Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

ਖੇਡ ਮੰਤਰੀ ਮੀਤ ਹੇਅਰ ਨੇ ਕੌਮੀ ਚੈਂਪੀਅਨ ਅਥਲੀਟਾਂ ਨੂੰ ਦਿੱਤੀ ਮੁਬਾਰਕਬਾਦ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Akshdeep Singh, Manju Rani, 11th National Open Walk Racing Competition

Web Admin

Web Admin

5 Dariya News

ਚੰਡੀਗੜ੍ , 30 Jan 2024

Last updated on: Jan 30, 2024, 00:00 IST

ਚੰਡੀਗੜ੍ਹ ਵਿਖੇ ਚੱਲ ਰਹੀ 11ਵੀਂ ਨੈਸ਼ਨਲ ਓਪਨ ਪੈਦਲ ਤੋਰ ਚੈਂਪੀਅਨਸ਼ਿਪ ਦੇ ਅੱਜ 20 ਕਿਲੋਮੀਟਰ ਪੈਦਲ ਤੋਰ ਦੇ ਹੋਏ ਮੁਕਾਬਲੇ ਦੇ ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਨੇ ਕ੍ਰਮਵਾਰ ਪੁਰਸ਼ਾਂ ਤੇ ਮਹਿਲਾ ਦੋਵਾਂ ਵਰਗਾਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ। ਪੁਰਸ਼ ਵਰਗ ਵਿੱਚ ਪਹਿਲੀਆਂ ਪੰਜ ਪੁਜੀਸ਼ਨਾਂ ਵਿੱਚੋਂ ਤਿੰਨ ਪੰਜਾਬ ਦੇ ਅਥਲੀਟਾਂ ਅਤੇ ਮਹਿਲਾ ਵਰਗ ਵਿੱਚ ਪਹਿਲੀਆਂ ਚਾਰ ਪੁਜੀਸ਼ਨਾਂ ਵਿੱਚੋਂ ਦੋ ਪੰਜਾਬ ਦੀਆਂ ਅਥਲੀਟਾਂ ਨੇ ਹਾਸਲ ਕੀਤੀਆਂ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੋਵੇਂ ਜੇਤੂ ਅਥਲੀਟਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਨ੍ਹਾਂ ਆਪਣੇ ਪ੍ਰਦਰਸ਼ਨ ਨਾਲ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਜ਼ਿਲੇ ਦੇ ਪਿੰਡ ਕਾਹਨੇਕੇ ਦਾ ਅਕਸ਼ਦੀਪ ਸਿੰਘ ਜਿੱਥੇ ਕੌਮੀ ਰਿਕਾਰਡ ਹੋਲਡਰ ਹੈ ਉਥੇ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਹੋ ਚੁੱਕਾ ਹੈ। ਇਸੇ ਤਰ੍ਹਾਂ ਮਾਨਸਾ ਜ਼ਿਲੇ ਦੇ ਪਿੰਡ ਖੈਹਿਰਾ ਖੁਰਦ ਦੀ ਮੰਜੂ ਰਾਣੀ ਨੇ ਕੌਮੀ ਰਿਕਾਰਡ ਬਣਾਉਣ ਤੋਂ ਇਲਾਵਾ ਹਾਂਗਜ਼ੂ ਏਸ਼ੀਅਨ ਗੇਮਜ਼ ਵਿੱਚ ਕਾਂਸੀ ਦਾ ਤਮਗ਼ਾ ਜਿੱਤਿਆ ਸੀ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਮੁੜ ਖੇਡ ਨਕਸ਼ੇ ਉਤੇ ਚਮਕਾਉਣ ਲਈ ਨਿਰੰਤਰ ਯਤਨਸ਼ੀਲ ਹੈ। ਹਾਲ ਹੀ ਵਿੱਚ ਮੁੱਖ ਮੰਤਰੀ ਨੇ ਮੰਜੂ ਰਾਣੀ ਨੂੰ 50 ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਸੀ ਜਦੋਂ ਕਿ ਅਕਸ਼ਦੀਪ ਸਿੰਘ ਨੂੰ ਓਲੰਪਿਕਸ ਕੁਆਲੀਫਾਈ ਕਰਨ ਸਮੇਂ 5 ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਸੀ।

ਅੱਜ ਸੁਖਨਾ ਝੀਲ ਉਤੇ ਚੱਲ ਰਹੀ ਚੈਂਪੀਅਨਸ਼ਿਪ ਵਿੱਚ ਪੁਰਸ਼ਾਂ ਦੀ 20 ਕਿਲੋਮੀਟਰ ਪੈਦਲ ਤੋਰ ਵਿੱਚ ਅਕਸ਼ਦੀਪ ਸਿੰਘ ਨੇ 1.19.38 ਦਾ ਸਮਾਂ ਕੱਢ ਕੇ ਸੋਨ ਤਮਗ਼ਾ ਜਿੱਤਿਆ। ਪੰਜਾਬ ਦਾ ਹੀ ਅਰਸ਼ਪ੍ਰੀਤ ਸਿੰਘ ਚੌਥੇ ਅਤੇ ਸਾਹਿਲ ਪੰਜਵੇਂ ਸਥਾਨ ਉਤੇ ਆਇਆ। ਮਹਿਲਾ ਵਰਗ ਵਿੱਚ ਮੰਜੂ ਰਾਣੀ ਨੇ 1.33.00 ਦਾ ਸਮਾਂ ਕੱਢ ਕੇ ਸੋਨ ਤਮਗ਼ਾ ਜਿੱਤਿਆ ਜਦੋਂ ਕਿ ਪੰਜਾਬ ਦੀ ਇਕ ਹੋਰ ਅਥਲੀਟ ਰਮਨਦੀਪ ਕੌਰ ਚੌਥੇ ਸਥਾਨ ਉਤੇ ਰਹੀ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Akshdeep Singh , Manju Rani , 11th National Open Walk Racing Competition

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD