Friday, 05 June 2026

 

 

ਖ਼ਾਸ ਖਬਰਾਂ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ

 

'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਵਿਸ਼ੇਸ਼ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਤਲਵੰਡੀ ਸਾਬੋ ਧਾਰਮਿਕ ਸਥਾਨਾਂ ਲਈ ਰਵਾਨਾ

ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਉੱਚਿਤ ਪ੍ਰਬੰਧ, ਲਾਹਾ ਲੈਣ ਲਈ ਅਗਾਊਂ ਰਜਿਸਟ੍ਰੇਸ਼ਨ ਲਾਜ਼ਮੀ-ਐਸ.ਡੀ.ਐਮ. ਸਿਵਾਤੀ ਟਿਵਾਣਾ

Punjab Admin, Siwati Tiwana, SDM Moga, Moga, Mukh Mantri Teerth Yatra Scheme

Web Admin

Web Admin

5 Dariya News

ਨਿਹਾਲ ਸਿੰਘ ਵਾਲਾ (ਮੋਗਾ) , 31 Jan 2024

Last updated on: Jan 31, 2024, 00:00 IST

ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਜਿਲ੍ਹਾ ਮੋਗਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ। ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ - ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟ੍ਰੇਟ ਸ੍ਰੀਮਤੀ ਸਿਵਾਤੀ ਟਿਵਾਣਾ ਨੇ ਦੱਸਿਆ ਕਿ ਨਿਹਾਲ ਸਿੰਘ ਵਾਲਾ ਦੇ ਪੱਤੋ ਹੀਰਾ ਸਿੰਘ ਤੋਂ  40 ਤੋਂ ਵਧੇਰੇ  ਯਾਤਰੀਆਂ ਦੀ ਵਿਸ਼ੇਸ਼ ਬੱਸ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਤਲਵੰਡੀ ਸਾਬੋ ਧਾਰਮਿਕ ਸਥਾਨਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ। ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਆਮ ਲੋਕਾਂ ਲਈ ਅਤਿ ਸਹਾਈ ਸਿੱਧ ਹੋ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਿੱਖਾਂ ਦੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਇਸ ਸਕੀਮ' ਦੀ ਸ਼ੁਰੂਆਤ ਕੀਤੀ ਗਈ ਹੈ। 

ਜ਼ਿਲ੍ਹਾ ਮੋਗਾ ਨਾਲ ਸਬੰਧਤ ਸ਼ਰਧਾਲੂ ਉਕਤ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਟਰਾਂਸਪੋਰਟ ਵਿਭਾਗ ਦੀ ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਆਪਣੇ ਹਲਕੇ ਦੇ ਵਿਧਾਇਕ ਜਾਂ ਐੱਸ ਡੀ ਐੱਮ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਹਰੇਕ ਯਾਤਰੀ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ। ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਹਰ ਸੰਭਵ ਸੁਵਿਧਾ ਦਿੱਤੀ ਜਾਵੇਗੀ।

ਮਹੱਤਵਪੂਰਨ ਇਤਿਹਾਸਕ ਧਾਰਮਿਕ ਸਥਾਨਾਂ 'ਤੇ ਮੱਥਾ ਟੇਕਣ ਦਾ ਅਜਿਹਾ ਮੌਕਾ ਮਿਲਣ 'ਤੇ ਸ਼ਰਧਾਲੂਆਂ ਨੇ ਬਹੁਤ ਖੁਸ਼ੀ ਅਤੇ ਆਤਮਿਕ ਸੰਤੁਸ਼ਟੀ ਪ੍ਰਗਟਾਈ। ਸ਼ਰਧਾਲੂਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ ਜੋ ਉਨ੍ਹਾਂ ਸਾਰੇ ਲੋਕਾਂ ਲਈ ਸਹਾਈ ਹੋਵੇਗਾ ਜੋ ਇਨ੍ਹਾਂ ਧਾਰਮਿਕ ਸਥਾਨਾਂ 'ਤੇ ਜਾਣਾ ਚਾਹੁੰਦੇ ਸਨ ਪਰ ਕਿਸੇ ਨਾ ਕਿਸੇ ਕਾਰਨ ਕਰਕੇ ਨਹੀਂ ਸਨ ਜਾ ਸਕੇ।  

 

Tags: Punjab Admin , Siwati Tiwana , SDM Moga , Moga , Mukh Mantri Teerth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD