Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਹਸਪਤਾਲ਼ ਵਿੱਚੋ ਹੀ ਦਵਾਈਆਂ ਦੀ 100 ਫੀਸਦੀ ਉਪਲਬਧਤਾ ਯਕੀਨੀ ਬਣਾਈ ਗਈ - ਡਾ ਦਵਿੰਦਰਜੀਤ ਕੌਰ

ਸਿਵਲ ਸਰਜਨ ਨੇ ਮਰੀਜ਼ਾ ਦੀਆਂ ਓ.ਪੀ.ਡੀ ਪਰਚੀਆਂ ਕੀਤੀਆਂ ਚੈਕ

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 31 Jan 2024

ਸਿਹਤ ਮੰਤਰੀ, ਪੰਜਾਬ ਡਾ ਬਲਵੀਰ ਸਿੰਘ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਰੀਜ਼ਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚੋਂ ਹੀ ਦਵਾਈਆਂ ਦੀ 100 ਫ਼ੀਸਦੀ ਉਪਲਬੱਧਤਾ ਕਰਵਾਉਣ ਨੂੰ ਯਕੀਨੀ ਬਣਾਇਆ ਗਿਆ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਸਿਵਲ ਹਸਪਤਾਲ ਵਿਚ ਮਰੀਜਾਂ ਦੀਆਂ ਓ ਪੀ ਡੀ ਪਰਚੀਆਂ ਚੈਕ ਕਰਨ ਸਮੇਂ ਕੀਤਾ। 

ਇਸ ਮੌਕੇ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਜ਼ਿਲ੍ਹੇ ਅਧੀਨ ਸਾਰੇ ਅਧਿਕਾਰੀਆ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਸਨ ਜਿਸ ਤਹਿਤ 26 ਜਨਵਰੀ ਤੋਂ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾ ਵਿਚ ਮਰੀਜ਼ਾਂ ਨੂੰ ਸਾਰੀਆ ਦਵਾਈਆਂ ਅੰਦਰੋਂ ਹੀ ਦਿੱਤੀਆਂ ਜਾ ਰਹੀਆਂ ਹਨ। ਓਪੀਡੀ ਸਲਿਪਨ ਚੈਕ ਕਰਨ ਸਮੇਂ ਸਿਵਲ ਸਰਜਨ ਨੇ ਮਰੀਜ਼ਾਂ ਨੂੰ ਦੱਸਿਆ ਕਿ ਹੁਣ ਪੰਜਾਬ ਸਰਕਾਰ ਦੀ ਨਵੀਂ ਪਾਲਸੀ ਅਨੁਸਾਰ ਜ਼ਿਲੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਸੰਸਥਾ ਦੇ ਅੰਦਰੋਂ ਹੀ ਦਿੱਤੀਆਂ ਜਾਣਗੀਆਂ ਤੇ ਓਹਨਾਂ ਦਾ ਇਲਾਜ ਇਮਾਨਦਾਰੀ, ਤਨਦੇਹੀ ਨਾਲ ਕੀਤਾ ਜਾ ਰਿਹਾ ਹੈ ।

ਉਹਨਾਂ ਕਿਹਾ ਕਿ ਜਿਹੜੀਆਂ ਦਵਾਈਆਂ ਸੰਸਥਾ ਵਿਖੇ ਉਪਲਬਧ ਨਹੀਂ ਹਨ, ਪਰ ਉਹ ਡਾਕਟਰਾਂ ਵੱਲੋਂ ਲਿਖੀਆਂ ਜਾਂਦੀਆਂ ਹਨ ਉਹ ਦਵਾਈਆਂ ਵੀ ਜਿਲਾ ਪੱਧਰ ਦੀ ਅਪਰੂਵਲ ਲੈਣ ਉਪਰੰਤ ਸਬੰਧਤ ਸੰਸਥਾ ਵੱਲੋਂ ਖਰੀਦ ਕੇ ਮਰੀਜ਼ਾਂ ਨੂੰ ਉਪਲਬਧ ਕਰਵਾਈਆਂ ਜਾਣਗੀਆਂ ਅਤੇ ਹੋਰ ਲੋੜੀਂਦੀਆਂ ਦਵਾਈਆਂ ਵੀ ਜਿਲਾ ਪੱਧਰ ਤੇ ਕਮੇਟੀ ਬਣਾ ਕੇ ਖਰੀਦੀਆਂ ਜਾਇਆ ਕਰਨਗੀਆਂ ਅਤੇ ਫੀਲਡ ਵਿੱਚ ਸਾਰੀਆਂ ਸੰਸਥਾਵਾਂ ਤੇ ਭੇਜੀਆਂ ਜਾਣਗੀਆਂ ਉਹਨਾਂ ਦੱਸਿਆ ਕਿ ਕਿਸੇ ਵੀ ਹਾਲਤ ਵਿੱਚ ਮਰੀਜ਼ ਨੂੰ ਬਾਹਰੋਂ ਦਵਾਈਆਂ ਖਰੀਦਣ ਦੀ ਲੋੜ ਨਹੀਂ ਪਵੇਗੀ ਅਤੇ ਲੋੜੀਂਦੇ ਲੈਬਾਰਟਰੀ ਟੈਸਟ ਵੀ ਮੁਫਤ ਕੀਤੇ ਜਾ ਰਹੇ ਹਨ ।

ਇਸ ਮੌਕੇ ਤੇ ਉਹਨਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਵੀ ਕੀਤੀ ਕਿ ਉਹ ਆਪਣੋ ਆਪੋ ਆਪਣੀ ਸੰਸਥਾ ਤੇ ਉਪਲਬਧ ਸਾਰੀਆਂ ਦਵਾਈਆਂ ਦੀ  ਉਪਲਬਧਤਾ ਦੀ ਪੋਰਟਲ ਤੇ ਐਂਟਰੀ ਕਰਨੀ ਯਕੀਨੀ ਬਣਾਉਣ ਅਤੇ ਇਸ ਦੀ ਹਰ ਰੋਜ਼ ਰਿਪੋਰਟ ਜਿਲਾ ਪੱਧਰ ਤੇ ਭੇਜਣ।ਉਨ੍ਹਾਂ ਦਸਿਆ ਕਿ ਇਸ ਸੰਬੰਧੀ ਸਿਹਤ ਸੰਸਥਾਵਾਂ ਦੀ ਚੈਕਿੰਗ ਵੀ ਕੀਤੀ ਜਾਵੇਗੀ।

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD