Thursday, 16 May 2024

 

 

ਖ਼ਾਸ ਖਬਰਾਂ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ

 

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਚਲ ਰਹੇ ਕੰਮਾਂ ਦੀ ਸਮੀਖਿਆਂ ਕਰਦਿਆਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼

ਰੀਵੀਊ ਮੀਟਿੰਗ ਵਿੱਚ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ

Balkar Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Chetan Singh Jauramajra, Dr Balbir Singh, Gurdev Singh Dev Mann,Gurlal Singh Ghanuar, Ajit Pal Kohli

Web Admin

Web Admin

5 Dariya News

ਚੰਡੀਗੜ੍ਹ , 29 Jan 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਦਿੱਸ਼ਾ ਵਿੱਚ ਕੰਮ ਕਰਦਿਆਂ ਹੋਇਆ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਅਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਨਗਰ ਨਿਗਮ ਕਮਿਸ਼ਨਰ, ਪਟਿਆਲਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਪਟਿਆਲਾ ਤੋਂ ਇਲਾਵਾ ਨਗਰ ਕੌਂਸਲ/ਨਗਰ ਪੰਚਾਇਤ ਨਾਭਾ, ਰਾਜਪੁਰਾ, ਸਮਾਣਾਂ, ਪਾਤੜਾਂ, ਸਨੌਰ, ਭਾਦਸੋ, ਘੱਗਾ, ਘਨੌਰ, ਦੇਵੀਗੜ੍ਹ, ਮਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਨਾਲ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਰੀਵੀਓ ਮੀਟਿੰਗ ਕਰਦਿਆਂ, ਅਧਿਕਾਰੀਆਂ ਨੂੰ ਚਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਵੱਖ-ਵੱਖ ਸਕੀਮਾਂ ਅਧੀਨ ਆਉਂਦੇ ਪ੍ਰਾਜੈਕਟਾਂ ਜਿਵੇਂ ਕਿ ਬਣ ਰਹੇ ਸੀਵਰੇਜ ਟਰੀਟਮੈਂਟ ਪਲਾਂਟ, ਵਾਟਰ ਟਰੀਟਮੈਂਟ ਪਲਾਂਟ ਲਈ ਜਗ੍ਹਾਂ ਦੀ ਉਪਲਬੱਤਾ ਸਬੰਧੀ, ਟਰਾਂਚ-3 ਅਮਰੁਤ ਅਤੇ ਐਮ.ਡੀ.ਐਫ/ਪੀ.ਆਈ.ਡੀ.ਬੀ ਅਧੀਨ ਚਲ ਰਹੇ ਵਿਕਾਸ ਪ੍ਰਾਜੈਕਟਾਂ ਤੋਂ ਇਲਾਵਾ 24x7 ਨਹਿਰੀ ਜਲ ਸਪਲਾਈ ਪ੍ਰਾਜੈਕਟ ਅਤੇ ਪਟਿਆਲਾ ਦੀ ਵੱਡੀ ਨਦੀ ਅਤੇ ਛੋਟੀ ਨਦੀ ਨੂੰ ਪੁਨਰ ਸੁਰਜੀਤ ਸਬੰਧੀ ਡੂੰਘਾਈ ਨਾਲ ਵਿਚਾਰ ਪੂਰਵਕ ਚਰਚਾ ਕਰਨ ਉਪਰੰਤ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਉੱਚ ਪੱਧਰੀ ਗੁਣਵੱਤਾ ਲਿਆਉਣ ਲਈ ਜੋਰ ਦਿੱਤਾ ਗਿਆ ਹੈ।

ਬਲਕਾਰ ਸਿੰਘ ਵੱਲੋਂ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸ ਲਈ ਜੇਕਰ ਕਿਸੇ ਨਗਰ ਕੌਂਸਲ/ਨਗਰ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਹੋਰ ਫੰਡਾਂ ਦੀ ਜਰੂਰਤ ਹੋਵੇ ਤਾਂ ਉਹ ਆਪਣੇ ਹਲਕੇ ਦੇ ਵਿਧਾਇਕ ਨਾਲ ਰਾਬਤਾ ਕਾਇਮ ਕਰਕੇ ਐਕਸ਼ਨ ਪਲਾਨ ਸਮੇਤ ਮੁਕੰਮਲ ਤਜਵੀਜ ਮੁੱਖ ਦਫ਼ਤਰ ਚੰਡੀਗੜ੍ਹ ਨੂੰ ਭੇਜਣਾ ਯਕੀਨੀ ਬਣਾਉਣ। 

ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕ ਨਾਲ ਵਿਕਾਸ ਕਾਰਜਾਂ ਸਬੰਧੀ ਮੁਕੰਮਲ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਹਲਕੇ ਦੇ ਲੋਕਾਂ ਦੀ ਜਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ। ਮੰਤਰੀ ਨੇ ਅੱਗੇ ਕਿਹਾ ਕਿ ਸੀਵੇਰਜ ਟਰੀਟਮੈਂਟ ਪਲਾਂਟਾਂ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਲਈ ਢੁੱਕਵੀ ਜਗ੍ਹਾਂ ਦੀ ਭਾਲ ਕਰਨ ਅਤੇ ਹੋਰ ਵਿਕਾਸ ਕਾਰਜਾਂ ਵਿੱਚ ਸਥਾਨਕ ਪੱਧਰ 'ਤੇ ਕੋਈ ਮੁਸ਼ਿਕਲ ਆਉਣ ਦੀ ਸੂਰਤ ਵਿੱਚ ਸਬੰਧਤ ਹਲਕੇ ਦੇ ਵਿਧਾਇਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਕੇ ਇਸ ਦਾ ਨਿਪਟਾਰਾ ਜਲਦੀ ਤੋਂ ਜਲਦੀ ਕਰਵਾਉਣ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ।

ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਬਕਾਇਆ ਫੰਡਾਂ ਨੂੰ ਭਲਾਈ ਕਾਰਜਾਂ ਵਿੱਚ ਜਲਦ ਤੋਂ ਜਲਦ ਖਰਚਿਆਂ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਲੀਕੇ ਜਾਣ ਵਾਲੇ ਕੰਮਾਂ ਦੀ ਟੈਂਡਰ ਪ੍ਰਕਿਰਿਆ ਮੁਕੰਮਲ ਕਰਕੇ ਜਲਦੀ ਕੰਮ ਸ਼ੁਰੂ ਕੀਤੇ ਜਾਣ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਕੋਈ ਵੀ ਵਿਅੱਕਤੀ ਭ੍ਰਿਸਟਾਚਾਰ ਵਿੱਚ ਲਿਪਤ ਪਾਇਆ ਜਾਂਦਾ ਹੈ ਤਾਂ ਉਸਨੂੰ ਬਖ਼ਸਿਆ ਨਹੀਂ ਜਾਵੇਗਾ।

ਇਸ ਮੌਕੇ ਵਿਧਾਇਕਾਂ ਵਿੱਚ ਅਜੀਤਪਾਲ ਸਿੰਘ ਕੋਹਲੀ, ਹਰਮੀਤ ਸਿੰਘ ਪਠਾਨਮਾਜਰਾ, ਗੁਰਦੇਵ ਸਿੰਘ ਦੇਵ ਮਾਨ, ਗੁਰਲਾਲ ਸਿੰਘ ਘਨੌਰ ਅਤੇ ਡਾ. ਮੁਹੰਮਦ ਜਾਮਿਲ- ਉਰ - ਰਹਿਮਾਨ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਦੀਪਤੀ ਉੱਪਲ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ/ਨਗਰ ਪੰਚਾਇਤ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜਰ ਸਨ।

 

Tags: Balkar Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Chetan Singh Jauramajra , Dr Balbir Singh , Gurdev Singh Dev Mann , Gurlal Singh Ghanuar , Ajit Pal Kohli

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD