰ, ਅਤੇ ਖੰਨਾ ਵਿਖੇ ਐਸ.ਐਸ.ਪੀ. ਵਜੋਂ ਤਾਇਨਾਤ ਰਹੇ। 

ਉਹ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਤੇ ਪੁਲਿਸ ਕਮਿਸ਼ਨਰ ਲੁਧਿਆਣਾ, ਆਈ.ਜੀ.ਪਟਿਆਲਾ ਤੇ ਫਿਰੋਜ਼ਪੁਰ ਰੇਂਜ, ਆਈ.ਜੀ. ਹੈੱਡਕੁਆਰਟਰ ਤੇ ਇੰਟੈਲੀਜੈਂਸ ਵਜੋਂ ਸੇਵਾ ਨਿਭਾਉਣ ਉਪਰੰਤ ਏ.ਡੀ.ਜੀ.ਪੀ. ਦੇ ਰੈਂਕ 'ਤੇ ਖੁਫ਼ੀਆ ਵਿੰਗ ਦੇ ਮੁਖੀ ਵਜੋਂ ਸੇਵਾਮੁਕਤ ਹੋਏ ਸਨ।ਉਨ੍ਹਾਂ ਨੂੰ ਰਾਸ਼ਟਰੀ ਪੁਰਸਕਾਰ (ਵਿਸ਼ੇਸ਼), ਵਿਸ਼ੇਸ਼ ਸੇਵਾਵਾਂ ਲਈ ਪੁਲਿਸ ਮੈਡਲ, ਪੁਲਿਸ ਮੈਡਲ ਫਾਰ ਮੈਰੀਟੋਰੀਅਸ ਸਰਵਿਸਿਜ਼, ਮੁੱਖ ਮੰਤਰੀ ਮੈਡਲ ਅਤੇ ਤਿੰਨ ਵਾਰ ਡੀ.ਜੀ.ਪੀ. ਦੀ ਸ਼ਲਾਘਾ ਡਿਸਕ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ।

ਰਾਜ ਮੁੱਖ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁੱਕਣ ਵਾਲੇ ਉੱਘੇ ਐਡਵੋਕੇਟ ਸ੍ਰੀ ਇੰਦਰਪਾਲ ਸਿੰਘ ਹੁਸ਼ਿਆਰਪੁਰ ਦੇ ਵਸਨੀਕ ਹਨ।ਸ੍ਰੀ ਇੰਦਰਪਾਲ ਸਿੰਘ ਨੇ ਕਾਨੂੰਨੀ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਅਤੇ ਉਹ ਬ੍ਰਿਟਿਸ਼ ਹਾਈ ਕਮਿਸ਼ਨ ਲਈ ਸਟੈਂਡਿੰਗ ਕੌਂਸਲ, ਪੈਨਲ ਭਾਰਤੀ ਯੂਨੀਅਨ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਬਾਰ ਕੌਂਸਲ ਮੈਂਬਰ ਚੁਣੇ ਗਏ ਅਤੇ ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਬਾਰ ਕੌਂਸਲ ਦੇ ਉਪ ਚੇਅਰਮੈਨ ਚੁਣੇ ਗਏ। ਉਨ੍ਹਾਂ ਨੂੰ 20 ਅਗਸਤ, 2022 ਨੂੰ ਪੰਜਾਬ ਦੇ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਸੀ।

 

Tags: Banwari Lal Purohit , Banwarilal Purohit , Governor of Punjab , Punjab Governor , Punjab Raj Bhavan , Jatinder Singh Aulakh , Inderpal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD