Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਪੰਜਾਬ ਸਰਕਾਰ ਵੱਲੋਂ ਪਠਾਨਕੋਟ ਦੇ ਚਮਰੌਰ ਵਿਖੇ 3 ਫਰਵਰੀ ਨੂੰ ਕਰਵਾਈ ਜਾਵੇਗੀ ਪ੍ਰਵਾਸੀ ਭਾਰਤੀ ਮਿਲਣੀ - ਕੁਲਦੀਪ ਸਿੰਘ ਧਾਲੀਵਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਪ੍ਰਵਾਸੀ ਭਾਰਤੀ ਮਿਲਣੀ ਦਾ ਉਦਘਾਟਨ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, DC Hoshiarpur, Deputy Commissioner Hoshiarpur, Komal Mittal, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 30 Jan 2024

Last updated on: Jan 30, 2024, 00:00 IST

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 3 ਫਰਵਰੀ ਨੂੰ ‘ਮਿੰਨੀ ਗੋਆ’ ਦੇ ਨਾਂਅ ਨਾਲ ਜਾਣੇ ਜਾਂਦੇ ਜ਼ਿਲ੍ਹਾ ਪਠਾਨਕੋਟ ਦੇ ਚਮਰੌਰ ਵਿਖੇ ਪ੍ਰਵਾਸੀ ਭਾਰਤੀ ਮਿਲਣੀ ਕਰਵਾਈ ਜਾਵੇਗੀ, ਜਿਸ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਕੀਤਾ ਜਾਵੇਗਾ। ਅੱਜ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਹੋਰਨਾਂ ਅਧਿਕਾਰੀਆਂ ਨਾਲ ਇਸ ਸਬੰਧੀ ਕੀਤੀ ਵਿਸ਼ੇਸ਼ ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿੰਨੀ ਗੋਆ ਵਿਖੇ ਹੋਣ ਵਾਲੀ ਇਸ ਐੱਨ.ਆਰ.ਆਈ ਮਿਲਣੀ ਦੇ ਪ੍ਰਬੰਧ ਜੰਗੀ ਪੱਧਰ ’ਤੇ ਜਾਰੀ ਹਨ। 

ਉਨ੍ਹਾਂ ਕਿਹਾ ਕਿ ਰਾਵੀ ਦਰਿਆ ਦੇ ਕੰਢੇ ’ਤੇ ਰਮਣੀਕ ਮਾਹੌਲ ਵਿਚ ਹੋਣ ਵਾਲੀ ਇਸ ਮਿਲਣੀ ਵਿਚ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦੇ ਮਸਲੇ ਹੱਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਐੱਨ.ਆਰ.ਆਈ ਮਿਲਣੀ ਵਿਚ ਜਿਥੇ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਹੱਲ ਕੀਤੀਆਂ ਜਾਣਗੀਆਂ ਉਥੇ ਨਾਲ ਹੀ ਉਨ੍ਹਾਂ ਨੂੰ ਪੰਜਾਬ ਦੇ ਕੁਦਰਤੀ ਸੁਹੱਪਣ ਦੇ ਦਰਸ਼ਨ ਵੀ ਕਰਵਾਏ ਜਾਣਗੇ। ਕੈਬਨਿਟ ਮੰਤਰੀ ਧਾਲੀਵਾਲ ਨੇ ਸੂਬੇ ਦੇ ਪ੍ਰਵਾਸੀ ਭਾਰਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ 3 ਫਰਵਰੀ ਨੂੰ ਜ਼ਿਲ੍ਹਾ ਪਠਾਨਕੋਟ ਦੇ ਚਮਰੌਰ (ਮਿੰਨੀ ਗੋਆ) ਵਿਖੇ ਪਹੁੰਚ ਕੇ ਪ੍ਰਵਾਸੀ ਭਾਰਤੀ ਮਿਲਣੀ ਵਿਚ ਹੁੰਮ-ਹੁੰਮਾ ਕੇ ਸ਼ਾਮਲ ਹੋਣ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਪ੍ਰਵਾਸੀ ਭਾਰਤੀਆਂ ਦੀ ਸੇਵਾ ਵਿਚ ਹਾਜ਼ਰ ਹੈ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਕਰਮਜੀਤ ਕੌਰ, ਹਲਕਾ ਇੰਚਾਰਜ ਮੁਕੇਰੀਆਂ ਪ੍ਰੋ. ਜੀ. ਐਸ ਮੁਲਤਾਨੀ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ, ਐਸ. ਪੀ ਨਵਨੀਤ ਕੌਰ ਗਿੱਲ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , DC Hoshiarpur , Deputy Commissioner Hoshiarpur , Komal Mittal , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD