Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਸ਼ੌਕਤ ਅਹਿਮਦ ਪਰੈ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਲੋਕ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨਾ ਮੁੱਖ ਤਰਜੀਹ : ਡਿਪਟੀ ਕਮਿਸ਼ਨਰ

DC Patiala, Deputy Commissioner Patiala, Showkat Ahmad Parray, Patiala

Web Admin

Web Admin

5 Dariya News

ਪਟਿਆਲਾ , 30 Jan 2024

Last updated on: Jan 30, 2024, 00:00 IST

2013 ਬੈਚ ਦੇ ਆਈ.ਏ.ਐਸ. ਅਧਿਕਾਰੀ ਸ਼ੌਕਤ ਅਹਿਮਦ ਪਰੈ ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਨੇ ਸਾਕਸ਼ੀ ਸਾਹਨੀ ਦੀ ਜਗ੍ਹਾ ਇਹ ਅਹੁਦਾ ਸੰਭਾਲਿਆ, ਜਿਨ੍ਹਾਂ ਦੀ ਬਦਲੀ ਡੀ.ਸੀ. ਲੁਧਿਆਣਾ ਵਜੋਂ ਹੋਈ ਹੈ।ਸ਼ੌਕਤ ਅਹਿਮਦ ਪਰੈ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ, 'ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨ ਤੇ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ, ਭ੍ਰਿਸ਼ਟਾਚਾਰ ਰਹਿਤ ਤੇ ਲੋਕ ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।'

ਇਸ ਉਪਰੰਤ ਸ਼ੌਕਤ ਅਹਿਮਦ ਪਰੈ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਸਮੇਤ ਰੋਜ਼ਮਰ੍ਹਾ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਇਸ ਤੋਂ ਪਹਿਲਾਂ ਨਵੇਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁੱਜਣ 'ਤੇ ਪੰਜਾਬ ਪੁਲਿਸ ਦੀ ਟੁਕੜੀ ਨੇ 'ਗਾਰਡ ਆਫ਼ ਆਨਰ' ਪੇਸ਼ ਕਰਕੇ ਸਲਾਮੀ ਦਿੱਤੀ।

ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਮੌਕੇ ਐਸ.ਪੀ. ਸਰਫ਼ਰਾਜ਼ ਆਲਮ, ਏ.ਡੀ.ਸੀ. ਨਵਰੀਤ ਕੌਰ ਸੇਖੋਂ,ਐਸ.ਡੀ.ਐਮਜ ਡਾ. ਇਸਮਤ ਵਿਜੈ ਸਿੰਘ, ਜਸਲੀਨ ਕੌਰ ਤੇ ਤਰਸੇਮ ਚੰਦ, ਆਰ.ਟੀ.ਏ. ਨਮਨ ਮਾਰਕੰਨ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਕਰ ਕਮਿਸ਼ਨਰ ਕੰਨੂ ਗਰਗ ਸਮੇਤ ਡੀ.ਸੀ. ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ੌਕਤ ਅਹਿਮਦ ਪਰੈ ਦਾ ਨਿੱਘਾ ਸਵਾਗਤ ਕੀਤਾ।

ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਦੇ ਹੋਏ ਸ਼ੌਕਤ ਅਹਿਮਦ ਪਰੈ। ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਇਸ ਤੋਂ ਪਹਿਲਾਂ ਡੀ.ਸੀ. ਬਠਿੰਡਾ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਜ਼ਿਕਰਯੋਗ ਹੈ ਕਿ ਸ਼ੌਕਤ ਅਹਿਮਦ ਪਰੈ ਮੁੱਖ ਮੰਤਰੀ ਦੇ ਵਧੀਕ ਪ੍ਰਿੰਸੀਪਲ ਸਕੱਤਰ, ਵਕਫ ਬੋਰਡ ਦੇ ਸੀ.ਈ.ਓ., ਵਧੀਕ ਕਰ ਤੇ ਆਬਾਕਾਰੀ ਕਮਿਸ਼ਨਰ ਤੇ ਵਧੀਕ ਡਿਪਟੀ ਕਮਿਸ਼ਨਰ ਪਟਿਆਲਾ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ।

 

Tags: DC Patiala , Deputy Commissioner Patiala , Showkat Ahmad Parray , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD