Monday, 06 May 2024

 

 

ਖ਼ਾਸ ਖਬਰਾਂ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ

 

ਅਮਿੱਟ ਯਾਦਾਂ ਛੱਡਦਾ ਦੋ ਰੋਜ਼ਾ ਓਪਨ ਯੁਵਕ ਮੇਲਾ ਹੋਇਆ ਸਮਾਪਤ

ਵਿਧਾਇਕ ਸ੍ਰੀ ਰਜਨੀਸ਼ ਦਹੀਯਾ ਅਤੇ ਸ੍ਰੀ. ਫੌਜਾ ਸਿੰਘ ਸਰਾਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ

Fauja Singh Sarari, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Rajneesh Kumar Dahiya

Web Admin

Web Admin

5 Dariya News

ਫਿਰੋਜ਼ਪੁਰ , 30 Jan 2024

ਨੌਜਵਾਨਾਂ ਵਿਚਲੀ ਕਲਾ ਦਾ ਨਿਖਾਰ ਕਰਨ ਲਈ ਅਤੇ ਉਨ੍ਹਾਂ ਦੀ ਸਖਸ਼ੀਅਤ ਦੀ ਉਸਾਰੀ ਕਰਨ ਲਈ  ਯੁਵਕ ਸੇਵਾਵਾਂ ਵਿਭਾਗ ਆਪਣੀ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਨੌਜਵਾਨਾਂ ਨੂੰ ਸੱਭਿਆਚਾਰ ਨਾਲ ਜੋੜੀ ਰੱਖਣ ਲਈ ਲੋਕ ਨਾਚਾਂ ਤੇ ਹੋਰ ਸੱਭਿਆਚਾਰਕ ਮੁਕਾਬਲੇ ਸਮੇਂ ਸਮੇਂ ਤੇ ਆਯੋਜਿਤ ਕਰਵਾਏ ਜਾ ਰਹੇ ਹਨ ਤਾਂ ਕਿ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਸਮਾਜ ਦਾ ਨਿਰਮਾਣ ਕਰ ਸਕਣ। ਅਜਿਹਾ ਹੀ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਮੇਲਾ ਓਪਨ ਯੁਵਕ ਮੇਲਾ ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਆਯੋਜਿਤ ਕੀਤਾ ਗਿਆ ਸੀ, ਜੋ ਕਿ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋਇਆ। ਇਸ ਯੁਵਕ ਮੇਲੇ ਵਿੱਚ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਸ੍ਰੀ ਰਜਨੀਸ਼ ਦਹੀਯਾ ਅਤੇ ਗੁਰੂਹਰਸਹਾਏ ਦੇ ਵਿਧਾਇਕ ਸ. ਫੌਜਾ ਸਿੰਘ ਸਰਾਰੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਜੇਤੂਆਂ ਨੂੰ ਇਨਾਮਾਂ ਦੀ ਵੰਡ ਕੀਤੀ।  

ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਫਿਰੋਜ਼ਪੁਰ ਸ. ਦਵਿੰਦਰ ਸਿੰਘ ਲੋਟੇ ਨੇ ਦੱਸਿਆ ਕਿ ਪਹਿਲੇ ਦਿਨੇ ਇਸ ਮੇਲੇ ਵਿੱਚ ਵੱਖ-ਵੱਖ ਵੰਨਗੀਆਂ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਵਿੱਚ ਰੰਗੋਲੀ ਵਿੱਚ ਪਹਿਲਾ ਸਥਾਨ ਦੇਵ ਸਮਾਜ ਕਾਲਜ ਫਿਰੋਜ਼ਪੁਰ, ਦੂਜਾ ਸਥਾਨ ਬਾਬਾ ਸ਼ਾਮ ਸਿੰਘ ਸਸ ਸਕੂਲ, ਤੀਜਾ ਸਥਾਨ ਸਰਕਾਰੀ ਆਈ.ਟੀ.ਆਈ, ਕਾਰਟੂਨਿੰਗ ਵਿੱਚ ਪਹਿਲਾ ਸਥਾਨ ਦੇਵ ਸਮਾਜ ਕਾਲਜ ਫਿਰੋਜ਼ਪੁਰ, ਦੂਜਾ ਸਥਾਨ ਸਰਕਾਰੀ ਕਾਲਜ ਜ਼ੀਰਾ, ਤੀਜਾ ਸਥਾਨ ਸ਼ਹੀਦ ਊਧਮ ਸਿੰਘ ਪੀ.ਯੂ.ਸੀ.ਸੀ. ਗੁਰੂਹਰਸਹਾਏ, ਕਲੇ ਮੋਡਲਿੰਗ ਵਿੱਚ ਪਹਿਲਾ ਸਥਾਨ ਦੇਵ ਸਮਾਜ ਕਾਲਜ, ਦੂਜਾ ਸਥਾਨ ਸ਼ਹੀਦ ਊਧਮ ਸਿੰਘ ਪੀ.ਯੂ.ਸੀ.ਸੀ. ਗੁਰੂਹਰਸਹਾਏ, ਤੀਜਾ ਸਥਾਨ ਮਾਤਾ ਸਾਹਿਬ ਕੌਰ ਖਾਲਸਾ ਕਾਲਜ, ਕਲਾਜ਼ ਮੇਕਿੰਗ ਵਿੱਚ ਪਹਿਲਾ ਸਥਾਨ ਦੇਵ ਸਮਾਜ ਕਾਲਜ ਫਿਰੋਜ਼ਪੁਰ, ਦੂਜਾ ਸਥਾਨ ਐਸ.ਬੀ.ਐਸ. ਸਟੇਟ ਯੂਨੀਵਰਸਿਟੀ, ਤੀਜਾ ਸਥਾਨ ਸਰਕਾਰੀ ਬਹੁਤਕਨੀਕੀ ਕਾਲਜ ਫਿਰੋਜ਼ਪੁਰ, ਪੋਸਟਰ ਬਣਾਉਣ ਵਿੱਚ ਪਹਿਲਾ ਸਥਾਨ ਪੀ.ਯੂ.ਸੀ.ਸੀ. ਮੋਹਕਮ ਖਾਂ ਵਾਲਾ, ਦੂਜਾ ਸਥਾਨ ਸਰਕਾਰੀ ਕਾਲਜ ਜ਼ੀਰਾ, ਤੀਜਾ ਸਥਾਨ ਗੁਰੂ ਨਾਨਕ ਕਾਲਜ ਫਿਰੋਜ਼ਪੁਰ, ਕਵੀਸ਼ਰੀ ਵਿੱਚ ਪਹਿਲਾ ਸਥਾਨ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਭਾਈ, ਦੂਜਾ ਸਥਾਨ ਦੇਵ ਸਮਾਜ ਕਾਲਜ ਫਾਰ ਵੁਮੈਨ ਫਿਰੋਜ਼ਪੁਰ, ਮਹਿੰਦੀ ਵਿੱਚ ਪਹਿਲਾ ਸਥਾਨ ਬਾਬਾ ਸ਼ਾਮ ਸਿੰਘ ਮੈਮੋਰੀਅਲ ਸਸ ਸਕੂਲ, ਦੂਜਾ ਸਥਾਨ ਸ਼ਹੀਦ ਗੰਜ ਕਾਲਜ, ਤੀਜਾ ਸਥਾਨ ਸਰਕਾਰੀ ਕਾਲਜ ਜ਼ੀਰਾ ਕਲੀ ਵਿੱਚ ਪਹਿਲਾ ਸਥਾਨ ਯੂਥ ਕਲੱਬ ਬਾਰੇ ਕੇ, ਦੂਜਾ ਸਥਾਨ ਆਈ ਟੀ ਆਈ ਵੁਮੈਨ ਜ਼ੀਰਾ ਵਾਰ ਗਾਇਨ ਵਿੱਚ ਪਹਿਲਾ ਸਥਾਨ ਯੂਥ ਕਲੱਬ ਬਾਰੇ ਕੇ, ਦੂਜਾ ਸਥਾਨ ਸ਼ਹੀਦ ਭਗਤ ਸਿੰਘ ਟੈਕਨੀਕਲ ਕੈੰਪਸ ਫਿਰੋਜ਼ਪੁਰ ਭਾਸ਼ਣ ਪ੍ਰਤੀਯੋਗਤਾ ਵਿੱਚ ਪਹਿਲਾ ਸਥਾਨ ਆਰ ਐਸ ਡੀ ਕਾਲਜ ਫਿਰੋਜ਼ਪੁਰ ਸਿਟੀ, ਦੂਜਾ ਸਥਾਨ ਮਾਤਾ ਸਾਹਿਬ ਕੌਰ ਕਾਲਜ ਤਲਵੰਡੀ, ਤੀਜਾ ਸਥਾਨ ਸ਼ਹੀਦ ਊਧਮ ਸਿੰਘ ਇੰਸਟੀਟਿਊਟ  ਭੰਡ ਵਿੱਚ ਪਹਿਲਾ ਸਥਾਨ ਦੇਵ ਸਮਾਜ ਕਾਲਜ ਫਾਰ ਵੁਮੈਨ ਫਿਰੋਜ਼ਪੁਰ, ਦੂਜਾ ਸਥਾਨ ਸ਼ਹੀਦ ਊਧਮ ਸਿੰਘ ਗੁਰੂ ਹਰ ਸਹਾਏ, ਮੋਨੋ ਐਕਟਿੰਗ ਵਿੱਚ ਪਹਿਲਾ ਸਥਾਨ ਸਸੱਸ ਸਕੂਲ ਬਹਿਕ ਗੁੱਜਰਾਂ, ਦੂਜਾ ਸਥਾਨ ਪੀ.ਯੂ.ਸੀ.ਸੀ. ਮੋਹਕਮ ਖਾਂ ਵਾਲਾ, ਤੀਜਾ ਸਥਾਨ ਐਸ.ਬੀ.ਐਸ. ਟੈਕਨੀਕਲ ਕੈੰਪਸ ਗੱਤਕਾ ਵਿੱਚ ਪਹਿਲਾ ਸਥਾਨ ਬਾਬਾ ਸ਼ਾਮ ਸਿੰਘ ਅਟਾਰੀ ਸਸ ਸਕੂਲ ਫੱਤੇਵਾਲਾ, ਦੂਜਾ ਸਥਾਨ ਆਈ ਟੀ ਆਈ ਫਿਰੋਜ਼ਪੁਰ ਨੇ ਪੁਜ਼ੀਸ਼ਨਾਂ ਹਾਸਲ ਕੀਤੀਆਂ। ਮੁਕਾਬਲਿਆਂ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵੱਖ ਵੱਖ ਉਮੀਦਵਾਰਾਂ ਨੂੰ ਮੁੱਖ ਮਹਿਮਾਨ ਵੱਲੋਂ ਇਨਾਮਾਂ ਤੇ ਸਰਟੀਫਿਕੇਟਾਂ ਦੀ ਵੰਡ ਵੀ ਕੀਤੀ ਗਈ। 

ਪਿਛਲੇ ਸਮੇਂ ਦੌਰਾਨ 20 ਯੂਥ ਕਲੱਬਾਂ ਵੱਲੋਂ ਸਮਾਜਿਕ ਗਤੀਵਿਧੀਆਂ ਕੀਤੀਆਂ ਗਈਆਂ ਹਨ, ਉਹਨਾਂ ਨੂੰ 6.25 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਅਤੇ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਟੇਟ ਯੂਥ ਐਵਾਰਡੀ ਗੁਰਿੰਦਰ ਸਿੰਘ, ਗੁਰਨਾਮ ਸਿੱਧੂ, ਰਵੀਇੰਦਰ ਸਿੰਘ ਅਤ ਵਿਕਰਮਜੀਤ ਸਿੰਘ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।  

ਦੂਜੇ ਦਿਨ ਹੋਏ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਉਨ੍ਹਾਂ ਦੱਸਿਆ ਕਿ ਫੋਕ ਆਰਕੈਸਟਰਾਂ ਵਿਚ ਬਾਬਾ ਕੁੰਦਨ ਸਿੰਘ ਕਾਲਜ ਮੁਹਾਰ ਪਹਿਲਾ ਸਥਾਨ, ਔਰਤਾਂ ਦੇ ਰਵਾਇਤੀ ਲੋਕ ਗੀਤ ਵਿਚ ਮਾਤਾ ਸਾਹਿਬ ਕੌਰ ਗਰਲਜ ਕਾਲਜ ਤਲਵੰਡੀ ਭਾਈ ਪਹਿਲਾ ਤੇ ਆਈਟੀਆਈ ਲੜਕੀਆਂ ਜੀਰਾ ਦੂਸਰਾ ਸਥਾਨ, ਗਰੁੱਪ ਲੋਕ ਗੀਤ ਵਿਚ ਦੇਵ ਸਮਾਜ ਕਾਲਜ ਫਿਰੋਜ਼ਪੁਰ ਪਹਿਲਾ ਤੇ ਆਰਐੱਸਡੀ ਰਾਜ ਰਤਨ ਸਕੂਲ ਦੂਸਰਾ ਸਥਾਨ, ਲੋਕ ਨਾਚ ਗਿੱਧੇ ਵਿਚ ਆਈਟੀਆਈ ਲੜਕੀਆਂ ਫਿਰੋਜ਼ਪੁਰ ਪਹਿਲੇ, ਆਈਟੀਆਈ ਲੜਕੀਆਂ ਜੀਰਾ ਦੂਸਰੇ ਤੇ ਡੀਏਵੀ ਕੰਨਿਆ ਸਕੂਲ ਫਿਰੋਜ਼ਪੁਰ ਤੀਸਰਾ ਸਥਾਨ, ਭੰਗੜੇ ਵਿਚ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਪਹਿਲਾ ਤੇ ਜੈਨਸਿਸ ਡੈਂਟਲ ਕਾਲਜ ਦੂਸਰਾ ਸਥਾਨ, ਪੁਰਾਤਨ ਪਹਿਰਾਵੇ ਵਿਚ ਪਰਵਿੰਦਰ ਕੌਰ ਦੇਵ ਸਮਾਜ ਕਾਲਜ ਪਹਿਲਾ, ਗੁਰਿੰਦਰ ਕੌਰ ਆਈਟੀਆਈ ਜੀਰਾ ਦੂਸਰਾ ਤੇ ਅੰਜਲੀ ਆਈਟੀਆਈ ਫਿਰੋਜ਼ਪੁਰ ਤੀਸਰਾ ਸਥਾਨ, ਨਾਲਾ ਬੁਣਨ ਵਿਚ ਨਿਸ਼ਾ ਆਈਟੀਆਈ ਫਿਰੋਜ਼ਪੁਰ ਪਹਿਲਾ, ਸੁਨੀਤਾ ਰਾਣੀ ਗੁਰੂਹਰਸਹਾਏ ਦੂਸਰਾ ਤੇ ਰਮਨਦੀਪ ਕੌਰ ਮੋਹਕਮ ਖਾਂ ਵਾਲਾ ਤੀਸਰਾ ਸਥਾਨ,  ਛਿੱਕੂ ਬਣਾਉਣ ਵਿਚ ਮਨੀਸ਼ਾ ਰਾਣੀ ਆਈਟੀਆਈ ਫਿਰੋਜ਼ਪੁਰ ਪਹਿਲਾ, ਕਿਰਨ ਜਯੋਤੀ ਮੋਹਕਮ ਖਾਂ ਵਾਲਾ ਦੂਸਰਾ ਤੇ ਪਲਵੀ ਆਜ਼ਾਦ ਗੁਰੂਹਰਸਹਾਏ ਤੀਸਰਾ ਸਥਾਨ, ਪੱਖੀ ਬੁਣਨ ਵਿਚ ਸੁਨੀਤਾ ਰਾਣੀ ਗੁਰੂਹਰਸਹਾਏ ਪਹਿਲਾ ਤੇ ਜੋਬਨਪ੍ਰੀਤ ਕੌਰ ਤਲਵੰਡੀ ਭਾਈ ਦੂਸਰਾ ਸਥਾਨ, ਫੁਲਕਾਰੀ ਬੁਣਨ ਵਿਚ ਗਗਨਪ੍ਰੀਤ ਕੌਰ ਦੇਵ ਸਮਾਜ ਕਾਲਜ ਫਿਰੋਜ਼ਪੁਰ ਪਹਿਲਾ, ਕੋਮਲਪ੍ਰੀਤ ਕੌਰ ਤਲਵੰਡੀ ਭਾਈ ਦੂਸਰਾ ਤੇ ਮਮਤਾ ਰਾਣੀ ਗੁਰੂਹਰਸਹਾਏ ਤੀਸਰਾ ਸਥਾਨ, ਪੀੜ੍ਹੀ ਬੁਣਨਾ ਵਿਚ ਹਰਪ੍ਰੀਤ ਸਿੰਘ ਜ਼ੀਰਾ ਪਹਿਲਾ, ਅਕਾਸ਼ਦੀਪ ਸਿੰਘ ਮੋਹਕਮ ਖਾਂ ਵਾਲਾ ਦੂਸਰਾ ਤੇ ਅੱਕ ਪ੍ਰੀਤ ਕੌਰ ਆਈ. ਟੀ. ਆਈ. ਜੀਰਾ ਤੀਸਰਾ ਸਥਾਨ, ਬੇਕਾਰ ਵਸਤੂਆਂ ਦੀ ਉੱਚਿਤ ਵਰਤੋਂ ਵਿਚ ਰੇਣੁਕਾ ਦੇਵੀ ਸਮਾਜ ਕਾਲਜ ਫਿਰੋਜ਼ਪੁਰ ਪਹਿਲੇ ਤੇ ਸਾਕਿਤ ਕੁਮਾਰ ਆਈਟੀਆਈ ਫਿਰੋਜ਼ਪੁਰ ਦੂਸਰੇ ਸਥਾਨ ਤੇ ਰਹੇ।

ਮੇਲੇ ਦੌਰਾਨ ਗੁਰਿੰਦਰ ਸਿੰਘ, ਹਰਿੰਦਰ ਸਿੰਘ ਭੁੱਲਰ, ਦੀਪਕ ਸ਼ਰਮਾ, ਰਾਹੁਲ ਸ਼ਰਮਾ, ਅਸ਼ਵਨੀ, ਸੀਮਾ, ਹਰਪ੍ਰੀਤ ਕੌਰ, ਪ੍ਰੋ. ਅਮਿਤਪਾਲ ਸਿੰਘ, ਚਰਨਜੀਤ ਸਿੰਘ, ਅਮਰ ਜੋਤੀ ਮਾਂਗਟ, ਮਲਕੀਅਤ ਸਿੰਘ ਨੇ ਬਤੌਰ ਜੱਜ ਭੂਮਿਕਾ ਨਿਭਾਈ।ਇਸ ਯੁਵਕ ਮੇਲੇ ਵਿੱਚ ਗੁਰਨਾਮ ਸਿੱਧੂ ਨੇ ਸਟੇਜ ਸਕੱਤਰ ਦੀ ਬਾਖੂਬੀ ਭੂਮਿਕਾ ਨਿਭਾਈ। ਇਸ ਮੇਲੇ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਵਿੱਚ ਗੁਰਪ੍ਰੀਤ ਸਿੰਘ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਤਰਨਜੀਤ ਕੌਰ ਸਟੈਨੋ ਫ਼ਿਰੋਜ਼ਪੁਰ, ਐਡਵੋਕੇਟ ਗੁਰਪ੍ਰੀਤ ਸਿੰਘ ਪਵਾਰ, ਤਰਨਜੀਤ ਕੌਰ ਸਟੈਨੋ ਮੋਗਾ, ਬਲਕਾਰ ਸਿੰਘ, ਨਵਦੀਪ ਕੌਰ ਝੱਜ, ਗੁਰਜੀਵਨ ਸਿੰਘ, ਜਗਦੀਪ ਸਿੰਘ ਮਾਂਗਟ,ਨੀਤੂ, ਪ੍ਰਿਯੰਕਾ, ਸੁਖਵੰਤ ਸਿੰਘ, ਜਗਜੀਤ ਸਿੰਘ, ਅੰਗਰੇਜ ਸਿੰਘ, ਰਾਣਾ ਹਰਪਿੰਦਰ ਪਾਲ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ।

 

Tags: Fauja Singh Sarari , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Rajneesh Kumar Dahiya

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD