Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਸਦਕਾ ਨੌਜਵਾਨ ਵਰਗ ਦਾ ਖੇਡਾਂ ਵੱਲ ਵਧਿਆ ਰੁਝਾਨ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ

ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜ ਕੇ ਨਸ਼ਾ ਮੁਕਤ ਸਮਾਜ ਸਿਰਜਣ ਲਈ ਉਪਰਾਲੇ ਜਾਰੀ-ਐਸ.ਐਸ.ਪੀ.

DC Mansa, Deputy Commissioner Mansa, Paramvir Singh

Web Admin

Web Admin

5 Dariya News

ਮਾਨਸਾ , 30 Jan 2024

ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਲੋਕਾਂ ਵਿੱਚ ਨਸ਼ਿਆਂ ਖਿਲਾਫ਼ ਚੇਤਨਾ ਪੈਦਾ ਹੋਈ ਹੈ ਜੋ ਕਿ ਭਵਿੱਖ ਲਈ ਇੱਕ ਚੰਗਾ ਸੰਕੇਤ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਪਿੰਡ ਭੈਣੀ ਬਾਘਾ ਵਿਖੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਬਾਸਕਿਟਬਾਲ ਮੁਕਾਬਲਿਆਂ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ।

ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਕਿਹਾ ਕਿ ਖੇਡਾਂ ਜਿੱਥੇ ਬੱਚਿਆਂ ਦੇ ਸਰੀਰਿਕ ਤੇ ਮਾਨਸਿਕ ਤੰਦਰੁਸਤੀ ਵਿਚ ਸਹਾਈ ਹੁੰਦੀਆਂ ਹਨ ਉੱਥੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਿਰੋਗ ਜ਼ਿੰਦਗੀ ਜਿਊਣ ਲਈ ਅਹਿਮੀਅਤ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੀ ਵੱਡੀ ਸਮਾਜਿਕ ਬੁਰਾਈ ਨੂੰ ਖ਼ਤਮ ਕਰਨ ਵਿਚ ਹਰੇਕ ਨਾਗਰਿਕ ਨੂੰ ਆਪਣਾ ਬਣਦਾ ਯੌਗਦਾਨ ਪਾਉਣਾ ਚਾਹੀਦਾ ਹੈ, ਤਾਂ ਜੋ ਨਸ਼ੇ ਸਾਡੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੀ ਮਾਰੂ ਗ੍ਰਿਫ਼ਤ ’ਚ ਨਾ ਲੈ ਸਕਣ। 

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨਾਲ ਲੱਖਾਂ ਪਰਿਵਾਰਾਂ ਵਿੱਚ ਆਸ ਦੀ ਕਿਰਨ ਪੈਦਾ ਕਰ ਦਿੱਤੀ ਹੈ ਅਤੇ ਸਰਕਾਰ ਦੇ ਅਹਿਮ ਉਪਰਾਲਿਆਂ ਸਦਕਾ ਲੋਕ ਨਸ਼ਿਆਂ ਤੋਂ ਮੂੰਹ ਮੋੜਨ ਲੱਗ ਪਏ ਹਨ। ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਕਿਹਾ ਕਿ ਨਸ਼ਿਆਂ ਨੂੰ ਰੋਕਣ ਲਈ ਰਾਜ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਕੇ ਸਮਾਜ ਵਿਰੋਧੀ ਅਨਸਰਾਂ ਨੂੰ ਨਕੇਲ ਪਾਉਣ ’ਚ ਸਫ਼ਲਤਾ ਹਾਸਿਲ ਕੀਤੀ ਹੈ ਅਤੇ ਨੌਜਵਾਨੀ ਨੂੰ ਨਸ਼ਿਆਂ ਦੇ ਕੋਹੜ ਵਿੱਚੋਂ ਕੱਢ ਕੇ ਸਿਹਤਮੰਦ ਜਿੰਦਗੀ ਲਈ ਪ੍ਰੇਰਿਤ ਕਰਨ ਲਈ ਹਰੇਕ ਜ਼ਿਲ੍ਹਾ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜੋਂ ਖਤਮ ਕਰਨਾ ਕੋਈ ਵੱਡੀ ਗੱਲ ਨਹੀ, ਹਰੇਕ ਜ਼ਿਲ੍ਹਾ ਨਿਵਾਸੀ ਨੂੰ ਰਾਜ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਅੰਦਰ ਵੱਧ ਚੜ੍ਹ ਕੇ ਯੋਗਦਾਨ ਪਾਉਣ ਲਈ ਅੱਗੇ ਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਹਰੇਕ ਪਰਿਵਾਰ ਨੂੰ ਆਪਣੇ ਘਰ ਅੰਦਰ ਪਲ ਰਹੀ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ, ਤਾਂ ਹੀ ਅਸੀ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰ ਸਕਦੇ ਹਾਂ।

ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਨਵਜੋਤ ਸਿੰਘ ਧਾਲੀਵਾਲ ਨੇ ਬਾਸਕਿਟਬਾਲ ਖੇਡ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੜਕੀਆਂ ਅੰਡਰ-17 ਉਮਰ ਵਰਗ ਵਿਚ ਸਰਦੂਲਗੜ੍ਹ ਪਹਿਲੇ, ਭੈਣੀ ਬਾਘਾ ਦੂਜੇ ਅਤੇ ਫੱਤਾ ਮਾਲੋਕਾ ਤੀਜੇ ਸਥਾਨ ’ਤੇ ਰਿਹਾ। ਅੰਡਰ-19 ਉਮਰ ਵਰਗ ਲੜਕੀਆਂ ਵਿਚ ਭੈਣੀ ਬਾਘਾ ਪਹਿਲੇ, ਸਰਦੂਲਗੜ੍ਹ ਦੂਜੇ ਅਤੇ ਫੱਤਾ ਮਾਲੋਕਾ ਤੀਜੇ ਸਥਾਨ ’ਤੇ ਰਿਹਾ। ਇਸੇ ਤਰ੍ਹਾਂ ਅੰਡਰ-19 ਲੜਕਿਆਂ ਵਿਚ ਭੈਣੀ ਬਾਘਾ ਪਹਿਲੇ, ਠੂਠਿਆਂਵਾਲੀ ਦੂਜੇ ਅਤੇ ਭਾਈ ਦੇਸਾ ਤੀਜੇ ਸਥਾਨ ’ਤੇ ਰਿਹਾ। ਅੰਡਰ-17 ਲੜਕਿਆਂ ਵਿਚ ਭੈਣੀ ਬਾਘਾ ਪਹਿਲੇ, ਠੂਠਿਆਂਵਾਲੀ ਦੂਜੇ ਅਤੇ ਸਰਦੂਲਗੜ੍ਹ ਤੀਜੇ ਸਥਾਨ ’ਤੇ ਰਿਹਾ।

ਉਨ੍ਹਾਂ ਦੱਸਿਆ ਕਿ ਇਸ ਮੌਕੇ ਮੁੱਖ ਮਹਿਮਾਨ ਵੱਲੋਂ ਜੇਤੂ ਖਿਡਾਰੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਸ਼ਾਸਨ ਵੱਲੋਂ ਖਿਡਾਰੀਆਂ ਲਈ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਮੌਕੇ ਐਸ.ਪੀ. (ਐਚ) ਸ੍ਰੀ ਜਸਕੀਰਤ ਸਿੰਘ, ਡੀ.ਐਸ.ਪੀ ਮਾਨਸਾ ਹੀਨਾ ਗੁਪਤਾ, ਡੀ.ਐਸ.ਪੀ. (ਡੀ) ਪੁਸ਼ਪਿੰਦਰ ਸਿੰਘ, ਡੀ.ਐਸ.ਪੀ (ਹੈਡਕੁਆਰਟਰ) ਹਰਪਾਲ ਸਿੰਘ ਗਰੇਵਾਲ, ਪ੍ਰਿੰਸੀਪਲ ਯੋਗਿਤਾ ਜੋਸ਼ੀ, ਸਿੱਖਿਆ ਵਿਭਾਗ ਤੋਂ ਰਾਜਦੀਪ ਸਿੰਘ, ਨਿਰਮਲ ਸਿੰਘ ਸਮੇਤ ਪਿੰਡ ਦੇ ਵਸਨੀਕ ਹਾਜ਼ਰ ਸਨ।

 

Tags: DC Mansa , Deputy Commissioner Mansa , Paramvir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD