Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਸੰਭਾਲਿਆ ਅਹੁਦਾ

ਕਿਹਾ! ਨਾਗਰਿਕਾਂ ਨੂੰ ਪਾਰਦਰਸ਼ੀ ਪ੍ਰਸਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਮੁੱਖ ਟੀਚਾ

DC Ludhiana, Sakshi Sawhney, Ludhiana, Deputy Commissioner Ludhiana, Surabhi Malik

Web Admin

Web Admin

5 Dariya News

ਲੁਧਿਆਣਾ , 30 Jan 2024

Last updated on: Jan 30, 2024, 00:00 IST

2014 ਬੈਚ ਦੇ ਆਈ.ਏ.ਐਸ. ਅਧਿਕਾਰੀ ਸਾਕਸ਼ੀ ਸਾਹਨੀ ਨੇ ਅੱਜ ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਸ੍ਰੀਮਤੀ ਸੁਰਭੀ ਮਲਿਕ ਦੀ ਜਗ੍ਹਾ ਇਹ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਮੌਕੇ ਸਾਕਸ਼ੀ ਸਾਹਨੀ ਨੇ ਕਿਹਾ ਕਿ ਲੋਕਾਂ ਦੇ ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ੀ ਪ੍ਰਸਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ। 

ਸਾਕਸ਼ੀ ਸਾਹਨੀ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ, 'ਲੁਧਿਆਣਾ ਜ਼ਿਲ੍ਹਾ ਇੱਕ ਮਹੱਤਵਪੂਰਨ ਜ਼ਿਲ੍ਹਾ ਹੈ, ਇੱਥੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਤਹਿਤ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨਾ ਤੇ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ, ਭ੍ਰਿਸ਼ਟਾਚਾਰ ਰਹਿਤ ਤੇ ਲੋਕ ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਵਿਸ਼ੇਸ਼ ਪਹਿਲਕਦਮੀ ਹੋਵੇਗੀ'।

ਕਾਨੂੰਨ ਵਿਸ਼ੇ ਵਿੱਚ ਗ੍ਰੈਜੂਏਟ, ਸਾਕਸ਼ੀ ਸਾਹਨੀ, ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਪ੍ਰਤੀ ਹਮਦਰਦੀ ਵਾਲਾ ਰਵੱਈਆ ਰੱਖਣ ਸਮੇਤ ਕੰਮ ਪ੍ਰਤੀ ਵਚਨਬੱਧਤਾ ਅਤੇ ਤੁਰੰਤ ਫੈਸਲੇ ਲੈਣ ਲਈ ਜਾਣੇ ਜਾਂਦੇ ਹਨ। ਇਸ ਤੋਂ ਪਹਿਲਾਂ ਬਤੌਰ ਡਿਪਟੀ ਕਮਿਸ਼ਨਰ ਵਜੋਂ ਪਟਿਆਲਾ ਵਿਖੇ ਸੇਵਾਵਾਂ ਨਿਭਾਅ ਰਹੇ ਸਨ ਜਦਕਿ ਉਹ ਵਧੀਕ ਸਕੱਤਰ ਕੋਆਰਡੀਨੇਸ਼ਨ ਅਤੇ ਮੁੱਖ ਸਕੱਤਰ, ਪੰਜਾਬ ਦੇ ਸਟਾਫ਼ ਅਫ਼ਸਰ ਵਜੋਂ ਚੰਡੀਗੜ੍ਹ, ਐਸ.ਏ.ਐਸ. ਨਗਰ ਵਿਖੇ ਏ.ਡੀ.ਸੀ. (ਜ) ਅਤੇ ਬਠਿੰਡਾ ਵਿਖੇ ਏ.ਡੀ.ਸੀ. (ਵਿਕਾਸ) ਵਜੋਂ ਵੀ ਆਪਣੀਆਂ ਸੇਵਾਵਾ ਦੇ ਚੁੱਕੇ ਹਨ।

ਸਾਕਸ਼ੀ ਸਾਹਨੀ ਨੇ ਲੁਧਿਆਣਾ ਵਰਗੇ ਅਹਿਮ ਜ਼ਿਲ੍ਹੇ ਵਿੱਚ ਸੇਵਾ ਕਰਨ ਦਾ ਮੌਕਾ ਦੇਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਸਮੇਤ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਪੜ੍ਹਾ-ਲਿਖਾ ਕੇ ਬੁਲੰਦੀਆਂ 'ਤੇ ਪਹੁੰਚਣ ਦਾ ਮੌਕਾ ਪ੍ਰਦਾਨ ਕਰਨ ਕਿਉਂਕਿ ਧੀਆਂ ਅਸਮਾਨ ਛੂਹ ਸਕਦੀਆਂ ਹਨ। ਉਨ੍ਹਾਂ ਲੜਕੀਆਂ ਨੂੰ ਵੀ ਕਿਹਾ ਕਿ ਉਹ ਸੁਪਨੇ ਦੇਖਣ, ਜਿਨ੍ਹਾਂ ਨੂੰ ਸਾਕਾਰ ਕਰਨ ਲਈ ਉਹ ਖ਼ੁਦ ਵੀ ਹਮੇਸ਼ਾ ਲੜਕੀਆਂ ਦੀ ਮਦਦਗਾਰ ਬਣਨਗੇ।

ਉਨ੍ਹਾ ਕਿਹਾ ਜ਼ਿਲ੍ਹੇ ਦੇ ਸਮੂਹ ਅਧਿਕਾਰੀ ਲੋਕਾਂ ਦੀ ਸੇਵਾ ਲਈ ਹਰ ਵੇਲੇ ਹਾਜ਼ਰ ਰਹਿਣਗੇ ਅਤੇ ਲੋਕਾਂ ਦੀ ਸੇਵਾ ਲਈ ਕੈਂਪ ਅਧਾਰਤ ਮਾਡਲ ਸ਼ੁਰੂ ਕੀਤਾ ਜਾਵੇਗਾ ਤਾਂ ਕਿ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਦੇ ਘਰ ਨੇੜੇ ਸੁਖਾਲੀਆਂ ਹੀ ਪ੍ਰਦਾਨ ਹੋ ਸਕਣ ਅਤੇ ਲੋਕਾਂ ਨੂੰ ਉਡੀਕ ਨਾ ਕਰਨੀ ਪਵੇ। ਉਨ੍ਹਾਂ ਕਿਹਾ ਕਿ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਟੀਮ ਵਜੋਂ ਕੰਮ ਕਰਨਾ ਯਕੀਨੀ ਬਣਾਉਣ।

ਇਸ ਤੋਂ ਪਹਿਲਾਂ ਨਵੇਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁੱਜਣ 'ਤੇ ਪੰਜਾਬ ਪੁਲਿਸ ਦੀ ਟੁਕੜੀ ਨੇ 'ਗਾਰਡ ਆਫ਼ ਆਨਰ' ਪੇਸ਼ ਕਰਕੇ ਸਲਾਮੀ ਦਿੱਤੀ। ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਮੌਕੇ ਏ.ਡੀ.ਸੀ.(ਜ) ਗੌਤਮ ਜੈਨ, ਏ.ਡੀ.ਸੀ. (ਜਗਰਾਉਂ) ਮੇਜਰ ਅਮਿਤ ਸਰੀਨ, ਐਸ.ਡੀ.ਐਮ. (ਪੂਰਬੀ) ਡਾ. ਹਰਜਿੰਦਰ ਸਿੰਘ ਬੇਦੀ, ਐਸ.ਡੀ.ਐਮ. ਜਗਰਾਉਂ ਗੁਰਬੀਰ ਸਿੰਘ ਕੋਹਲੀ ਤੋਂ ਇਲਾਵਾ ਜ਼ਿਲ੍ਹਾ ਪ੍ਰਸਾਸ਼ਨ ਦੇ ਸੀਨੀਅਰ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦਾ ਨਿੱਘਾ ਸਵਾਗਤ ਕੀਤਾ।

 

Tags: DC Ludhiana , Sakshi Sawhney , Ludhiana , Deputy Commissioner Ludhiana , Surabhi Malik

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD