Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਵਿਧਾਇਕ ਦਿਨੇਸ਼ ਚੱਢਾ ਨੇ ਰੋਪੜ ਵਿੱਚ ਸਰਹਿੰਦ ਨਹਿਰ 'ਤੇ ਬਣ ਰਹੇ ਪੁਲ ਚ ਹੋ ਰਹੀ ਦੇਰੀ ਸਬੰਧੀ ਅਧਿਕਾਰੀਆਂ ਤੋਂ ਕੀਤੀ ਜਵਾਬ ਤਲਬੀ

ਰਾਤ ਸਮੇਂ ਨਿਰਮਾਣ ਕਾਰਜ ਵਾਲੇ ਸਥਾਨ ਤੇ ਬੁਲਾਏ ਅਧਿਕਾਰੀ

Dinesh Chadha, AAP, Aam Aadmi Party, Aam Aadmi Party Punjab, AAP Punjab, Ropar, Rupnagar

Web Admin

Web Admin

5 Dariya News

ਰੂਪਨਗਰ , 30 Jan 2024

ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਬੀਤੀ ਦੇਰ ਰਾਤ ਰੋਪੜ ਵਿੱਚ ਨਵੇਂ ਬੱਸ ਸਟੈਂਡ ਨੇੜੇ ਸਰਹਿੰਦ ਨਹਿਰ ਦੇ ਪੁਲ ਦੇ ਨਿਰਮਾਣ ਵਿਚ ਹੋ ਰਹੀ ਦੇਰੀ ਸਬੰਧੀ ਉਨ੍ਹਾਂ ਨੂੰ ਨਿਰਮਾਣ ਕਾਰਜ ਵਾਲੇ ਸਥਾਨ 'ਤੇ ਬੁਲਾ ਕੇ ਅਧਿਕਾਰੀਆਂ ਤੋਂ ਜਵਾਬ ਤਲਬੀ ਕੀਤੀ। ਇਸ ਮੌਕੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਸ ਨਿਰਮਾਣ ਕਾਰਜ ਵਿੱਚ ਤਕਰੀਬਨ 1 ਸਾਲ ਦੀ ਹੋ ਰਹੀ ਦੇਰੀ ਸੰਬੰਧੀ ਪੁੱਛਿਆ ਜਿਸ ਦਾ ਸੈਂਟਰਲ ਵਰਕਸ ਵਿਭਾਗ ਦੇ ਅਧਿਕਾਰੀਆਂ ਨੇ ਜਵਾਬ ਦਿੰਦੀਆਂ ਦੱਸਿਆ ਕਿ ਇਸ ਸਬੰਧੀ ਨਿਰਮਾਣ ਕਾਰਜ ਕਰਨ ਵਾਲੀ ਕੰਪਨੀ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। 

ਜਿਸ ਉਪਰੰਤ ਸੰਤੁਸ਼ਟ ਨਾ ਹੁੰਦੇ ਹੋਏ ਵਿਧਾਇਕ ਚੱਢਾ ਨੇ ਵਿਭਾਗ ਦੇ ਐਸ.ਈ. ਸਤੀਸ਼ ਕੁਮਾਰ ਗੋਇਲ ਨਾਲ ਗੱਲਬਾਤ ਕੀਤੀ ਗਈ ਅਤੇ 3 ਦਿਨਾਂ ਵਿੱਚ ਕੰਪਨੀ ਖ਼ਿਲਾਫ਼ ਕੀਤੀ ਕਾਰਵਾਈ ਦੀ ਰਿਪੋਰਟ ਦੇਣ ਲਈ ਕਿਹਾ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਅਤੇ ਕੰਪਨੀ ਦੇ ਨੁਮਾਇੰਦਿਆਂ ਨੂੰ ਇਸ ਨਿਰਮਾਣ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਹਦਾਇਤ ਕੀਤੀ ਤਾਂ ਜੋ ਇਲਾਕ਼ੇ ਦੇ ਲੋਕਾਂ ਦੀ ਹੋ ਰਹੀ ਖੱਜਲ ਖ਼ੁਆਰੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਨਹਿਰ ਦਾ ਪੁਲ ਦੋ ਦਰਜਨ ਦੇ ਕਰੀਬ ਪਿੰਡਾਂ ਨੂੰ ਰੋਪੜ ਸ਼ਹਿਰ ਨਾਲ ਜੋੜਦਾ ਹੈ ਅਤੇ ਨੈਸ਼ਨਲ ਹਾਈਵੇ ਹੋਣ ਕਾਰਨ ਵੀ ਦੂਰ ਦੁਰਾਡੇ ਤੋਂ ਆਉਣ ਵਾਲੇ ਲੋਕਾਂ ਨੂੰ ਵੀ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD